08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਸ਼ੇਰਪੁਰ ਚੌਕ ਸਥਿਤ ਕੰਕਰੀਟ ਪਲਾਂਟ ਦੀਵਾਲੀ ਤੱਕ ਹੋਵੇਗਾ ਸ਼ਿਫ਼ਟ - ਮੇਅਰ ਇੰਦਰਜੀਤ ਕੌਰ

ਲੁਧਿਆਣਾ, 8 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਸ਼ੇਰਪੁਰ ਚੌਕ ਸਥਿਤ ਐਂਟਰੀ ਪੁਆਇੰਟ ਉਪਰ ਪਿਛਲੇ ਕਈ ਸਾਲਾਂ ਤੋਂ ਚੱਲ ਰਿਹਾ ਕੰਕਰੀਟ ਪਲਾਂਟ ਸ਼ਹਿਰ ਵਾਸੀਆਂ ਲਈ ਜੀਅ ਦਾ ਜੰਜਾਲ ਬਣਿਆ ਹੋਇਆ ਹੈ, ਜਿਸ ਕਾਰਨ ਰੋਜ਼ਾਨਾ ਲੰਮੇ ਜਾਮ ਲੱਗ ਰਹੇ ਹਨ। ਉਥੇ ਹੀ ਇਸ ਪਲਾਂਟ ਕਾਰਨ ਕਈ ਹਾਦਸੇ ਵੀ ਵਾਪਰ ਚੁੱਕੇ ਹਨ।

Ad Position 21
No active advertisement
ਅਜੀਤ ਡੈਸਕ 09-10-2026
ਲੁਧਿਆਣਾ, 8 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਸ਼ੇਰਪੁਰ ਚੌਕ ਸਥਿਤ ਐਂਟਰੀ ਪੁਆਇੰਟ ਉਪਰ ਪਿਛਲੇ ਕਈ ਸਾਲਾਂ ਤੋਂ ਚੱਲ ਰਿਹਾ ਕੰਕਰੀਟ ਪਲਾਂਟ ਸ਼ਹਿਰ ਵਾਸੀਆਂ ਲਈ ਜੀਅ ਦਾ ਜੰਜਾਲ ਬਣਿਆ ਹੋਇਆ ਹੈ, ਜਿਸ ਕਾਰਨ ਰੋਜ਼ਾਨਾ ਲੰਮੇ ਜਾਮ ਲੱਗ ਰਹੇ ਹਨ। ਉਥੇ ਹੀ ਇਸ ਪਲਾਂਟ ਕਾਰਨ ਕਈ ਹਾਦਸੇ ਵੀ ਵਾਪਰ ਚੁੱਕੇ ਹਨ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਲੁਧਿਆਣਾ ਦੀ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਦੱਸਿਆ ਕਿ ਪਿਛਲੇ ਦਿਨੀਂ ਡਿਪਟੀ ਕਮਿਸ਼ਨਰ ਦੀ ਅਗਵਾਈ ‘ਚ ਹੋਈ ਮੀਟਿੰਗ ਦੌਰਾਨ ਕੰਕਰੀਟ ਪਲਾਂਟ ਨੂੰ ਦੀਵਾਲੀ ਤੱਕ ਸ਼ਿਫ਼ਟ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਪਲਾਂਟ ਸ਼ਿਫ਼ਟ ਹੋਣਾ ਸ਼ੁਰੂ ਹੋ ਗਿਆ ਹੈ। ਇਸ ਪਲਾਂਟ ਵਾਲੀ ਥਾਂ ਖ਼ਾਲੀ ਹੋਣ ਤੋਂ ਬਾਅਦ ਐਸ.ਪੀ.ਐਸ. ਹਸਪਤਾਲ ਦੇ ਸਹਿਯੋਗ ਨਾਲ ਇੱਥੇ ਸ਼ਾਨਦਾਰ ਪਾਰਕ ਬਣਾਇਆ ਜਾਵੇਗਾ। ਇਸ ਸਬੰਧੀ ਗੱਲਬਾਤ ਕਰਦੇ ਹੋਏ ਸਨਅਤਕਾਰ ਗੁਰਿੰਦਰ ਸਿੰਘ ਮੈਪਕੋ ਨੇ ਖ਼ੁਸ਼ੀ ਦਾ ਇਜ਼ਹਾਰ ਕੀਤਾ। ਉਨ੍ਹਾਂ ਦੱਸਿਆ ਕਿ ਜ਼ਿਆਦਾਤਰ ਕਾਰਖ਼ਾਨੇ ਫੋਕਲ ਪੁਆਇੰਟ ਤੇ ਜੁਗਿਆਣਾ ਵੱਲ ਹਨ। ਸ਼ਾਮ ਨੂੰ ਵਾਪਸੀ ਵੇਲੇ ਰੋਜ਼ਾਨਾ ਲੰਮੇ ਜਾਮ ਦਾ ਸਾਹਮਣਾ ਕਰਨਾ ਪੈਂਦਾ। ਨਵਯੁਗ ਗਰੁੱਪ ਦੇ ਹਰਮਨਜੀਤ ਸਿੰਘ ਨਵਯੁਗ ਨੇ ਦੱਸਿਆ ਕਿ ਇਸ ਪਲਾਂਟ ਵਿਚੋਂ ਨਿਕਲਣ ਵਾਲੀ ਧੂੜ, ਮਿੱਟੀ ਮਰੀਜ਼ਾਂ ਲਈ ਕਾਫ਼ੀ ਘਾਤਕ ਹੁੰਦੀ ਹੈ। ਇਸ ਪਲਾਂਟ ਦੇ ਬਿਲਕੁਲ ਸਾਹਮਣੇ ਇਕ ਵੱਡਾ ਹਸਪਤਾਲ ਹੈ। ਉਨ੍ਹਾਂ ਕਿਹਾ ਕਿ ਅਸੀਂ ਪ੍ਰਸ਼ਾਸਨ ਦਾ ਧੰਨਵਾਦ ਕਰਦੇ ਹਾਂ, ਜਿਨ੍ਹਾਂ ਨੇ ਇਸ ਪਲਾਂਟ ਨੂੰ ਸ਼ਿਫ਼ਟ ਕਰਨ ਦਾ ਫ਼ੈਸਲਾ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਖ਼ਿਲਾਫ਼ ‘ਮਾਵਾਂ ਧੀਆਂ ਦੀ ਲਲਕਾਰ-ਬੰਦ ਕਰਾਵਾਂਗੇ ਨਸ਼ੇ ਦਾ ਵਪਾਰ’ ਮੁਹਿੰਮ 13 ਨੂੰ-ਸਿੰਮਕ ਅਗਲੀ ਖ਼ਬਰ ਪੁਲਿਸ ਪ੍ਰਸ਼ਾਸਨ ਵਲੋਂ ਸ . ਸ . ਸ . ਸਕੂਲ ਲਾਡੋਵਾਲ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਕੈਂਪ ਲਗਾਇਆ
Ad Position 24