09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਘਰੇਲੂ ਵਿਵਾਦ ਦੇ ਚੱਲਦੇ ਔਰਤ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਕੀਤੀ ਖ਼ੁਦਕੁਸ਼ੀ ਦੀ ਕੋਸ਼ਿਸ਼

ਢੰਡਾਰੀ ਕਲਾਂ/ਲੁਧਿਆਣਾ, 8 ਅਕਤੂਬਰ (ਜਸਵੀਰ ਸਿੰਘ ਬੰਗਾ)-ਕੰਗਣਵਾਲ ਸਥਿਤ ਪ੍ਰੇਮ ਨਗਰ ਇਲਾਕੇ ‘ਚ ਘਰੇਲੂ ਵਿਵਾਦ ਦੇ ਚੱਲਦੇ ਔਰਤ ਵਲੋਂ ਜ਼ਹਿਰੀਲਾ ਪਦਾਰਥ ਨਿਗਲ ਕੇ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਔਰਤ ਦੀ ਤਬੀਅਤ ਵਿਗੜਦੀ ਦੇਖ ਗੁਆਂਢੀਆਂ ਨੇ ਤੁਰੰਤ ਉਸ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ, ਜਿੱਥੇ ਡਾਕਟਰਾਂ ਵਲੋਂ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 09-10-2026
ਢੰਡਾਰੀ ਕਲਾਂ/ਲੁਧਿਆਣਾ, 8 ਅਕਤੂਬਰ (ਜਸਵੀਰ ਸਿੰਘ ਬੰਗਾ)-ਕੰਗਣਵਾਲ ਸਥਿਤ ਪ੍ਰੇਮ ਨਗਰ ਇਲਾਕੇ ‘ਚ ਘਰੇਲੂ ਵਿਵਾਦ ਦੇ ਚੱਲਦੇ ਔਰਤ ਵਲੋਂ ਜ਼ਹਿਰੀਲਾ ਪਦਾਰਥ ਨਿਗਲ ਕੇ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਔਰਤ ਦੀ ਤਬੀਅਤ ਵਿਗੜਦੀ ਦੇਖ ਗੁਆਂਢੀਆਂ ਨੇ ਤੁਰੰਤ ਉਸ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ, ਜਿੱਥੇ ਡਾਕਟਰਾਂ ਵਲੋਂ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ। ਪੀੜਤਾ ਦੇ ਅਨੁਸਾਰ ਉਸ ਦਾ ਵਿਆਹ 11 ਸਾਲ ਪਹਿਲਾਂ ਰਾਜ ਕੁਮਾਰ ਨਾਲ ਹੋਇਆ ਸੀ ਅਤੇ ਉਸ ਦੇ ਤਿੰਨ ਬੱਚੇ ਹਨ। ਉਹ ਖੁਦ ਫ਼ੈਕਟਰੀ ਵਿਚ ਕੰਮ ਕਰਕੇ ਪਰਿਵਾਰ ਦੇ ਪਾਲਨ ਪੋਸ਼ਣ ਵਿਚ ਸਹਿਯੋਗ ਕਰਦੀ ਹੈ। ਪੀੜਤ ਔਰਤ ਨੇ ਕਥਿਤ ਤੌਰ ‘ਤੇ ਦੋਸ਼ ਲਗਾਇਆ ਕਿ ਉਸ ਦਾ ਪਤੀ ਨਸ਼ੇ ਕਰਨ ਦਾ ਆਦੀ ਹੈ, ਨਾ ਤਾਂ ਉਹ ਖੁਦ ਕੋਈ ਕੰਮ ਕਰਦਾ ਹੈ, ਬਲਕਿ ਉਸ ਦੇ ਮਿਹਨਤਾਨੇ ਦੀ ਕਮਾਈ ਵੀ ਨਸ਼ੇ ‘ਚ ਉਡਾ ਦਿੰਦਾ ਹੈ। ਇਸੇ ਗੱਲ ਨੂੰ ਲੈ ਕੇ ਘਰ ਵਿਚ ਅਕਸਰ ਲੜਾਈ ਝਗੜਾ ਹੁੰਦਾ ਰਹਿੰਦਾ ਹੈ। ਪੀੜਤਾ ਨੇ ਦੱਸਿਆ ਕਿ ਉਸ ਦੇ ਪਤੀ ਤੋਂ ਇਲਾਵਾ ਸਹੁਰਾ ਅਤੇ ਦਿਓਰ ਵੀ ਉਸ ਨੂੰ ਮਾਨਸਿਕ ਅਤੇ ਸਰੀਰਕ ਤੌਰ ‘ਤੇ ਪ੍ਰੇਸ਼ਾਨ ਕਰਦੇ ਹਨ, ਜਿਸ ਕਾਰਨ ਉਹ ਪਿਛਲੇ ਕਾਫ਼ੀ ਸਮੇਂ ਤੋਂ ਪ੍ਰੇਸ਼ਾਨ ਹੈ। ਘਟਨਾ ਵਾਲੇ ਦਿਨ ਵੀ ਝਗੜਾ ਹੋਇਆ, ਜਿਸ ਤੋਂ ਪ੍ਰੇਸ਼ਾਨ ਹੋ ਕੇ ਉਸ ਨੇ ਇਹ ਖ਼ੌਫ਼ਨਾਕ ਕਦਮ ਚੁੱਕਿਆ। ਹਸਪਤਾਲ ਪ੍ਰਸ਼ਾਸਨ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਪੁਲਿਸ ਵਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਪੀੜਤਾ ਦੇ ਬਿਆਨ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਵੇ-ਇੰਡੀਆ ਬਲਾਕ ਅਗਲੀ ਖ਼ਬਰ ਵੱਖ - ਵੱਖ ਇਲਾਕਿਆਂ ਵਿਚੋਂ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ
Ad Position 24