ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਦੀ ਧੋਖਾਧੜੀ ਕਰਨ ਵਾਲੇ ਟਰੈਵਲ ਏਜੰਟ ਸਮੇਤ ਚਾਰ ਖ਼ਿਲਾਫ਼ ਕੇਸ ਦਰਜ
ਲੁਧਿਆਣਾ, 10 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਮੁਲਾਜ਼ਮ ਦੇ ਲੜਕੇ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਉਸ ਨਾਲ 10 ਲੱਖ 26 ਹਜ਼ਾਰ ਦੀ ਧੋਖਾਧੜੀ ਕਰਨ ਦੇ ਮਾਮਲੇ ਵਿਚ ਟਰੈਵਲ ਏਜੰਟ ਸਮੇਤ ਚਾਰ ਵਿਅਕਤੀਆਂ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਪੁਲਿਸ ਮੁਲਾਜ਼ਮ ਰੋਸ਼ਨ ਲਾਲ ਦੇ ਲੜਕੇ ਰਕੇਸ਼ ਕੁਮਾਰ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਅਨੂਪ ਫਰੀਡਮ ਵਰਲਡ ਇਮੀਗ੍ਰੇਸ਼ਨ ਦੇ ਮਾਲਕ ਅਨੂਪ ਉਨ੍ਹਾਂ ਦੇ ਸਾਥੀਆਂ ਵੰਸ਼ਿਕਾ ਖੰਨਾ ਵੈਬਵ ਅਤੇ ਗੁਪਤਾ ਨਾਮੀ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਮ
ਮੈਸ਼ ਪ੍ਰੋਲਾਈਫ ਹਸਪਤਾਲ ਪਿੰਡ ਗਿੱਲ ਦਾ ਬਾਹਰੀ ਦ੍ਰਿਸ਼ ਇਨਸੈੱਟ ਸਰਜਨ ਡਾ. ਹਰਪ੍ਰੀਤ ਸਿੰਘ ਜੌਲੀ। ਅਜੀਤ ਤਸਵੀਰ
ਕਾਰੋਬਾਰੀ ਨਵਯੁਗ ਬਣੇ ਆਟੋ ਪਾਰਟਸ ਮੈਨੂੰਫੈਕਚਰਜ਼ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ
11-10-2026
ਲੁਧਿਆਣਾ, 10 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਮੁਲਾਜ਼ਮ ਦੇ ਲੜਕੇ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਉਸ ਨਾਲ 10 ਲੱਖ 26 ਹਜ਼ਾਰ ਦੀ ਧੋਖਾਧੜੀ ਕਰਨ ਦੇ ਮਾਮਲੇ ਵਿਚ ਟਰੈਵਲ ਏਜੰਟ ਸਮੇਤ ਚਾਰ ਵਿਅਕਤੀਆਂ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਪੁਲਿਸ ਮੁਲਾਜ਼ਮ ਰੋਸ਼ਨ ਲਾਲ ਦੇ ਲੜਕੇ ਰਕੇਸ਼ ਕੁਮਾਰ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਅਨੂਪ ਫਰੀਡਮ ਵਰਲਡ ਇਮੀਗ੍ਰੇਸ਼ਨ ਦੇ ਮਾਲਕ ਅਨੂਪ ਉਨ੍ਹਾਂ ਦੇ ਸਾਥੀਆਂ ਵੰਸ਼ਿਕਾ ਖੰਨਾ ਵੈਬਵ ਅਤੇ ਗੁਪਤਾ ਨਾਮੀ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਵਿਦੇਸ਼ ਜਾਣ ਦਾ ਇੱਛੁਕ ਸੀ ਇਸ ਲਈ ਉਹ ਉਕਤ ਕਥਿਤ ਦੋਸ਼ੀਆਂ ਨੂੰ ਮਿਲਿਆ। ਕਥਿਤ ਦੋਸ਼ੀਆਂ ਨੇ ਉਸ ਨੂੰ ਫਰਾਂਸ ਦਾ ਸਟੱਡੀ ਵੀਜ਼ਾ ਲਗਵਾਉਣ ਦਾ ਝਾਂਸਾ ਦੇ ਕੇ ਉਸ ਪਾਸੋਂ 10 ਲੱਖ 26 ਹਜ਼ਾਰ ਰੁਪਏ ਲੈ ਲਏ, ਪਰ ਨਾ ਤਾਂ ਵਿਦੇਸ਼ ਭੇਜਿਆ ਅਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ, ਜਿਸ ’ਤੇ ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ।