09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਮਾਲਵਾ ਸੈਂਟਰਲ ਕਾਲਜ ਵਿਖੇ ਪੋਸ਼ ਐਕਟ ਸੰਬੰਧੀ ਸੈਮੀਨਾਰ ਕਰਵਾਇਆ

ਲੁਧਿਆਣਾ, 8 ਅਕਤੂਬਰ (ਜਸਵਿੰਦਰ ਸਿੰਘ)-ਮਾਲਵਾ ਸੈਂਟਰਲ ਕਾਲਜ ਆਫ ਐਜੂਕੇਸ਼ਨ ਫ਼ਾਰ ਵੁਮੈਨ ਵਿਖੇ ਕਾਰਜ ਸਥਲ ’ਤੇ ਮਹਿਲਾਵਾਂ ਨਾਲ ਹੋਣ ਵਾਲੇ ਜਿਨਸੀ ਸ਼ੋਸ਼ਣ ਦੀ ਰੋਕਥਾਮ ਸਬੰਧੀ ਇਕ ਸੈਮੀਨਾਰ ਡਾ. ਅਵਨਿੰਦਰ ਪ੍ਰੀਤ ਸਿੰਘ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ।

Ad Position 21
No active advertisement
ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਮਾਹਿਰ। ਅਜੀਤ ਤਸਵੀਰ 09-10-2026
ਲੁਧਿਆਣਾ, 8 ਅਕਤੂਬਰ (ਜਸਵਿੰਦਰ ਸਿੰਘ)-ਮਾਲਵਾ ਸੈਂਟਰਲ ਕਾਲਜ ਆਫ ਐਜੂਕੇਸ਼ਨ ਫ਼ਾਰ ਵੁਮੈਨ ਵਿਖੇ ਕਾਰਜ ਸਥਲ ’ਤੇ ਮਹਿਲਾਵਾਂ ਨਾਲ ਹੋਣ ਵਾਲੇ ਜਿਨਸੀ ਸ਼ੋਸ਼ਣ ਦੀ ਰੋਕਥਾਮ ਸਬੰਧੀ ਇਕ ਸੈਮੀਨਾਰ ਡਾ. ਅਵਨਿੰਦਰ ਪ੍ਰੀਤ ਸਿੰਘ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ। ਇਸ ਸੈਮੀਨਾਰ ਦਾ ਉਦੇਸ਼ ਕਾਰਜ ਸਥਲ ’ਤੇ ਮਹਿਲਾਵਾਂ ਦੀ ਸੁਰੱਖਿਆ ਅਤੇ ਸਨਮਾਨ ਨੂੰ ਯਕੀਨੀ ਬਣਾਉਣ ਅਤੇ ਇਸ ਸਬੰਧੀ ਜਾਗਰੂਕਤਾ ਪੈਦਾ ਕਰਨਾ ਸੀ। ਇਸ ਮੌਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਐਡਵੋਕੇਟ ਅੰਚਲ ਜਿੰਦਲ ਅਤੇ ਪਰੀ ਫਾਊਂਡੇਸ਼ਨ ਤੋਂ ਨੇਹਾ ਗੁਪਤਾ ਨੇ ਸਰੋਤ ਵਿਅਕਤੀਆਂ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਭਾਗੀਦਾਰਾਂ ਨੂੰ ਕਾਰਜ ਸਥਲ ’ਤੇ ਜਿਨਸੀ ਸ਼ੋਸ਼ਣ ਦੀ ਰੋਕਥਾਮ ਨਾਲ ਸਬੰਧਿਤ ਮਹੱਤਵਪੂਰਨ ਪ੍ਰਬੰਧਾਂ, ਅਧਿਕਾਰਾਂ ਅਤੇ ਜ਼ਿੰਮੇਵਾਰੀਆਂ ਬਾਰੇ ਜਾਣਕਾਰੀ ਦਿੱਤੀ। ਸੈਮੀਨਾਰ ਬਹੁਤ ਹੀ ਜਾਣਕਾਰੀ ਭਰਪੂਰ ਅਤੇ ਸੰਵਾਦਾਤਮਿਕ ਰਿਹਾ, ਜਿਸ ਨੇ ਭਾਗੀਦਾਰਾਂ ਨੂੰ ਕਾਰਜ ਸਥਲ ’ਤੇ ਮਹਿਲਾਵਾਂ ਦੀ ਗਰਿਮਾ, ਸੁਰੱਖਿਆ ਅਤੇ ਸਨਮਾਨ ਕਾਇਮ ਰੱਖਣ ਦੇ ਮਹੱਤਵ ਨੂੰ ਸਮਝਣ ਵਿਚ ਸਹਾਇਤਾ ਕੀਤੀ। ਅੰਤ ’ਚ ਕਾਲਜ ਦੀ ਕਾਰਜਕਾਰੀ ਪ੍ਰਿੰਸੀਪਲ ਡਾ. ਤ੍ਰਿਪਤਾ ਨੇ ਸਰੋਤ ਵਿਅਕਤੀਆਂ ਅਤੇ ਸਾਰੇ ਭਾਗੀਦਾਰਾਂ ਦਾ ਸਰਗਰਮ ਸਹਿਯੋਗ ਅਤੇ ਭਾਗੀਦਾਰੀ ਲਈ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਕੌਂਸਲਰ ਵੀਰੂ ਨੇ ਕੀਤਾ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਢੰਡਾਰੀ ਕਲਾਂ ਦਾ ਨਿਰੀਖਣ ਅਗਲੀ ਖ਼ਬਰ ਹਲਕਾ ਸਾਹਨੇਵਾਲ ਅਧੀਨ ਆਉਂਦੇ ਕਈ ਪਿੰਡਾਂ ਵਿਚ ਗਲਾਡਾ ਨੇ ਕੀਤੀ ਵੱਡੀ ਕਾਰਵਾਈ
Ad Position 24