ਸਾਬਕਾ ਚੇਅਰਮੈਨ ਜਥੇਦਾਰ ਜਸਵੰਤ ਸਿੰਘ ਹਰਨਾਮਪੁਰਾ ਨੂੰ ਸਦਮਾ , ਮਾਤਾ ਦਾ ਦਿਹਾਂਤ
ਆਲਮਗੀਰ, 9 ਅਕਤੂਬਰ (ਜਰਨੈਲ ਸਿੰਘ ਪੱਟੀ)-ਸੀਨੀਅਰ ਅਕਾਲੀ ਆਗੂ ਤੇ ਮਾਰਕੀਟ ਕਮੇਟੀ ਸਾਹਨੇਵਾਲ ਦੇ ਸਾਬਕਾ ਚੇਅਰਮੈਨ ਜਥੇਦਾਰ ਜਸਵੰਤ ਸਿੰਘ ਚਹਿਲ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਸਤਿਕਾਰਯੋਗ ਮਾਤਾ ਦਲਜੀਤ ਕੌਰ ਚਹਿਲ (87 ਸਾਲ) ਧਰਮਪਤਨੀ ਅਲਵੇਲ ਸਿੰਘ ਚਹਿਲ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ। ਇਸ ਦੁੱਖ ਦੀ ਘੜੀ ’ਚ ਜਸਵੰਤ ਸਿੰਘ ਚਹਿਲ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ, ਵਿਧਾਨ ਸਭਾ ਹਲਕਾ ਗਿੱਲ ਤੋਂ ਅਕਾਲੀ ਦਲ (ਬ) ਦੇ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ, ਐਸ.
ਆਲਮਗੀਰ, 9 ਅਕਤੂਬਰ (ਜਰਨੈਲ ਸਿੰਘ ਪੱਟੀ)-ਸੀਨੀਅਰ ਅਕਾਲੀ ਆਗੂ ਤੇ ਮਾਰਕੀਟ ਕਮੇਟੀ ਸਾਹਨੇਵਾਲ ਦੇ ਸਾਬਕਾ ਚੇਅਰਮੈਨ ਜਥੇਦਾਰ ਜਸਵੰਤ ਸਿੰਘ ਚਹਿਲ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਸਤਿਕਾਰਯੋਗ ਮਾਤਾ ਦਲਜੀਤ ਕੌਰ ਚਹਿਲ (87 ਸਾਲ) ਧਰਮਪਤਨੀ ਅਲਵੇਲ ਸਿੰਘ ਚਹਿਲ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ। ਇਸ ਦੁੱਖ ਦੀ ਘੜੀ ’ਚ ਜਸਵੰਤ ਸਿੰਘ ਚਹਿਲ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ, ਵਿਧਾਨ ਸਭਾ ਹਲਕਾ ਗਿੱਲ ਤੋਂ ਅਕਾਲੀ ਦਲ (ਬ) ਦੇ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ, ਐਸ.ਜੀ.ਪੀ.ਸੀ. ਮੈਂਬਰ ਜਥੇਦਾਰ ਚਰਨ ਸਿੰਘ ਆਲਮਗੀਰ, ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ, ਅਕਾਲੀ ਦਲ (ਬ) ਦੇ ਕੌਮੀ ਮੀਤ ਪ੍ਰਧਾਨ ਐਡਵੋਕੇਟ ਪ੍ਰੇਮ ਸਿੰਘ ਹਰਨਾਮਪੁਰਾ, ਜਥੇਦਾਰ ਹਰਪਿੰਦਰ ਸਿੰਘ ਭਿੰਦਾ ਮੁਖੀ ਡੇਰਾ ਕਾਰ ਸੇਵਾ ਆਲਮਗੀਰ, ਨੈਸ਼ਨਲ ਐਵਾਰਡ ਜੇਤੂ ਸਾਬਕਾ ਸਰਪੰਚ ਸੁਖਵਿੰਦਰ ਸਿੰਘ ਬੈਂਸ, ਅੰਮ੍ਰਿਤਪਾਲ ਸਿੰਘ, ਰਸ਼ਪਾਲ ਸਿੰਘ, ਸਰਕਲ ਪ੍ਰਧਾਨ ਗੁਰਜੀਤ ਸਿੰਘ ਲਹਿਰਾ, ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਦੇ ਮੈਨੇਜਰ ਹਰਦੀਪ ਸਿੰਘ ਗਿੱਲ ਚੁਗਾਵਾਂ, ਸਾਬਕਾ ਚੇਅਰਮੈਨ ਮਲਕੀਤ ਸਿੰਘ ਰਾਣਾ ਜਸਪਾਲ ਬਾਂਗਰ, ਤਵਿੰਦਰ ਸਿੰਘ ਮੁਲਤਾਨੀ, ਮਨਪ੍ਰੀਤ ਸਿੰਘ ਖੱਟੜਾ, ਸਾਬਕਾ ਸਰਪੰਚ ਬਲਵੰਤ ਸਿੰਘ ਖਾਨਪੁਰ ਸਮੇਤ ਇਲਾਕੇ ਦੀਆਂ ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਨੇ ਚਹਿਲ ਪਰਿਵਾਰ ਨਾਲ ਦਿਲੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਦੁੱਖ ਪ੍ਰਗਟ ਕੀਤਾ। ਜਥੇਦਾਰ ਜਸਵੰਤ ਸਿੰਘ ਚਹਿਲ ਨੇ ਦੱਸਿਆ ਕਿ ਮਾਤਾ ਜੀ ਨਮਿੱਤ ਆਰੰਭ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਮਿਤੀ 18 ਅਕਤੂਬਰ ਦਿਨ ਐਤਵਾਰ ਨੂੰ ਗੁਰਦੁਆਰਾ ਪਾਤਸ਼ਾਹੀ ਦਸਵੀਂ ਹਰਨਾਮਪੁਰਾ ਵਿਖੇ ਬਾਅਦ ਦੁਪਹਿਰ 12 ਤੋਂ ਡੇਢ ਵਜੇ ਤੱਕ ਪਏ ਜਾਣਗੇ।