09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਪੰਜਾਬੀ ਸਾਹਿਤ ਅਕਾਦਮੀ ਵਲੋਂ ਤੀਸਰਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ 21 ਤੋਂ 24 ਨਵੰਬਰ ਤੱਕ - ਡਾ . ਗੁਲਜ਼ਾਰ ਪੰਧੇਰ

ਲੁਧਿਆਣਾ, 8 ਅਕਤੂਬਰ (ਡਾ. ਤਰਲੋਚਨ ਸਿੰਘ)-ਪੰਜਾਬੀ ਸਾਹਿੱਤ ਅਕਾਦਮੀ, ਲੁਧਿਆਣਾ ਵਲੋਂ ਤੀਸਰਾ ਪੁਸਤਕ ਮੇਲਾ ਅਤੇ ਸਾਹਿੱਤ ਉਤਸਵ 21, 22, 23 ਅਤੇ 24 ਨਵੰਬਰ ਤੱਕ ਪੰਜਾਬੀ ਭਵਨ ਵਿਖੇ ਕਰਵਾਇਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 09-10-2026
ਲੁਧਿਆਣਾ, 8 ਅਕਤੂਬਰ (ਡਾ. ਤਰਲੋਚਨ ਸਿੰਘ)-ਪੰਜਾਬੀ ਸਾਹਿੱਤ ਅਕਾਦਮੀ, ਲੁਧਿਆਣਾ ਵਲੋਂ ਤੀਸਰਾ ਪੁਸਤਕ ਮੇਲਾ ਅਤੇ ਸਾਹਿੱਤ ਉਤਸਵ 21, 22, 23 ਅਤੇ 24 ਨਵੰਬਰ ਤੱਕ ਪੰਜਾਬੀ ਭਵਨ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਅਕਾਦਮੀ ਦੇ ਜਨਰਲ ਸਕੱਤਰ ਡਾ. ਗੁਲਜ਼ਾਰ ਪੰਧੇਰ ਨੇ ਦੱਸਿਆ ਕਿ ਤੀਸਰੇ ਪੁਸਤਕ ਮੇਲੇ ਅਤੇ ਸਾਹਿੱਤ ਉਤਸਵ ਦੀ ਤਿਆਰੀ ਕਮੇਟੀ ਦੀ ਮੀਟਿੰਗ ਅੱਜ ਪੰਜਾਬੀ ਭਵਨ ਵਿਖੇ ਹੋਈ, ਜਿਸ ਵਿਚ ਵਿਚਾਰ ਵਟਾਂਦਰੇ ਉਪਰੰਤ ਪੁਸਤਕ ਮੇਲਾ ਅਤੇ ਸਾਹਿੱਤ ਉਤਸਵ ਦੀਆਂ ਤਰੀਕਾਂ ਦਾ ਐਲਾਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪ੍ਰਬੰਧਕੀ ਬੋਰਡ ਦੇ ਫ਼ੈਸਲੇ ਅਨੁਸਾਰ ਇਸ ਵਾਰ ਦਾ ਪੁਸਤਕ ਮੇਲਾ ਅਤੇ ਸਾਹਿੱਤ ਉਤਸਵ ਡਾ. ਰਤਨ ਸਿੰਘ ਜੱਗੀ ਨੂੰ ਸਮਰਪਿਤ ਹੋਵੇਗਾ ਅਤੇ ਉਤਸਵ ਦਾ ਇਕ ਦਿਨ ਉਨ੍ਹਾਂ ਦੀ ਯਾਦ ਵਿਚ ਸੈਮੀਨਾਰ ਅਤੇ ਸਨਮਾਨ ਸਮਾਗਮ ਕੀਤਾ ਜਾਵੇਗਾ। ਪੁਸਤਕ ਮੇਲੇ ਅਤੇ ਸਾਹਿੱਤ ਉਤਸਵ ਦੇ ਕਨਵੀਨਰ ਦੀਪ ਦਿਲਬਰ ਨੇ ਦੱਸਿਆ ਕਿ ਇਸ ਪੁਸਤਕ ਮੇਲੇ ਵਿਚ ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ ਪਟਿਆਲਾ, ਨੈਸ਼ਨਲ ਬੁੱਕ ਟਰੱਸਟ ਦਿੱਲੀ, ਭਾਸ਼ਾ ਵਿਭਾਗ ਪੰਜਾਬ ਅਤੇ ਹੋਰ ਨਾਮਵਰ ਪ੍ਰਕਾਸ਼ਕ ਅਤੇ ਪੁਸਤਕ ਵਿਕਰੇਤਾ ਪੁਸਤਕ ਪ੍ਰਦਰਸ਼ਨੀਆਂ ਲਗਾਉਣਗੇ। ਉਨ੍ਹਾਂ ਦੱਸਿਆ ਇਸ ਚਾਰ ਰੋਜ਼ਾ ਪੁਸਤਕ ਮੇਲੇ ਦੇ ਨਾਲ-ਨਾਲ ਚਾਰੇ ਦਿਨ ਰੂ-ਬ-ਰੂ ਸਮਾਗਮ, ਕਵੀ ਦਰਬਾਰ, ਵਿਚਾਰ ਚਰਚਾਵਾਂ ਅਤੇ ਨਾਟਕ ਵੀ ਕਰਵਾਏ ਜਾਣਗੇ। ਮੀਟਿੰਗ ਮੌਕੇ ਡਾ. ਗੁਰਇਕਬਾਲ ਸਿੰਘ, ਡਾ. ਗੁਰਚਰਨ ਕੌਰ ਕੋਚਰ, ਪ੍ਰਭਜੋਤ ਸੋਹੀ, ਜਨਮੇਜਾ ਜੌਹਲ ਸਮੇਤ ਡਾ. ਹਰੀ ਸਿੰਘ ਜਾਚਕ, ਇੰਦਰਜੀਤਪਾਲ ਕੌਰ, ਮਨਦੀਪ ਕੌਰ ਭੰਮਰਾ, ਸੁਰਿੰਦਰ ਦੀਪ ਆਦਿ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਬਲਾਕ ਪੱਧਰੀ ਦੋ ਰੋਜ਼ਾ ਖੇਡਾਂ ਸ਼ਾਨੋ ਸ਼ੌਕਤ ਨਾਲ ਹੋਈਆਂ ਸੰਪੰਨ ਅਗਲੀ ਖ਼ਬਰ ਗੁਰੂ ਨਾਨਕ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬ ਬੋਰਡ ਅਥਲੈਟਿਕਸ ਜ਼ਿਲ੍ਹਾ ਟੂਰਨਾਮੈਂਟ ’ ਚ ਕੀਤਾ ਸ਼ਾਨਦਾਰ ਪ੍ਰਦਰਸ਼ਨ
Ad Position 24