08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਪੁਲਿਸ ਪ੍ਰਸ਼ਾਸਨ ਵਲੋਂ ਸ . ਸ . ਸ . ਸਕੂਲ ਲਾਡੋਵਾਲ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਕੈਂਪ ਲਗਾਇਆ

ਲਾਡੋਵਾਲ, 8 ਅਕਤੂਬਰ (ਬਲਬੀਰ ਸਿੰਘ ਰਾਣਾ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਵਪਨ ਸ਼ਰਮਾ ਆਈ. ਪੀ.

Ad Position 21
No active advertisement
ਸੀਨੀਅਰ ਸੈਕੰਡਰੀ ਸਕੂਲ ਲਾਡੋਵਾਲ ਵਿਖੇ ਐਸ.ਆਈ. ਕਰਮਜੀਤ ਸਿੰਘ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਬੱਚਿਆਂ ਨੂੰ ਜਾਗਰੂਕ ਕਰਦੇ ਹੋਏ, ਨਾਲ ਪ੍ਰਿੰਸੀਪਲ ਜ਼ਰੀਨਾ ਅਤੇ ਹੋਰ। ਤਸਵੀਰ-ਬਲਬੀਰ ਸਿੰਘ ਰਾਣਾ 09-10-2026
ਲਾਡੋਵਾਲ, 8 ਅਕਤੂਬਰ (ਬਲਬੀਰ ਸਿੰਘ ਰਾਣਾ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਵਪਨ ਸ਼ਰਮਾ ਆਈ.ਪੀ.ਐਸ. ਪੁਲਿਸ ਕਮਿਸ਼ਨਰ ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲਾਡੋਵਾਲ ਥਾਣਾ ਮੁਖੀ ਸੁਖਵਿੰਦਰ ਸਿੰਘ ਕਾਹਲੋਂ ਦੀ ਅਗਵਾਈ ਵਿਚ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਡੋਵਾਲ ਵਿਖੇ ਨਸ਼ਾ ਵਿਰੋਧੀ ਕੈਂਪ ਲਗਾਇਆ ਗਿਆ। ਇਸ ਮੌਕੇ ਸਬ ਇੰਸਪੈਕਟਰ ਕਰਮਜੀਤ ਸਿੰਘ ਨੇ ਬੱਚਿਆਂ ਤੇ ਹੋਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ੇ ਸਾਡੇ ਸਰੀਰ ਨੂੰ ਘੁਣ ਵਾਂਗ ਖਾ ਜਾਂਦੇ ਹਨ, ਜਿਸ ਨਾਲ ਨਸ਼ਿਆਂ ਦੇ ਆਦੀ ਇਨਸਾਨ ਦਾ ਸਰੀਰ ਅੰਦਰੋਂ ਖੋਖਲਾ ਹੋ ਜਾਂਦਾ ਹੈ ਅਤੇ ਸਰੀਰ ਕਮਜ਼ੋਰ ਪੈ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਨਸ਼ਾ ਸਿਹਤ ਅਤੇ ਘਰਾਂ ਦੇ ਘਰ ਤਬਾਹ ਕਰਕੇ ਰੱਖ ਦਿੰਦਾ ਹੈ, ਜਿਸ ਨਾਲ ਤਨ ਅਤੇ ਧਨ ਦੀ ਵੀ ਬਰਬਾਦੀ ਹੁੰਦੀ ਹੈ ਅਤੇ ਨਸ਼ਿਆਂ ਦੇ ਆਦੀ ਲੋਕਾਂ ਨੂੰ ਨਰਕ ਵਰਗੀ ਜ਼ਿੰਦਗੀ ਜਿਊਣ ਲਈ ਮਜਬੂਰ ਹੋਣਾ ਪੈਂਦਾ ਹੈ। ਉਨ੍ਹਾਂ ਨਸ਼ਿਆਂ ਵਿਰੁੱਧ ਲਾਮਬੰਦ ਹੋਣ ਲਈ ਅਪੀਲ ਕਰਦਿਆਂ ਕਿਹਾ ਕਿ ਆਪਣੀ ਅਤੇ ਘਰ ਪਰਿਵਾਰ ਦੀ ਬਰਬਾਦੀ ਨੂੰ ਰੋਕਣ ਲਈ ਨਸ਼ਿਆਂ ਨੂੰ ਤਿਆਗਣਾ ਪਵੇਗਾ ਤਾਂ ਹੀ ਅਸੀਂ ਆਪਣਾ ਸੁਚਾਰੂ ਢੰਗ ਨਾਲ ਜੀਵਨ ਬਤੀਤ ਕਰ ਸਕਦੇ ਹਾਂ। ਇਸ ਮੌਕੇ ਸਕੂਲ ਪ੍ਰਿੰਸੀਪਲ ਜ਼ਰੀਨਾ, ਸੀਨੀਅਰ ਲੈਕਚਰਾਰ ਦਲਜੀਤ ਕੌਰ, ਨੀਰਜ ਸਦੇੜਾ, ਚੇਤਨਾ ਮਹਾਜਨ, ਅਮਨਦੀਪ ਕੌਰ, ਸੰਪਤ ਰਾਣੀ, ਕੈਂਪਸ ਮੈਨੇਜਰ ਬਲਵਿੰਦਰ ਸਿੰਘ ਅਤੇ ਸੌਰਵ ਤੋਂ ਇਲਾਵਾ ਵੱਡੀ ਗਿਣਤੀ ਵਿਚ ਸਕੂਲ ਦੇ ਵਿਦਿਆਰਥੀ ਅਤੇ ਸਟਾਫ਼ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ੇਰਪੁਰ ਚੌਕ ਸਥਿਤ ਕੰਕਰੀਟ ਪਲਾਂਟ ਦੀਵਾਲੀ ਤੱਕ ਹੋਵੇਗਾ ਸ਼ਿਫ਼ਟ - ਮੇਅਰ ਇੰਦਰਜੀਤ ਕੌਰ ਅਗਲੀ ਖ਼ਬਰ ਐਮ . ਕਾਮ ਦੀਆਂ ਵਿਦਿਆਰਥਣਾਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ
Ad Position 24