ਵਿਦੇਸ਼ ਤੋਂ ਸਸਤੇ ਮੋਬਾਈਲ ਮੰਗਵਾਉਣ ਦਾ ਝਾਂਸਾ ਦੇ ਕੇ 22 ਲੱਖ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਕਾਰੋਬਾਰੀ ਖ਼ਿਲਾਫ਼ ਕੇਸ ਦਰਜ
ਲੁਧਿਆਣਾ, 9 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਵਿਦੇਸ਼ ਤੋਂ ਸਸਤੇ ਮੋਬਾਈਲ ਮੰਗਵਾਉਣ ਦਾ ਝਾਂਸਾ ਦੇ ਕੇ 22 ਲੱਖ 20 ਹਜ਼ਾਰ ਦੀ ਧੋਖਾਧੜੀ ਕਰਨ ਵਾਲੇ ਕਾਰੋਬਾਰੀ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਸੁਨੀਲ ਕੁਮਾਰ ਵਾਸੀ ਰਮਨੀਕ ਨਗਰ ਜਲੰਧਰ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਬਸੰਤ ਚੌਂਕੀ ਰੋਡ ਦੇ ਰਹਿਣ ਵਾਲੇ ਸੁਰਿੰਦਰ ਸਿੰਘ ਖ਼ਿਲਾਫ਼ ਵੱਖ ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।
ਲੁਧਿਆਣਾ, 9 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਵਿਦੇਸ਼ ਤੋਂ ਸਸਤੇ ਮੋਬਾਈਲ ਮੰਗਵਾਉਣ ਦਾ ਝਾਂਸਾ ਦੇ ਕੇ 22 ਲੱਖ 20 ਹਜ਼ਾਰ ਦੀ ਧੋਖਾਧੜੀ ਕਰਨ ਵਾਲੇ ਕਾਰੋਬਾਰੀ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਸੁਨੀਲ ਕੁਮਾਰ ਵਾਸੀ ਰਮਨੀਕ ਨਗਰ ਜਲੰਧਰ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਬਸੰਤ ਚੌਂਕੀ ਰੋਡ ਦੇ ਰਹਿਣ ਵਾਲੇ ਸੁਰਿੰਦਰ ਸਿੰਘ ਖ਼ਿਲਾਫ਼ ਵੱਖ ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਦੋਸ਼ੀ ਉਸ ਦਾ ਜਾਣਕਾਰ ਸੀ ਅਤੇ ਉਸ ਨੇ ਸ਼ਿਕਾਇਤਕਰਤਾ ਨੂੰ ਚੀਨ ਤੋਂ ਸਸਤੇ ਮੋਬਾਈਲ ਮੰਗਵਾਉਣ ਦਾ ਝਾਂਸਾ ਦੇ ਕੇ ਉਸ ਪਾਸੋਂ 22 ਲੱਖ 20 ਹਜ਼ਾਰ ਦੀ ਨਗਦੀ ਲੈ ਲਈ, ਪਰ ਨਾ ਤਾਂ ਫ਼ੋਨ ਮੰਗਵਾ ਕੇ ਦਿੱਤੇ ਅਤੇ ਨਾ ਹੀ ਪੈਸੇ ਵਾਪਸ ਕੀਤੇ, ਜਿਸ ’ਤੇ ਸ਼ਿਕਾਇਤਕਰਤਾ ਨੇ ਇਹ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ।