09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਬਲਾਕ ਪੱਧਰੀ ਦੋ ਰੋਜ਼ਾ ਖੇਡਾਂ ਸ਼ਾਨੋ ਸ਼ੌਕਤ ਨਾਲ ਹੋਈਆਂ ਸੰਪੰਨ

ਲਾਡੋਵਾਲ, 8 ਅਕਤੂਬਰ (ਬਲਬੀਰ ਸਿੰਘ ਰਾਣਾ)-57 ਪ੍ਰਾਇਮਰੀ ਸਕੂਲਾਂ ਦਾ ਬਲਾਕ ਪੱਧਰੀ ਦੋ ਰੋਜ਼ਾ ਖੇਡਾਂ ਗੁਰਦੁਆਰਾ ਸਿੰਘਾਂ ਸ਼ਹੀਦਾਂ, ਡੇਰਾ ਸੰਤ ਬਾਬਾ ਜਰਨੈਲ ਸਿੰਘ ਜੀ ਆਲੋਵਾਲ ਵਿਖੇ ਸ਼ਾਨੋ ਸ਼ੌਕਤ ਨਾਲ ਸੰਪੰਨ ਹੋਈਆਂ। ਗੱਲਬਾਤ ਕਰਦਿਆਂ ਬਲਾਕ ਸਿੱਖਿਆ ਅਫ਼ਸਰ ਰਾਮੇਸ਼ਵਰ ਚੰਦਰ ਨੇ ਦੱਸਿਆ ਕਿ ਇਨ੍ਹਾਂ ਬਲਾਕ ਪੱਧਰੀ ਖੇਡਾਂ ਵਿਚ 100 ਮੀਟਰ, 200 ਮੀਟਰ, 400 ਮੀਟਰ ਅਤੇ 600 ਮੀਟਰ, ਲੰਬੀ ਛਾਲ, ਦੌੜਾਂ, ਰੱਸਾਕਸ਼ੀ, ਕੁਸ਼ਤੀ ਸਮੇਤ ਖੋ-ਖੋ ਅਤੇ ਕਬੱਡੀ ਦੇ ਵੱਖ ਵੱਖ ਮੁਕਾਬਲੇ ਮੁੰਡਿਆਂ ਅਤੇ ਕੁੜੀਆਂ ਵਿਚ ਕਰਵਾਏ ਗਏ।

Ad Position 21
No active advertisement
ਅਜੀਤ ਡੈਸਕ 09-10-2026
ਲਾਡੋਵਾਲ, 8 ਅਕਤੂਬਰ (ਬਲਬੀਰ ਸਿੰਘ ਰਾਣਾ)-57 ਪ੍ਰਾਇਮਰੀ ਸਕੂਲਾਂ ਦਾ ਬਲਾਕ ਪੱਧਰੀ ਦੋ ਰੋਜ਼ਾ ਖੇਡਾਂ ਗੁਰਦੁਆਰਾ ਸਿੰਘਾਂ ਸ਼ਹੀਦਾਂ, ਡੇਰਾ ਸੰਤ ਬਾਬਾ ਜਰਨੈਲ ਸਿੰਘ ਜੀ ਆਲੋਵਾਲ ਵਿਖੇ ਸ਼ਾਨੋ ਸ਼ੌਕਤ ਨਾਲ ਸੰਪੰਨ ਹੋਈਆਂ। ਗੱਲਬਾਤ ਕਰਦਿਆਂ ਬਲਾਕ ਸਿੱਖਿਆ ਅਫ਼ਸਰ ਰਾਮੇਸ਼ਵਰ ਚੰਦਰ ਨੇ ਦੱਸਿਆ ਕਿ ਇਨ੍ਹਾਂ ਬਲਾਕ ਪੱਧਰੀ ਖੇਡਾਂ ਵਿਚ 100 ਮੀਟਰ, 200 ਮੀਟਰ, 400 ਮੀਟਰ ਅਤੇ 600 ਮੀਟਰ, ਲੰਬੀ ਛਾਲ, ਦੌੜਾਂ, ਰੱਸਾਕਸ਼ੀ, ਕੁਸ਼ਤੀ ਸਮੇਤ ਖੋ-ਖੋ ਅਤੇ ਕਬੱਡੀ ਦੇ ਵੱਖ ਵੱਖ ਮੁਕਾਬਲੇ ਮੁੰਡਿਆਂ ਅਤੇ ਕੁੜੀਆਂ ਵਿਚ ਕਰਵਾਏ ਗਏ। ਉਨ੍ਹਾਂ ਦੱਸਿਆ ਕਿ ਰੱਸਾਕਸ਼ੀ ਦੇ ਮੁਕਾਬਲੇ ਵਿਚ ਮੇਜ਼ਬਾਨ ਸੈਂਟਰ ਰਾਮਦਾਸਪੁਰਾ ਨੇ ਪਹਿਲਾ ਸਥਾਨ ਹਾਸਿਲ ਕੀਤਾ, ਮੁੰਡੇ ਇੱਥੇ ਕੁੜੀਆਂ ਦੇ ਨੈਸ਼ਨਲ ਕਬੱਡੀ ਮੁਕਾਬਲੇ ਵਿਚ ਪਹਿਲਾ ਇਨਾਮ ਤੇਹਿੰਗ ਅਤੇ ਦੂਜਾ ਇਨਾਮ ਰਾਮਦਾਸਪੁਰਾ ਨੇ ਪ੍ਰਾਪਤ ਕੀਤਾ। ਇਸੇ ਤਰ੍ਹਾਂ ਪੰਜਾਬ ਸਟਾਈਲ ਕਬੱਡੀ ਮੁਕਾਬਲੇ ਵਿਚ ਪਹਿਲੇ ਸਥਾਨ ‘ਤੇ ਰਾਮਦਾਸਪੁਰਾ ਰਿਹਾ ਅਤੇ ਸਰੋਤਿਆ ਂ ਤੋਂ ਵਾਹ ਵਾਹ ਖੱਟੀ। ਇੰਝ ਮੁੰਡਿਆਂ ਤੇ ਕੁੜੀਆਂ ਦੇ ਖੋ-ਖੋ ਦੇ ਦੋਹਾਂ ਮੁਕਾਬਲਿਆਂ ਵਿਚ ਨਗਰ ਸੈਂਟਰ ਜੇਤੂ ਰਿਹਾ, ਜਦਕਿ ਫੁੱਟਬਾਲ ਵਿਚ ਭਾਰਪੁਰ ਸਿੰਘ ਨੇ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਉਨ੍ਹਾਂ ਦੱਸਿਆ ਕਿ ਸਮਾਪਤੀ ਸਮਾਰੋਹ ਦੌਰਾਨ ਗੁਰੂ ਘਰ ਦੇ ਮੁੱਖ ਸੇਵਾਦਾਰ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਨੇ ਜੇਤੂ ਬੱਚਿਆਂ ਨੂੰ ਇਨਾਮਾਂ ਦੀ ਵੰਡ ਕਰਕੇ ਢੇਰ ਸਾਰਾ ਅਸ਼ੀਰਵਾਦ ਦਿੱਤਾ। ਇਸ ਮੌਕੇ ਵੱਖ ਵੱਖ ਸਕੂਲਾਂ ਦਾ ਸਟਾਫ਼ ਅਤੇ ਬੱਚੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਨਕਾਣਾ ਸਾਹਿਬ ਪਬਲਿਕ ਸਕੂਲ ਵਿਖੇ ਵਿਦਿਆਰਥੀ ਕੌਂਸਲ ਲਈ ਅਹੁਦਾ ਸੌਂਪਣ ਸਮਾਰੋਹ ਕਰਵਾਇਆ ਅਗਲੀ ਖ਼ਬਰ ਪੰਜਾਬੀ ਸਾਹਿਤ ਅਕਾਦਮੀ ਵਲੋਂ ਤੀਸਰਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ 21 ਤੋਂ 24 ਨਵੰਬਰ ਤੱਕ - ਡਾ . ਗੁਲਜ਼ਾਰ ਪੰਧੇਰ
Ad Position 24