ਭਾਜਪਾ ਆਗੂ ਨਰਿੰਦਰ ਸਿੰਘ ਮੱਲ੍ਹੀ ਨੇ ਵਰਿੰਦਰ ਸਚਦੇਵਾ ਨਾਲ ਕੀਤੀ ਮੁਲਾਕਾਤ
ਲੁਧਿਆਣਾ, 9 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਭਾਜਪਾ ਦੇ ਸੀਨੀਅਰ ਆਗੂ ਨਰਿੰਦਰ ਸਿੰਘ ਮੱਲ੍ਹੀ ਵਲੋਂ ਭਾਜਪਾ ਦੇ ਪੰਜਾਬ ਦੇ ਸਹਿ ਇੰਚਾਰਜ ਵਰਿੰਦਰ ਸਚਦੇਵਾ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਦੀਆਂ ਤਿਆਰੀਆਂ ਅਤੇ ਖ਼ਾਸ ਕਰਕੇ ਵਿਧਾਨ ਸਭਾ ਹਲਕਾ ਉਤਰੀ ਵਿਚ ਪਾਰਟੀ ਦੀ ਸਥਿਤੀ, ਸੰਗਠਨ ਨੂੰ ਮਜ਼ਬੂਤ ਕਰਨ ਅਤੇ ਚੋਣ ਰਣਨੀਤੀ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।
ਲੁਧਿਆਣਾ, 9 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਭਾਜਪਾ ਦੇ ਸੀਨੀਅਰ ਆਗੂ ਨਰਿੰਦਰ ਸਿੰਘ ਮੱਲ੍ਹੀ ਵਲੋਂ ਭਾਜਪਾ ਦੇ ਪੰਜਾਬ ਦੇ ਸਹਿ ਇੰਚਾਰਜ ਵਰਿੰਦਰ ਸਚਦੇਵਾ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਦੀਆਂ ਤਿਆਰੀਆਂ ਅਤੇ ਖ਼ਾਸ ਕਰਕੇ ਵਿਧਾਨ ਸਭਾ ਹਲਕਾ ਉਤਰੀ ਵਿਚ ਪਾਰਟੀ ਦੀ ਸਥਿਤੀ, ਸੰਗਠਨ ਨੂੰ ਮਜ਼ਬੂਤ ਕਰਨ ਅਤੇ ਚੋਣ ਰਣਨੀਤੀ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਮੁਲਾਕਾਤ ਦੌਰਾਨ ਹਲਕੇ ਵਿਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ, ਵਰਕਰਾਂ ਨਾਲ ਤਾਲਮੇਲ ਵਧਾਉਣ ਅਤੇ ਆਉਣ ਵਾਲੀਆਂ ਚੋਣਾਂ ਲਈ ਜ਼ਮੀਨੀ ਪੱਧਰ ’ਤੇ ਤਿਆਰੀਆਂ ਸਬੰਧੀ ਵੀ ਚਰਚਾ ਹੋਈ। ਇਸ ਮੌਕੇ ਕੈਲਾਸ਼ ਚੌਧਰੀ, ਕੇਸ਼ਵ ਗੁਪਤਾ, ਅਸ਼ੋਕ ਰਾਣਾ, ਨਵੀਨ ਵਡੇਰਾ, ਸੰਜੇ ਗੋਸਾਈ, ਪ੍ਰੇਮ ਆਦਿ ਮੌਜੂਦ ਸਨ।