09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤਿ ਦਿਵਸ ਨੂੰ ਸਮਰਪਿਤ ਅਲੌਕਿਕ ਕੀਰਤਨ ਸਮਾਗਮ

ਲੁਧਿਆਣਾ, 9 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ ਫ਼ੇਜ਼ 1 ਦੁੱਗਰੀ ਵਿਖੇ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਇਕ ਵਿਸ਼ੇਸ਼ ਅਲੌਕਿਕ ਕੀਰਤਨ ਸਮਾਗਮ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤ ਦਿਵਸ ਨੂੰ ਸਮਰਪਿਤ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਜੀਵਨ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ।

Ad Position 21
No active advertisement
ਅਜੀਤ ਡੈਸਕ 10-10-2026
ਲੁਧਿਆਣਾ, 9 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ ਫ਼ੇਜ਼ 1 ਦੁੱਗਰੀ ਵਿਖੇ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਇਕ ਵਿਸ਼ੇਸ਼ ਅਲੌਕਿਕ ਕੀਰਤਨ ਸਮਾਗਮ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤ ਦਿਵਸ ਨੂੰ ਸਮਰਪਿਤ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਜੀਵਨ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ। ਗੁਰੂ ਸਾਹਿਬ ਨੇ ਸਾਨੂੰ ਕਿਰਤ ਕਰਨ ਨਾਮ ਜਪਣ ਅਤੇ ਵੰਡ ਛਕਣ ਦੇ ਨਾਲ ਨਾਲ ਸੱਚ ਪਿਆਰ ਅਤੇ ਭਾਈਚਾਰੇ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਜੋਤੀ ਜੋਤ ਦਿਵਸ ਨੂੰ ਮਨਾਉਣ ਦਾ ਅਸਲ ਮੰਤਵ ਉਨ੍ਹਾਂ ਦੀਆਂ ਸੰਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣਾ ਹੈ। ਸਾਨੂੰ ਗੁਰੂ ਸਾਹਿਬ ਨੂੰ ਦਰਸਾਏ ਮਾਰਗ ਚੱਲਦਿਆਂ ਮਨੁੱਖਤਾ ਦੀ ਸੇਵਾ ਅਤੇ ਲੋੜਵੰਦਾਂ ਦੀ ਮਦਦ ਲਈ ਹਮੇਸ਼ਾ ਤੱਤਪਰ ਰਹਿਣਾ ਚਾਹੀਦਾ ਹੈ। ਬਾਅਦ ਵਿਚ ਪੰਥ ਪ੍ਰਸਿੱਧ ਕੀਰਤਨੀਏ ਭਾਈ ਮਲਕੀਤ ਸਿੰਘ ਲੁਧਿਆਣਾ ਵਾਲਿਆਂ ਦੇ ਜਥੇ ਨੇ ਰਸਭਿੰਨੇ ਕੀਰਤਨ ਰਾਹੀਂ ਹਾਜ਼ਰ ਸੰਗਤਾਂ ਨੂੰ ਨਿਹਾਲ ਕੀਤਾ। ਸੰਗਤਾਂ ਨੂੰ ਗੁਰਮਤਿ ਵਿਚਾਰਾਂ ਨਾਲ ਜੋੜਦਿਆਂ ਭਾਈ ਮਲਕੀਤ ਸਿੰਘ (ਯੂਐਸਏ) ਵਾਲਿਆਂ ਨੇ ਕਿਹਾ ਕਿ ਸਿੱਖਾਂ ਦੇ ਇਕੋ-ਇਕ ਜਾਗਤ ਜੋਤ ਗੁਰੂ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਨ। ਇਸ ਲਈ ਗੁਰੂ ਦੇ ਹੁਕਮ ਅਨੁਸਾਰ ਕੇਵਲ ਗੁਰੂ ਗ੍ਰੰਥ ਸਾਹਿਬ ਜੀ ਦੀ ਓਟ ਲੈਣੀ ਚਾਹੀਦੀ ਹੈ। ਉਨ੍ਹਾਂ ਸਮੂਹ ਸੰਗਤ ਨੂੰ ਬਾਣੀ ਅਤੇ ਬਾਣੇ ਦੇ ਧਾਰਨੀ ਹੋਣ ਦਾ ਸੱਦਾ ਦਿੱਤਾ। ਸਮਾਗਮ ਦੀ ਸਮਾਪਤੀ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਅਤੇ ਉਨ੍ਹਾਂ ਦੇ ਸਾਥੀ ਸਿੰਘਾਂ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਉ ਨਾਲ ਸਨਮਾਨਿਤ ਕੀਤਾ ਗਿਆ। ਇਸ ਉਪਰੰਤ ਸੰਗਤਾਂ ਵਿਚ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਭਰੀ ਹਾਜ਼ਰੀ। ਇਸ ਮੌਕੇ ਚੇਅਰਮੈਨ ਬਲਜੀਤ ਸੇਠੀ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਗੁਰਦੀਪ ਸਿੰਘ ਕਾਲੜਾ, ਚਰਨਜੀਤ ਸਿੰਘ, ਮਲਕੀਤ ਸਿੰਘ, ਬਲਵੀਰ ਸਿੰਘ, ਯਸ਼ਪਾਲ ਸਿੰਘ, ਜਗਮੋਹਨ ਸਿੰਘ, ਸਰਬਜੀਤ ਸਿੰਘ ਝੱਗਰ, ਦਰਸ਼ਨ ਸਿੰਘ, ਡਾ: ਪ੍ਰੇਮ ਸਿੰਘ ਚਾਵਲਾ ਵੀ ਹਾਜ਼ਰ ਹੋਏ।
Ad Position 22
No active advertisement
ਪਿਛਲੀ ਖ਼ਬਰ ਡੀ . ਕੇ . ਪੇਜ -2026 ਮਿਸਿਜ਼ ਇੰਡੀਆ ਪ੍ਰਤੀਯੋਗਤਾ ਵਿਚ ਪੰਜਾਬ ਦੀ ਨਿਰਮਲਜੀਤ ਕੌਰ ਨੇ ਹਾਸਿਲ ਕੀਤਾ ਤੀਜਾ ਸਥਾਨ ਅਗਲੀ ਖ਼ਬਰ 57 ਵੀਂ ਜੀ . ਐਸ . ਟੀ . ਕੌਂਸਲ ਵਲੋਂ ਟੈਕਸ ਦੇਣ ਵਾਲੇ ਕਾਰੋਬਾਰੀ ਨੂੰ ਦਿੱਤੀ ਰਾਹਤ - ਸੀ . ਏ . ਗੁਲਸ਼ਨ ਵਧਵਾ ਰਜਿਸਟੇ...
Ad Position 24