ਨਗਰ ਨਿਗਮ ਵਲੋਂ ਮੁਲਾਜ਼ਮਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ-ਧੀਂਗਾਨ
ਲੁਧਿਆਣਾ, 9 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਐਸ ਸੀ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਤੇ ਨਗਰ ਨਿਗਮ ਕਰਮਚਾਰੀ ਯੂਨੀਅਨ ਚੇਅਰਮੈਨ ਨਰੇਸ਼ ਧੀਂਗਾਨ ਦੀ ਅਗਵਾਈ ਹੇਠ ਨਿਗਮ ਮੁਲਾਜ਼ਮਾਂ ਦਾ ਇਕ ਵਫ਼ਦ ਵਿਧਾਇਕ ਕੁਲਵੰਤ ਸਿੰਘ ਸਿੱਧੂ ਅਤੇ ਮੇਅਰ ਇੰਦਰਜੀਤ ਕੌਰ ਨੂੰ ਸਥਾਨਕ ਮੇਅਰ ਹਾਊਸ ਵਿਖੇ ਮਿਲਿਆ ਅਤੇ ਮੁਲਾਜਮਾਂ ਦੀਆਂ ਸਮੱਸਿਆਵਾਂ ਸੰਬੰਧੀ ਇਕ ਮੰਗ ਪੱਤਰ ਦਿੱਤਾ ਗਿਆ। ਮੰਗ ਪੱਤਰ ਸੰਬੰਧੀ ਜਾਣਕਾਰੀ ਦਿੰਦੇ ਹੋਏ ਨਰੇਸ਼ ਧੀਂਗਾਨ ਨੇ ਦੱਸਿਆ ਕਿ ਨਗਰ ਨਿਗਮ ਲੁਧਿਆਣਾ ਵਲੋਂ ਲਗਾਤਾਰ ਮੁਲਾਜ਼ਮਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ।
ਲੁਧਿਆਣਾ, 9 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਐਸ ਸੀ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਤੇ ਨਗਰ ਨਿਗਮ ਕਰਮਚਾਰੀ ਯੂਨੀਅਨ ਚੇਅਰਮੈਨ ਨਰੇਸ਼ ਧੀਂਗਾਨ ਦੀ ਅਗਵਾਈ ਹੇਠ ਨਿਗਮ ਮੁਲਾਜ਼ਮਾਂ ਦਾ ਇਕ ਵਫ਼ਦ ਵਿਧਾਇਕ ਕੁਲਵੰਤ ਸਿੰਘ ਸਿੱਧੂ ਅਤੇ ਮੇਅਰ ਇੰਦਰਜੀਤ ਕੌਰ ਨੂੰ ਸਥਾਨਕ ਮੇਅਰ ਹਾਊਸ ਵਿਖੇ ਮਿਲਿਆ ਅਤੇ ਮੁਲਾਜਮਾਂ ਦੀਆਂ ਸਮੱਸਿਆਵਾਂ ਸੰਬੰਧੀ ਇਕ ਮੰਗ ਪੱਤਰ ਦਿੱਤਾ ਗਿਆ। ਮੰਗ ਪੱਤਰ ਸੰਬੰਧੀ ਜਾਣਕਾਰੀ ਦਿੰਦੇ ਹੋਏ ਨਰੇਸ਼ ਧੀਂਗਾਨ ਨੇ ਦੱਸਿਆ ਕਿ ਨਗਰ ਨਿਗਮ ਲੁਧਿਆਣਾ ਵਲੋਂ ਲਗਾਤਾਰ ਮੁਲਾਜ਼ਮਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਨਗਰ ਨਿਗਮ ਲੁਧਿਆਣਾ ਦੇ ਹਾਊਸ ਵਲੋਂ ਮਾਲੀ, ਬੇਲਦਾਰ, ਸਫ਼ਾਈ ਸੇਵਕ, ਸੀਵਰਮੈਨ, ਓਵਰਏਜ਼ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਮਤਾ ਨੰਬਰ 23 ਪਾਸ ਕਰਕੇ ਪਿਛਲੇ ਸਾਲ 9 ਮਈ ਨੂੰ ਚੰਡੀਗੜ੍ਹ ਭੇਜਿਆ ਗਿਆ ਸੀ ਪਰ ਇਕ ਸਾਲ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਸਰਕਾਰ ਵਲੋਂ ਨਾਂ ਤਾਂ ਉਕਤ ਮਤੇ ਨੂੰ ਚੰਡੀਗੜ੍ਹ ਤੋਂ ਮੰਗਵਾਇਆ ਗਿਆ ਨਾ ਹੀ ਮੁਲਾਜ਼ਮਾਂ ਨੂੰ ਪੱਕਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਨਿਗਮ ਵਲੋਂ ਲਗਾਤਾਰ ਬਾਗਬਾਨੀ ਮੁਲਾਜ਼ਮਾਂ ਨਾਲ ਪਿਛਲੇ 31 ਸਾਲਾਂ ਤੋਂ ਵਿਤਕਰਾ ਕੀਤਾ ਜਾ ਰਿਹਾ ਹੈ ਕਿਉਂਕਿ ਬਾਗਬਾਨੀ ਵਿਭਾਗ ਦੇ ਮੁਲਾਜ਼ਮ ਪਿਛਲੇ 31 ਸਾਲਾਂ ਤੋਂ ਨਾ ਹੀ ਪੱਕੇ ਕੀਤੇ ਗਏ ਹਨ ਅਤੇ ਜਦੋਂ ਪੰਜਾਬ ਸਰਕਾਰ ਵਲੋਂ ਕੱਚੇ ਮੁਲਾਜ਼ਮਾਂ ਦੀ ਤਨਖਾਹ ਵਿਚ ਵਾਧਾ ਕੀਤਾ ਗਿਆ ਹੈ ਤਾਂ ਨਿਗਮ ਪ੍ਰਸ਼ਾਸ਼ਨ ਨੇ ਫ਼ਿਰ ਤੋਂ ਮਾਲੀ, ਬੇਲਦਾਰਾਂ ਤੇ ਹੋਰ ਮੁਲਾਜ਼ਮਾਂ ਨੂੰ ਇਸ ਤਨਖਾਹ ਵਿਚ ਹੋਏ ਵਾਧੇ ਤੋਂ ਵਾਂਝਾ ਰੱਖਿਆ ਹੈ, ਜਿਸ ਕਾਰਨ ਬਾਗਬਾਨੀ ਵਿਭਾਗ ਦੇ ਮੁਲਾਜ਼ਮਾਂ ਵਿਚ ਕਾਫ਼ੀ ਨਾਰਾਜ਼ਗੀ ਹੈ। ਇਸ ਦੌਰਾਨ ਯੂਨੀਅਨ ਦੇ ਕਾਰਜਕਾਰੀ ਪ੍ਰਧਾਨ ਵਰੁਣ ਰਾਜ ਅਤੇ ਜਨਰਲ ਸਕਤਾਰ ਸੁਮਿਤ ਚੋਟਾਲਾ ਨੇ ਵਿਧਾਇਕ ਸਿੱਧੂ ਪਾਸੋਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਹੜਤਾਲ ਦੌਰਾਨ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੁਲਾਜ਼ਮਾਂ ਦੀਆਂ ਸਾਰੀਆਂ ਮੰਗਾਂ ਪ੍ਰਵਾਨ ਕਰ ਲਈਆਂ, ਉਨ੍ਹਾਂ ਨੂੰ ਸਾਰਿਆਂ ਮੰਗਾਂ ਨੂੰ ਪੂਰਾ ਕੀਤਾ ਜਾਵੇ। ਯੂਨੀਅਨ ਦੇ ਚੇਅਰਮੈਨ ਨਰੇਸ਼ ਧੀਂਗਾਨ ਨੇ ਦੁੱਖ ਜ਼ਾਹਰ ਕਰਦਿਆਂ ਕਿਹਾ ਕਿ ਡਿਊਟੀ ਦੌਰਾਨ 35 ਤੋਂ 40 ਬਜ਼ੁਰਗ ਕੱਚੇ ਮੁਲਾਜ਼ਮਾਂ ਦੀ ਮੌਤ ਹੋ ਗਈ ਹੈ, ਪਰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਨੌਕਰੀ ਨਾ ਦੇ ਕੇ ਸਰਕਾਰ ਨੇ ਮੁਲਾਜ਼ਮਾਂ ਦੇ ਨਾਲ ਨਾਲ ਸੰਘਰਸ਼ ਕਮੇਟੀ ਨਾਲ ਵੀ ਵਾਅਦਾ ਖਿਲਾਫ਼ੀ ਕੀਤੀ ਹੈ। ਉਨ੍ਹਾਂ ਜੇਕਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦਾ ਹੈ ਤਾਂ ਫ਼ਿਰ ਤੋਂ ਮੁਲਾਜ਼ਮਾਂ ਸੰੰਘਰਸ਼ ਤੋਂ ਵੀ ਪਿੱਛੇ ਨਹੀਂ ਹਟਣਗੇ। ਇਸ ਦੌਰਾਨ ਵਿਧਾਇਕ ਕੁਲਵੰਤ ਸਿੱਧੂ, ਮੇਅਰ ਇੰਦਰਜੀਤ ਕੌਰ ਤੇ ਹਾਜ਼ਰ ਸਮੂਹ ਕੌਂਸਲਰਾਂ ਨੇ ਵਿਸ਼ਵਾਸ਼ ਜਤਾਇਆ ਕਿ ਮੁਲਾਜ਼ਮਾਂ ਨਿਗਮ ਦੇ ਪਰਿਵਾਰਾਂ ਅਹਿਮ ਹਿੱਸਾ ਹਨ ਤੇ ਮੁਲਾਜ਼ਮਾਂ ਦੀਆਂ ਜੋ ਵੀ ਸਮੱਸਿਆਵਾਂ ਹਨ ਉਨ੍ਹਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਇਸ ਮੌਕੇ ਰਵੀ ਮਤੰਗ, ਅਨੁਰਾਗ ਚਨਾਲੀਆ, ਵਰੁਣ ਰਾਜ , ਸੁਮਿਤ ਚੋਟਾਲਾ, ਮਨਦੀਪ ਹੰਬੜਾ, ਲੇਖਰਾਜ ਜੀ, ਕਮਲ ਭੱਟੀ, ਸੰਦੀਪ ਸਿੰਘ, ਦੀਪਕ ਸਿੰਘ, ਵਿੱਕੀ ਸਹੋਤਾ, ਅਨਿਲ ਕੁਮਾਰ, ਭੀਮ ਸੇਨ, ਰਵੀ ਕੁਮਾਰ, ਵਿਨੋਦ ਕੁਮਾਰ, ਸੋਨੂੰ ਰਾਮ ਸਿੰਘ, ਕਮਲ ਬਰਾੜ, ਮਨਦੀਪ ਸਿੰਘ, ਦਿਨੇਸ਼ ਕੁਮਾਰ ਆਦਿ ਹਾਜ਼ਰ ਸਨ।