ਸੈਕਰਡ ਸੋਲ ਕਾਨਵੈਂਟ ਸਕੂਲ ਵਿਖੇ ਗ੍ਰੈਜੂਏਸ਼ਨ ਸਮਾਰੋਹ ਕਰਵਾਇਆ
ਫੁੱਲਾਂਵਾਲ, 11 ਅਕਤੂਬਰ(ਮਨਜੀਤ ਸਿੰਘ ਦੁੱਗਰੀ)-ਸੈਕਰਡ ਸੋਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੁੱਗਰੀ ਧਾਂਦਰਾ ਸੜਕ ਵਿਖੇ ਕਿੰਡਰਗਾਰਟਨ ਦੇ ਵਿਦਿਆਰਥੀਆਂ ਲਈ ਗ੍ਰੈਜੂਏਸ਼ਨ ਸਮਾਰੋਹ ਬਹੁਤ ਉਤਸ਼ਾਹ ਅਤੇ ਖ਼ੁਸ਼ੀ ਨਾਲ ਕਰਵਾਇਆ ਗਿਆ, ਜਿਸ ਦੌਰਾਨ ਯੂ. ਕੇ.
ਫੁੱਲਾਂਵਾਲ, 11 ਅਕਤੂਬਰ(ਮਨਜੀਤ ਸਿੰਘ ਦੁੱਗਰੀ)-ਸੈਕਰਡ ਸੋਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੁੱਗਰੀ ਧਾਂਦਰਾ ਸੜਕ ਵਿਖੇ ਕਿੰਡਰਗਾਰਟਨ ਦੇ ਵਿਦਿਆਰਥੀਆਂ ਲਈ ਗ੍ਰੈਜੂਏਸ਼ਨ ਸਮਾਰੋਹ ਬਹੁਤ ਉਤਸ਼ਾਹ ਅਤੇ ਖ਼ੁਸ਼ੀ ਨਾਲ ਕਰਵਾਇਆ ਗਿਆ, ਜਿਸ ਦੌਰਾਨ ਯੂ.ਕੇ.ਜੀ. ਦੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਗਏ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਪ੍ਰਿੰਸੀਪਲ ਅਵਨੀਤ ਕੌਰ ਖਾਨੂਜਾ ਨੇ ਵਿਦਿਆਰਥੀਆਂ ਦੀ ਸਿੱਖਿਆ ਵਿਚ ਅਧਿਆਪਕਾਂ ਅਤੇ ਮਾਪਿਆਂ ਦੇ ਯੋਗਦਾਨ ’ਤੇ ਚਾਨਣਾ ਪਾਇਆ। ਮਾਪਿਆਂ ਨੇ ਸਕੂਲ ਗਤੀਵਿਧੀਆਂ ਰਾਹੀਂ ਆਪਣੇ ਬੱਚਿਆਂ ਵਿਚ ਨਿਮਰਤਾ ਅਤੇ ਆਤਮਵਿਸ਼ਵਾਸ ਦੀ ਭਾਵਨਾ ਪੈਦਾ ਕਰਨ ਲਈ ਅਧਿਆਪਕਾਂ ਦਾ ਧੰਨਵਾਦ ਕੀਤਾ। ਇਸ ਤੋਂ ਬਾਅਦ ਨਰਸਰੀ, ਯੂ.ਕੇ.ਜੀ. ਅਤੇ ਪਹਿਲੀ ਜਮਾਤ ਦੇ ਬੱਚਿਆਂ ਨੇ ਇਕ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ। ਸਕੂਲ ਦੇ ਚੇਅਰਮੈਨ ਗੁਰਮੇਲ ਸਿੰਘ ਗਿੱਲ, ਡਾਇਰੈਕਟਰ ਸੁਖਦੀਪ ਗਿੱਲ ਅਤੇ ਪ੍ਰਿੰਸੀਪਲ ਅਵਨੀਤ ਕੌਰ ਖਾਨੂਜਾ ਨੇ ਬੱਚਿਆਂ ਨੂੰ ਗ੍ਰੈਜੂਏਸ਼ਨ ਸਰਟੀਫਿਕੇਟ ਅਤੇ ਇਨਾਮ ਦੇ ਕੇ ਸਨਮਾਨਿਤ ਕੀਤਾ। ਪ੍ਰਿੰਸੀਪਲ ਨੇ ਆਏ ਸਾਰੇ ਮਾਪਿਆਂ ਦਾ ਧੰਨਵਾਦ ਕੀਤਾ।