ਰਾਸ਼ਟਰਪਤੀ ਐਵਾਰਡ ਜੇਤੂ ਡਾਇਰੈਕਟਰ ਧੰਜਲ ਨੇ ਬਲਾਕ ਸੰਮਤੀ ਮੈਂਬਰ ਸੁਖਮੀਤ ਖੰਨਾ ਨਾਲ ਕੀਤੀ ਮੁਲਾਕਾਤ
ਆਲਮਗੀਰ, 8 ਅਕਤੂਬਰ (ਜਰਨੈਲ ਸਿੰਘ ਪੱਟੀ)-ਰਾਸ਼ਟਰਪਤੀ ਐਵਾਰਡ ਜੇਤੂ ਅਤੇ ਬਾਲੀਵੁੱਡ ਫ਼ਿਲਮ ਡਾਇਰੈਕਟਰ ਸੁਖਮਿੰਦਰ ਧੰਜਲ ਨੇ ਸਥਾਨਕ ਬਚਿੱਤਰ ਨਗਰ, ਜਸਦੇਵ ਨਗਰ ਤੋਂ ਬਲਾਕ ਸੰਮਤੀ ਮੈਂਬਰ ਸੁਖਮੀਤ ਸਿੰਘ ਖੰਨਾ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਮੈਂਬਰ ਖੰਨਾ ਨੇ ਦੱਸਿਆ ਕਿ ਡਾਇਰੈਕਟਰ ਧੰਜਲ ਨਾਲ ਉਨ੍ਹਾਂ ਦੇ ਪਰਿਵਾਰਿਕ ਰਿਸ਼ਤੇ ਹਨ ਅਤੇ ਮੁਲਾਕਾਤ ਦੌਰਾਨ ਜਿੱਥੇ ਪੰਜਾਬ, ਪੰਜਾਬੀ ਸਭਿਆਚਾਰ ਨੂੰ ਪ੍ਰਫੁੱਲਿਤ ਕਰਨ ਸਬੰਧੀ ਅਹਿਮ ਵਿਚਾਰਾਂ ਹੋਈਆਂ, ਉਥੇ ਹੀ ਆਗਾਮੀ 2027 ਦੌਰਾਨ ਵਿਧਾਨ ਸਭਾ ਚੋਣਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।
ਮੁਲਾਕਾਤ ਦੌਰਾਨ ਡਾਇਰੈਕਟਰ ਸੁਖਵਿੰਦਰ ਧੰਜਲ ਨਾਲ ਬਲਾਕ ਸੰਮਤੀ ਮੈਂਬਰ ਸੁਖਮੀਤ ਸਿੰਘ ਖੰਨਾ ਅਤੇ ਹੋਰ। ਅਜੀਤ ਤਸਵੀਰ
09-10-2026