10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

108 ਐਂਬੂਲੈਂਸ ਦੇ ਸਮੇਂ ਸਿਰ ਨਾ ਪਹੁੰਚਣ ਕਾਰਨ ਹਾਦਸੇ ’ਚ ਜ਼ਖ਼ਮੀ ਹੋਏ ਵਿਅਕਤੀ ਨੇ ਸੜਕ ’ਤੇ ਹੀ ਤੋੜਿਆ ਦਮ

ਲੁਧਿਆਣਾ, 9 ਅਕਤੂਬਰ (ਡਾ. ਤਰਲੋਚਨ ਸਿੰਘ)-ਸ਼ਹਿਰ ਦੇ ਭੀੜ-ਭਾੜ ਵਾਲੇ ਇਲਾਕੇ ਟਰਾਂਸਪੋਰਟ ਨਗਰ ‘ਚ ਵਾਪਰੇ ਇਕ ਦਰਦਨਾਕ ਹਾਦਸੇ ਨੇ ਪ੍ਰਸ਼ਾਸਨਿਕ ਦਾਅਵਿਆਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ।

Ad Position 21
No active advertisement
ਅਜੀਤ ਡੈਸਕ 10-10-2026
ਲੁਧਿਆਣਾ, 9 ਅਕਤੂਬਰ (ਡਾ. ਤਰਲੋਚਨ ਸਿੰਘ)-ਸ਼ਹਿਰ ਦੇ ਭੀੜ-ਭਾੜ ਵਾਲੇ ਇਲਾਕੇ ਟਰਾਂਸਪੋਰਟ ਨਗਰ ‘ਚ ਵਾਪਰੇ ਇਕ ਦਰਦਨਾਕ ਹਾਦਸੇ ਨੇ ਪ੍ਰਸ਼ਾਸਨਿਕ ਦਾਅਵਿਆਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਸੜਕ ਹਾਦਸੇ ਦੌਰਾਨ ਗੰਭੀਰ ਰੂਪ ‘ਚ ਜ਼ਖਮੀ ਹੋਇਆ ਇਕ ਅਣਪਛਾਤਾ ਵਿਅਕਤੀ ਮਦਦ ਦੀ ਗੁਹਾਰ ਲਗਾਉਂਦਾ ਰਿਹਾ, ਪਰ ਐਮਰਜੈਂਸੀ ਦੌਰਾਨ 108 ਐਂਬੂਲੈਂਸ ਸਮੇਂ ’ਤੇ ਨਹੀਂ ਪਹੁੰਚੀ, ਜਿਸ ਕਾਰਨ ਸੜਕ ’ਤੇ ਜ਼ਖ਼ਮਾਂ ਦੀ ਤਾਬ ਨਾ ਝੱਲਦੇ ਹੋਏ ਵਿਅਕਤੀ ਨੇ ਦਮ ਤੋੜ ਦਿੱਤਾ। ਅੱਖੀਂ ਦੇਖਣ ਵਾਲਿਆਂ ਅਨੁਸਾਰ ਪੁਲਿਸ ਟੀਮ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਐਂਬੂਲੈਂਸ ਦੇ ਸਮੇਂ ਸਿਰ ਨਾ ਪਹੁੰਚਣ ਕਾਰਨ ਜ਼ਖਮੀ ਹੋਏ ਵਿਅਕਤੀ ਨੂੰ ਹਸਪਤਾਲ ਨਹੀਂ ਪਹੁੰਚਾਇਆ ਜਾ ਸਕਿਆ, ਉਹ ਸੜਕ ’ਤੇ ਹੀ ਦਮ ਤੋੜ ਗਿਆ। ਅੱਖੀਂ ਦੇਖਣ ਵਾਲਿਆਂ ਅਨੁਸਾਰ ਸੜਕ ਪਾਰ ਕਰ ਰਹੇ ਕਰੀਬ 35-40 ਸਾਲਾ ਵਿਅਕਤੀ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਉਸ ਦੀਆਂ ਦੋਵੇਂ ਲੱਤਾਂ ਬੁਰੀ ਤਰ੍ਹਾਂ ਕੁਚਲੀਆਂ ਗਈਆਂ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਡਾਕਟਰਾਂ ਅਨੁਸਾਰ ਕਿਸੇ ਵੀ ਗੰਭੀਰ ਹਾਦਸੇ ਤੋਂ ਬਾਅਦ ਸ਼ੁਰੂਆਤੀ 60 ਮਿੰਟ ਯਾਨੀ ‘ਗੋਲਡਨ ਆਵਰ’ ਮਰੀਜ਼ ਦੀ ਜਾਨ ਬਚਾਉਣ ਲਈ ਸਭ ਤੋਂ ਕੀਮਤੀ ਹੁੰਦੇ ਹਨ, ਪਰ ਇਸ ਮਾਮਲੇ ਵਿਚ ਜ਼ਖਮੀ ਵਿਅਕਤੀ ਕਰੀਬ 27 ਮਿੰਟ ਤੱਕ ਸੜਕ ’ਤੇ ਹੀ ਤੜਫ਼ਦਾ ਰਿਹਾ। ਜ਼ਿਆਦਾ ਖ਼ੂਨ ਵਹਿਣ ਕਾਰਨ ਅਤੇ ਸਮੇਂ ਸਿਰ ਮੁੱਢਲੀ ਡਾਕਟਰੀ ਸਹਾਇਤਾ ਨਾ ਮਿਲਣ ਕਾਰਨ ਉਸ ਦੀ ਮੌਤ ਹੋ ਗਈ। ਘਟਨਾ ਸਥਾਨ ਤੋਂ ਲੰਘ ਰਹੇ ਇਕ ਟਰੱਕ ਡਰਾਈਵਰ ਆਨੰਦ ਨੇ ਦੱਸਿਆ ਕਿ ਉਹ ਗੱਡੀ ਲੈ ਕੇ ਇੱਥੋਂ ਜਾ ਰਿਹਾ ਸੀ ਤਾਂ ਸੜਕ ਕਿਨਾਰੇ ਇਕ ਵਿਅਕਤੀ ਨੂੰ ਤੜਫਦੇ ਦੇਖਿਆ, ਉਸ ਦੀਆਂ ਲ ੱਤਾਂ ਵਿਚੋਂ ਖ਼ੂਨ ਵਹਿ ਰਿਹਾ ਸੀ। ਉਸ ਨੇ ਤੁਰੰਤ 108 ਐਂਬੂਲੈਂਸ ਨੂੰ ਫ਼ੋਨ ਕੀਤਾ ਅਤੇ ਲੋਕੇਸ਼ਨ ਵੀ ਦੱਸੀ , ਪਰ ਕੰਟਰੋਲ ਰੂਮ ਤੋਂ ਵਾਰ-ਵਾਰ ਭਰੋਸਾ ਮਿਲਦਾ ਰਿਹਾ ਕਿ ਗੱਡੀ ਨਿਕਲ ਚੁੱਕੀ ਹੈ, ਲੇਕਿਨ 15 ਮਿੰਟ ਬੀਤ ਜਾਣ ਤੋਂ ਬਾਅਦ ਵੀ ਐਂਬੂਲੈਂਸ ਦਾ ਕੋਈ ਪਤਾ ਨਹੀਂ ਸੀ। ਜਦੋਂ ਜ਼ਖਮੀ ਹੋਏ ਵਿਅਕਤੀ ਦੀ ਹਾਲਤ ਵਿਗੜਨ ਲੱਗੀ ਤਾਂ ਉਸ ਨੇ ਪੁਲਿਸ ਕੰਟਰੋਲ ਰੂਮ ’ਤੇ ਫ਼ੋਨ ਕੀਤਾ। ਸੂਚਨਾ ਮਿਲਦੇ ਹੀ ਪੀ.ਸੀ.ਆਰ. ਦੀ ਟੀਮ ਮੌਕੇ ‘ਤੇ ਪਹੁੰਚੀ। ਪੁਲਿਸ ਨੇ ਆਪਣੇ ਐਮਰਜੈਂਸੀ ਚੈਨਲਾਂ ’ਤੇ ਮੋਬਾਈਲ ਫ਼ੋਨ ਨਾਲ ਐਂਬੂਲੈਂਸ ਕੰਟਰੋਲ ਰੂਮ ਅਤੇ ਸਰਕਾਰੀ ਹਸਪਤਾਲ ਨਾਲ ਸੰਪਰਕ ਕੀਤਾ, ਪਰ ਪੁਲਿਸ ਦੀ ਦਖ਼ਲਅੰਦਾਜ਼ੀ ਤੋਂ ਬਾਅਦ ਵੀ ਐਂਬੂਲੈਂਸ ਸਮੇਂ ਸਿਰ ਨਹੀਂ ਪਹੁੰਚ ਪਾਈ, ਜਿਸ ਕਾਰਨ ਜ਼ਖਮੀ ਹੋਏ ਵਿਅਕਤੀ ਨੇ ਪੀ.ਸੀ.ਆਰ. ਮੁਲਾਜ਼ਮਾਂ ਦੇ ਸਾਹਮਣੇ ਹੀ ਦਮ ਤੋੜ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਮੌਕੇ ‘ਤੇ ਪਹੁੰਚੇ ਥਾਣਾ ਮੋਤੀ ਨਗਰ ਦੇ ਏ.ਐਸ.ਆਈ. ਅਜਮੇਰ ਸਿੰਘ ਨੇ ਦੱਸਿਆ ਕਿ ਵਿਅਕਤੀ ਨੂੰ ਕੋਈ ਅਣਪਛਾਤਾ ਵਾਹਨ ਚਾਲਕ ਟੱਕਰ ਮਾਰ ਕੇ ਫ਼ਰਾਰ ਹੋ ਗਿਆ। ਪੁਲਿਸ ਵਲੋਂ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਆਸਪਾਸ ਲੱਗੇ ਸੀ.ਸੀ. ਟੀਵੀ ਕੈਮਰਿਆਂ ਦੀ ਫੁਟੇਜ ਚੈੱਕ ਕੀਤੀ ਜਾ ਰਹੀ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰੱਖਿਆ ਗਿਆ ਹੈ ਅਤੇ 72 ਘੰਟਿਆਂ ਬਾਅਦ ਮ੍ਰਿਤਕ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਸੜਕ ਕਿਨਾਰੇ ਨੋ-ਪਾਰਕਿੰਗ ਜ਼ੋਨ ’ਚ ਖੜ੍ਹੇ ਓਵਰਲੋਡ ਟਰੱਕ ਨਾਲ ਈ-ਰਿਕਸ਼ਾ ਦੀ ਭਿਆਨਕ ਟੱਕਰ ਅਗਲੀ ਖ਼ਬਰ ਬਲਾਕ ਪੱਧਰੀ ਖੇਡਾਂ ’ਚ ਕੋਟਾਲਾ ਸਕੂਲ ਦੇ ਜਿੱਤ ਦਰਜ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ ਸੈਂਟਰ ਕੋਟਾਲਾ ਨੇ ਜਿ...
Ad Position 24