ਸਰਾਭਾ ਨਗਰ ਵਿਚ ਮੁੜ ਚੋਰਾਂ ਵਲੋਂ ਵਾਰਦਾਤਾਂ ਨੂੰ ਦਿੱਤਾ ਅੰਜਾਮ
ਲੁਧਿਆਣਾ, 9 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਰਾਭਾ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕਿਆਂ ਵਿਚ ਪਿਛਲੇ ਕੁੱਝ ਦਿਨਾਂ ਤੋਂ ਚੋਰੀ ਦੀ ਵਾਰਦਾਤਾਂ ਵਿਚ ਵਾਧਾ ਹੋ ਰਿਹਾ ਹੈ, ਜਿਸ ਕਾਰਨ ਲੋਕਾਂ ਵਿਚ ਭਾਰੀ ਡਰ ਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਹੁਣ ਵੀ ਚੋਰਾਂ ਵਲੋਂ ਦੋ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ ਹੈ।
ਲੁਧਿਆਣਾ, 9 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਰਾਭਾ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕਿਆਂ ਵਿਚ ਪਿਛਲੇ ਕੁੱਝ ਦਿਨਾਂ ਤੋਂ ਚੋਰੀ ਦੀ ਵਾਰਦਾਤਾਂ ਵਿਚ ਵਾਧਾ ਹੋ ਰਿਹਾ ਹੈ, ਜਿਸ ਕਾਰਨ ਲੋਕਾਂ ਵਿਚ ਭਾਰੀ ਡਰ ਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਹੁਣ ਵੀ ਚੋਰਾਂ ਵਲੋਂ ਦੋ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ ਹੈ। ਪਹਿਲੇ ਮਾਮਲੇ ਵਿਚ ਭਾਈ ਰਣਧੀਰ ਸਿੰਘ ਨਗਰ ਵਿਚ ਚੋਰਾਂ ਵਲੋਂ ਸਾਹਿਲ ਪੁੱਤਰ ਰਮੇਸ਼ਵਰ ਪ੍ਰਸਾਦ ਦੇ ਘਰੋਂ 28 ਹਜ਼ਾਰ ਦੀ ਨਗਦੀ, ਦੋ ਮਹਿੰਗੀਆਂ ਘੜੀਆਂ ਅਤੇ ਘਰ ਦਾ ਹੋਰ ਸਾਮਾਨ ਚੋਰੀ ਕਰ ਲਿਆ ਗਿਆ। ਪੁਲਿਸ ਵਲੋਂ ਇਸ ਸਬੰਧੀ ਕੇਸ ਦਰਜ ਕੀਤਾ ਗਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ। ਦੂਜੇ ਮਾਮਲੇ ਵਿਚ ਥਾਣਾ ਸਰਾਭਾ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਸਿਟੀਜਨ ਇਨਕਲੇਵ ਵਿਚ ਚੋਰਾਂ ਵਲੋਂ ਭਜਨਪ੍ਰੀਤ ਸਿੰਘ ਦੇ ਘਰੋਂ 60 ਹਜ਼ਾਰ ਦੀ ਨਗਦੀ, ਤਿੰਨ ਘੜੀਆਂ, ਸੋਨੇ ਦੇ ਗਹਿਣੇ ਅਤੇ ਹੋਰ ਸਾਮਾਨ ਚੋਰੀ ਕਰ ਲਿਆ ਗਿਆ। ਪੁਲਿਸ ਵਲੋਂ ਇਸ ਮਾਮਲੇ ਵਿਚ ਜੁਲਫੀ ਖਾਨ ਵਾਸੀ ਮੋਗਾ ਨੂੰ ਨਾਮਜ਼ਦ ਕੀਤਾ ਗਿਆ ਹੈ ਤੇ ਉਸ ਦੀ ਭਾਲ ਕੀਤੀ ਜਾ ਰਹੀ ਹੈ। ਦਿਨ ਬ ਦਿਨ ਵਧ ਰਹੀਆਂ ਚੋਰੀ ਦੀਆਂ ਵਾਰਦਾਤਾਂ ਕਾਰਨ ਇਲਾਕੇ ਵਿਚ ਡਰ ਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।