13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਕੀਰਤਨ ਸਮਾਗਮ

ਲੁਧਿਆਣਾ, 11 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸ਼੍ਰੀ ਗੁਰੁ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਬੜੀ ਸ਼ਰਧਾ ਭਾਵਨਾ ਦੇ ਨਾਲ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ ਗਿਆ। ਜਿਸ ਵਿਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਗੁਰਜੋਤ ਸਿੰਘ ਸ਼ਾਹਬਾਦ ਮਾਰਕੰਡਾ ਵਾਲਿਆਂ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਜਿੱਥੇ ਸੰਗਤਾਂ ਨੂੰ ਨਿਹਾਲ ਕੀਤਾ, ਉੱਥੇ ਨਾਲ ਹੀ ਸੰਗਤਾਂ ਦੇ ਨਾਲ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਭਾਈ ਗੁਰਜੋਤ ਸਿੰਘ ਸ਼ਾਹਬਾਦ ਮਾਰਕੰਡਾ ਵਾਲਿਆਂ ਨੇ ਕਿਹਾ ਕਿ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਸਮੁੱਚੇ ਪੰਥ ਲਈ ਇਕ ਚਾਨਣ ਮੁਨਾਰਾ ਹਨ।

Ad Position 21
No active advertisement
ਸਮਾਗਮ ਦੌਰਾਨ ਰਾਗੀ ਜੱਥੇ ਦਾ ਸਨਮਾਨ ਕਰਦੇ ਹੋਏ ਮੁੱਖ ਸੇਵਾਦਾਰ ਭੁਪਿੰਦਰ ਸਿੰਘ ਅਤੇ ਹੋਰ। ਤਸਵੀਰ-ਸੇਵਕ ਸਿੰਘ 12-10-2026
ਲੁਧਿਆਣਾ, 11 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸ਼੍ਰੀ ਗੁਰੁ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਬੜੀ ਸ਼ਰਧਾ ਭਾਵਨਾ ਦੇ ਨਾਲ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ ਗਿਆ। ਜਿਸ ਵਿਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਗੁਰਜੋਤ ਸਿੰਘ ਸ਼ਾਹਬਾਦ ਮਾਰਕੰਡਾ ਵਾਲਿਆਂ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਜਿੱਥੇ ਸੰਗਤਾਂ ਨੂੰ ਨਿਹਾਲ ਕੀਤਾ, ਉੱਥੇ ਨਾਲ ਹੀ ਸੰਗਤਾਂ ਦੇ ਨਾਲ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਭਾਈ ਗੁਰਜੋਤ ਸਿੰਘ ਸ਼ਾਹਬਾਦ ਮਾਰਕੰਡਾ ਵਾਲਿਆਂ ਨੇ ਕਿਹਾ ਕਿ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਸਮੁੱਚੇ ਪੰਥ ਲਈ ਇਕ ਚਾਨਣ ਮੁਨਾਰਾ ਹਨ। ਉਨ੍ਹਾਂ ਨੇ ਸਮੁੱਚਾ ਜੀਵਨ ਗੁਰੂ ਆਸੇ ਅਨੁਸਾਰ ਜਿਉ ਕੇ ਜਿੱਥੇ ਆਪਣਾ ਸਮੁੱਚਾ ਪ੍ਰੀਵਾਰ ਕੌਮ ਨੂੰ ਸਮਰਪਿਤ ਕੀਤਾ ਉੱਥੇ ਨਾਲ ਹੀ ਕੌਮੀ ਸੋਚ ਦੇ ਹਾਣੀ ਬਣਕੇ ਧਰਮ ਵਿਚ ਪ੍ਰੱਪਕਤਾ ਕਾਇਮ ਰੱਖਦੇ ਹੋਏ ਸ਼ਹਾਦਤ ਪ੍ਰਾਪਤ ਕੀਤੀ ਅਤੇ ਸਮੁੱਚੀ ਕੌਮ ਨੂੰ ਕੌਮੀਅਤ ਦਾ ਪੈਗਾਮ ਦਿੱਤਾ। ਉਨ੍ਹਾਂ ਨੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਪਿਛਲੇ ਲੰਮੇ ਅਰਸੇ ਤੋਂ ਨਿੰਰਤਰ ਚਲਾਈ ਜਾ ਰਹੀ ਹਫਤਾਵਾਰੀ ਕੀਰਤਨ ਸਮਾਗਮ ਲੜੀ ਦੀ ਜ਼ੋਰਦਾਰ ਸ਼ਬਦਾਂ ਵਿਚ ਸ਼ਲਾਘਾ ਕਰਦਿਆਂ ਕੀਰਤਨ ਸਮਾਗਮ ਅੰਦਰ ਜੁੜ ਬੈਠੀਆਂ ਸੰਗਤਾਂ ਨੂੰ ਧਰਮ ਦੇ ਮਾਰਗ ਉਪਰ ਚੱਲਣ, ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਤਾਕੀਦ ਵੀ ਕੀਤੀ। ਸਮਾਗਮ ਦੌਰਾਨ ਇਕੱਤਰ ਹੋਈਆਂ ਸੰਗਤਾਂ ਨੂੰ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਜਨਮ ਦਿਵਸ ਦੀਆਂ ਵਧਾਈਆਂ ਦਿੰਦਿਆਂ ਹੋਇਆ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ. ਭੁਪਿੰਦਰ ਸਿੰਘ ਨੇ ਕਿਹਾ ਕਿ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਜੀ ਦਾ ਜਨਮ ਦਿਵਸ ਮਨਾਉਣਾ ਤਾਂ ਹੀ ਸਫਲਾ ਹੋ ਸਕਦਾ ਹੈ, ਜੇਕਰ ਗੁਰੂ ਦੀਆਂ ਸੰਗਤਾਂ ਉਸ ਮਹਾਨ ਸ਼ਹੀਦ ਦੀ ਕੁਰਬਾਨੀ ਤੋ ਸੇਧ ਲੈ ਕੇ ਬਾਣੀ ਤੇ ਬਾਣੇ ਦੇ ਸਿਧਾਂਤ ਨਾਲ ਵੱਧ ਤੋ ਵੱਧ ਜੁੜਨ ਅਤੇ ਉਨ੍ਹਾਂ ਦੀ ਕੌਮੀਅਤ ਭਰੀ ਸੌਚ ਨੂੰ ਸਮੁੱਚੀ ਮਾਨਵਤਾ ਤੱਕ ਪਹੁੰਚਾਣ ਦਾ ਯਤਨ ਕਰਨ। ਇਸ ਦੌਰਾਨ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ. ਭੁਪਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਸਾਝੇ ਤੌਰ ਤੇ ਗੁਰੂ ਘਰ ਦੇ ਕੀਰਤਨੀ ਜੱਥਿਆਂ ਦੇ ਸਮੂਹ ਮੈਬਰਾਂ ਨੂੰ ਸਿਰਪਾਉ ਭੇਟ ਕੀਤੇ। ।ਸਮਾਗਮ ਅੰਦਰ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਇੰਦਰਜੀਤ ਸਿੰਘ ਮਕੱੜ, ਜਤਿੰਦਰਪਾਲ ਸਿੰਘ ਸਲੂਜਾ, ਕਰਨੈਲ ਸਿੰਘ ਬੇਦੀ ਪ੍ਰਿਤਪਾਲ ਸਿੰਘ, ਮਨਜੀਤ ਸਿੰਘ ਟੋਨੀ, ਬਲਜੀਤ ਸਿੰਘ ਦੂਆ, ਦਵਿੰਦਰਪਾਲ ਸਿੰਘ, ਗੁਰਦੀਪ ਸਿੰਘ ਡੀਮਾਰਟੇ, ਸੁਰਿੰਦਰਪਾਲ ਸਿੰਘ ਭੁਟੀਆਨੀ, ਨਰਿੰਦਰਪਾਲ ਸਿੰਘ ਕਥੂਰੀਆ, ਰਜਿੰਦਰ ਸਿੰਘ ਮਕੱੜ, ਹਰਵਿੰਦਰ ਸਿੰਘ, ਜਤਿੰਦਰ ਸਿੰਘ ਪ੍ਰਧਾਨ, ਕਵੰਲਪ੍ਰੀਤ ਸਿੰਘ ਸਚਦੇਵਾ, ਭੁਪਿੰਦਰਪਾਲ ਸਿੰਘ ਧਵਨ, ਮਹਿੰਦਰ ਸਿੰਘ ਡੰਗ, ਅਤੱਰ ਸਿੰਘ ਮਕੱੜ, ਰਜਿੰਦਰ ਸਿੰਘ ਡੰਗ, ਹਰਮੀਤ ਸਿੰਘ ਡੰਗ, ਗੁਰਪ੍ਰੀਤ ਸਿੰਘ ਪ੍ਰਿੰਸ, ਜੀਤ ਸਿੰਘ, ਗੁਰਵਿੰਦਰ ਸਿੰਘ ਆੜਤੀ, ਹਰਕੀਰਤ ਸਿੰਘ ਬਾਵਾ ਮਸਾਲਾ, ਸੁਰਿੰਦਰ ਸਿੰਘ ਸਚਦੇਵਾ, ਸੁਖਪ੍ਰੀਤ ਸਿੰਘ ਮਨੀ, ਬਾਦਸ਼ਾਹਦੀਪ ਸਿੰਘ, ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ, ਪਰਮਜੀਤ ਸਿੰਘ ਡੀਮਾਰਟੇ, ਪਰਮਿੰਦਰਪਾਲ ਸਿੰਘ ਡੀਮਾਰਟੇ, ਕਰਨਦੀਪ ਸਿੰਘ ਸਿਮਰਨ, ਬਲਫਤਿਹ ਸਿੰਘ, ਡਾ. ਮਨਰੂਪ ਕੌਰ ਬਾਣੀ ਵਿਸੇਸ਼ ਤੌਰ ‘ਤੇ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਵਿਚ ਭਾਰੀ ਬਾਰਿਸ਼ ਕਾਰਨ ਝੋਨੇ ਦੀ ਫ਼ਸਲ ਦੇ ਹੋਏ ਨੁਕਸਾਨ ਦੀ ਤੁਰੰਤ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਮੁਆਵਜ਼ਾ ਦੇਵ... ਅਗਲੀ ਖ਼ਬਰ ‘ ਆਪ’ ਸਰਕਾਰ ਦੇ ਰਾਜ ’ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਨਾਲ ਡਗਮਗਾਈ-ਪਾਲਾ ਢੰਡਾਰੀ
Ad Position 24