11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਵੈਟਰਨਰੀ ਯੂਨੀਵਰਸਿਟੀ ਵਲੋਂ ਔਰਤਾਂ ਦੀ ਸਿਹਤ ਅਤੇ ਕੈਂਸਰ ਬਾਰੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਲੁਧਿਆਣਾ, 11 ਅਕਤੂਬਰ(ਜਸਵਿੰਦਰ ਸਿੰਘ)-ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਿਜ਼ ਯੂਨੀਵਰਸਿਟੀ, ਲੁਧਿਆਣਾ ਦੇ ਵਿਦਿਆਰਥੀ ਭਲਾਈ ਨਿਰਦੇਸ਼ਾਲੇ ਨੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ (ਵੈਟਰਨਰੀ ਯੂਨੀਵਰਸਿਟੀ ਯੂਨਿਟ) ਅਤੇ ਕੈਨ ਫਾਈਟ ਕੈਂਸਰ (ਸੀ. ਐਫ.

Ad Position 21
No active advertisement
ਅਜੀਤ ਡੈਸਕ 12-10-2026
ਲੁਧਿਆਣਾ, 11 ਅਕਤੂਬਰ(ਜਸਵਿੰਦਰ ਸਿੰਘ)-ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਿਜ਼ ਯੂਨੀਵਰਸਿਟੀ, ਲੁਧਿਆਣਾ ਦੇ ਵਿਦਿਆਰਥੀ ਭਲਾਈ ਨਿਰਦੇਸ਼ਾਲੇ ਨੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ (ਵੈਟਰਨਰੀ ਯੂਨੀਵਰਸਿਟੀ ਯੂਨਿਟ) ਅਤੇ ਕੈਨ ਫਾਈਟ ਕੈਂਸਰ (ਸੀ.ਐਫ.ਸੀ.) ਸੁਸਾਇਟੀ, ਲੁਧਿਆਣਾ ਦੇ ਸਹਿਯੋਗ ਨਾਲ ਔਰਤਾਂ ਦੀ ਸਿਹਤ ਅਤੇ ਕੈਂਸਰ ਬਾਰੇ ਜਾਗਰੂਕਤਾ ਲਈ ਇਕ ਰੋਜ਼ਾ ਪ੍ਰੋਗਰਾਮ ਅਤੇ ਵਿਚਾਰ-ਚਰਚਾ ਸੈਸ਼ਨ ਦਾ ਆਯੋਜਨ ਕੀਤਾ। ਡਾ. ਜਤਿੰਦਰ ਪਾਲ ਗਿੱਲ, ਉਪ ਕੁਲਪਤੀ ਅਤੇ ਉਨ੍ਹਾਂ ਦੀ ਧਰਮ ਪਤਨੀ ਪਵਨਜੀਤ ਕੌਰ ਗਿੱਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਡਾ. ਗਿੱਲ ਨੇ ਬਿਮਾਰੀ ਤੋਂ ਬਚਾਅ ਲਈ ਸਿਹਤ ਸੰਭਾਲ, ਕੈਂਸਰ ਬਾਰੇ ਜਾਗਰੂਕਤਾ ਅਤੇ ਬਿਮਾਰੀ ਦੀ ਸ਼ੁਰੂਆਤੀ ਪਛਾਣ ਦੇ ਮਹੱਤਵ ’ਤੇ ਜ਼ੋਰ ਦਿੱਤਾ। ਉਨ੍ਹਾਂ ਔਰਤਾਂ ਦੀ ਸਿਹਤ ਅਤੇ ਭਲਾਈ ਨੂੰ ਉਤਸ਼ਾਹਿਤ ਕਰਨ ਲਈ ਪ੍ਰਬੰਧਕਾਂ ਅਤੇ ਡਾਕਟਰੀ ਮਾਹਿਰਾਂ ਦੇ ਸਾਂਝੇ ਯਤਨਾਂ ਦੀ ਸ਼ਲਾਘਾ ਕੀਤੀ। ਤਕਨੀਕੀ ਸੈਸ਼ਨਾਂ ਦੌਰਾਨ, ਕਲਾਉਡਨਾਈਨ ਹਸਪਤਾਲ, ਲੁਧਿਆਣਾ ਦੀ ਇਸਤਰੀ ਰੋਗ ਮਾਹਿਰ ਡਾ. ਕਨੂਪ੍ਰਿਆ ਜੈਨ ਨੇ ਔਰਤਾਂ ਵਿਚ ਆਮ ਕੈਂਸਰ-ਰੋਕਥਾਮ ਅਤੇ ਸ਼ੁਰੂਆਤੀ ਪਛਾਣ ਵਿਸ਼ੇ ’ਤੇ ਜਾਣਕਾਰੀ ਭਰਪੂਰ ਭਾਸ਼ਣ ਦਿੱਤਾ ਅਤੇ ਜਾਗਰੂਕਤਾ ਦੇ ਨਾਲ-ਨਾਲ ਸਮੇਂ ਸਿਰ ਡਾਕਟਰੀ ਸਹਾਇਤਾ ਦੇ ਮਹੱਤਵ ਨੂੰ ਉਜਾਗਰ ਕੀਤਾ। ਦਇਆਨੰਦ ਮੈਡੀਕਲ ਕਾਲਜ ਅਤੇ ਹਸਪਤਾਲ, ਲੁਧਿਆਣਾ ਦੇ ਕੈਂਸਰ ਮਾਹਿਰ ਡਾ. ਕੁਨਾਲ ਜੈਨ ਨੇ ਰਾਹਤ-ਕੇਂਦਰੀ ਦੇਖਭਾਲ (ਪੈਲੀਏਟਿਵ ਕੇਅਰ) ਅਤੇ ਕੈਂਸਰ ਦੇ ਮਰੀਜ਼ਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਵਿਚ ਇਸਦੀ ਮਹੱਤਤਾ ਬਾਰੇ ਚਰਚਾ ਕੀਤੀ। ਸੁਸਾਇਟੀ ਦੇ ਸਕੱਤਰ ਜਗਜੀਤ ਸੂਦ ਨੇ ਸੰਸਥਾ, ਇਸ ਦੀਆਂ ਗਤੀਵਿਧੀਆਂ ਅਤੇ ਕੈਂਸਰ ਦੇ ਔਖੇ ਪੜਾਵਾਂ ਦੌਰਾਨ ਮਰੀਜ਼ਾਂ ਦੀ ਸਹਾਇਤਾ ਲਈ ਕੀਤੀਆਂ ਜਾਣ ਵਾਲੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ । ਪਵਨਜੀਤ ਕੌਰ ਗਿੱਲ ਨੇ ਕੈਂਸਰ ਨਾਲ ਜੁੜੇ ਆਪਣੇ ਨਿੱਜੀ ਤਜਰਬੇ ਅਤੇ ਇਸ ਦੇ ਪ੍ਰਭਾਵਾਂ ਤੋਂ ਉਭਰਨ ਵਿਚ ਪਰਿਵਾਰਕ ਸਹਿਯੋਗ ਦੀ ਅਹਿਮੀਅਤ ਬਾਰੇ ਜਾਣਕਾਰੀ ਸਾਂਝੀ ਕੀਤੀ। ਡਾ. ਜਸਪਾਲ ਸਿੰਘ ਹੁੰਦਲ, ਨਿਰਦੇਸ਼ਕ ਵਿਦਿਆਰਥੀ ਭਲਾਈ ਨੇ ਕਿਹਾ ਕਿ ਔਰਤਾਂ ਦੀ ਸਿਹਤ ਸਮਾਜ ਦਾ ਬਹੁਤ ਵਿਸ਼ੇਸ਼ ਪਹਿਲੂ ਹੈ ਕਿਉਂਕਿ ਔਰਤਾਂ ਦੀ ਤੰਦਰੁਸਤੀ ਨਾਲ ਹੀ ਪਰਿਵਾਰ ਅਤੇ ਸਮਾਜਿਕ ਜੀਵਨ ਸੁਚਾਰੂ ਢੰਗ ਨਾਲ ਚੱਲ ਸਕਦਾ ਹੈ। ਇਸ ਪ੍ਰੋਗਰਾਮ ਦਾ ਆਯੋਜਨ ਡਾ. ਵਨੀਤ ਇੰਦਰ ਕੌਰ, ਡਾ. ਨਿਧੀ ਸ਼ਰਮਾ ਅਤੇ ਡਾ. ਸਰਬਜੀਤ ਕੌਰ ਦੇ ਸਾਂਝੇ ਯਤਨਾਂ ਸਦਕਾ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਕਿਸਾਨ ਮੋਰਚੇ ’ਚ ਮੰਨੀਆਂ ਮੰਗਾਂ ਲਾਗੂ ਕਰਨ ਲਈ ਵਿਧਾਨ ਸਭਾ ਵਿਚ ਮਤਾ ਲਿਆਵੇ ਸਰਕਾਰ-ਲੱਖੋਵਾਲ, ਮੇਹਲੋਂ ਅਗਲੀ ਖ਼ਬਰ ਸੈਕਰਡ ਸੋਲ ਕਾਨਵੈਂਟ ਸਕੂਲ ਵਿਖੇ ਗ੍ਰੈਜੂਏਸ਼ਨ ਸਮਾਰੋਹ ਕਰਵਾਇਆ
Ad Position 24