11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਕਿਸਾਨ ਮੋਰਚੇ ’ਚ ਮੰਨੀਆਂ ਮੰਗਾਂ ਲਾਗੂ ਕਰਨ ਲਈ ਵਿਧਾਨ ਸਭਾ ਵਿਚ ਮਤਾ ਲਿਆਵੇ ਸਰਕਾਰ-ਲੱਖੋਵਾਲ, ਮੇਹਲੋਂ

ਲੁਧਿਆਣਾ, 11 ਅਕਤੂਬਰ (ਜਸਵਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਪੰਜਾਬ ਦੀ ਇਕ ਅਹਿਮ ਮੀਟਿੰਗ ਦੌਰਾਨ ਅਵਤਾਰ ਸਿੰਘ ਮੇਹਲੋਂ ਸਰਪ੍ਰਸਤ ਤੇ ਹਰਿੰਦਰ ਸਿੰਘ ਲੱਖੋਵਾਲ ਪ੍ਰਧਾਨ ਪੰਜਾਬ ਨੇ ਸਾਂਝਾ ਬਿਆਨ ਦਿੰਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਚੰਡੀਗੜ੍ਹ ਕਿਸਾਨ ਮੋਰਚੇ ਦੌਰਾਨ ਮੰਨੀਆਂ ਗਈਆਂ ਜਿਵੇਂ ਕਿ ਪਾਣੀਆਂ ਦਾ ਮਸਲਾ, ਧਾਰਾ 78, 79, 80 ਨੂੰ ਰੱਦ ਕਰਨਾ, ਕਿਸਾਨਾਂ ਦੇ ਕਰਜ਼ੇ ਉੱਪਰ ਵਨ ਟਾਈਮ ਸੈਟਲਮੈਂਟ, ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਫ਼ਸਲਾਂ ਦੇ ਮੁੱਲ ਤੈਅ ਕਰਨੇ, ਲੈਂਡ ਪੂਲਿੰਗ ਕਾਨੂੰਨ ਰੱਦ ਕਰਨਾ, ਗੰਨੇ ਦੇ ਭਾਅ ਵਿਚ 500 ਰੁਪਏ ਦਾ ਵਾਧਾ ਅਜਿਹੀਆਂ ਕਈ ਮੰਗਾਂ ਜਿਨ੍ਹਾਂ ਨੂੰ ਸਰਕਾਰ ਨੇ ਮੰਨ ਕੇ ਕਿਸਾਨਾਂ ਦਾ ਧਰਨਾ ਇਕ ਮਹੀਨੇ ਦਾ ਸਮਾਂ ਲੈ ਕੇ ਚੁਕਾਇਆ ਸੀ, ਪਰ ਅਜੇ ਤੱਕ ਕੋਈ ਵੀ ਕਾਰਵਾਈ ਪੰਜਾਬ ਸਰਕਾਰ ਦੁਆਰਾ ਨਹੀਂ ਕੀਤੀ ਗਈ। ਕਿਸਾਨਾਂ ਦੀਆਂ ਮੰਗਾਂ ਨੂੰ ਲਾਗੂ ਕਰਨ ਲਈ ਪੰਜਾਬ ਵਿਧਾਨ ਸਭਾ ਵਿਚ ਤੁਰੰਤ ਮਤਾ ਲਿਆਂਦਾ ਜਾਵੇ।

Ad Position 21
No active advertisement
ਮੰਨੀਆਂ ਮੰਗਾਂ ਲਾਗੂ ਕਰਨ ਅਤੇ ਹੋਰ ਕਿਸਾਨੀ ਮੰਗਾਂ ਨੂੰ ਲੈ ਕੇ ਮੀਟਿੰਗ ਕਰਦੇ ਹੋਏ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ, ਸਰਪ੍ਰਸਤ ਅਵਤਾਰ ਸਿੰਘ ਮੇਹਲੋਂ, ਹੋਰ ਆਗੂ ਅਤੇ ਕਿਸਾਨ ਸਾਥੀ। ਤਸਵੀਰ : ਸੇਵਕ ਸਿੰਘ 12-10-2026
ਲੁਧਿਆਣਾ, 11 ਅਕਤੂਬਰ (ਜਸਵਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਪੰਜਾਬ ਦੀ ਇਕ ਅਹਿਮ ਮੀਟਿੰਗ ਦੌਰਾਨ ਅਵਤਾਰ ਸਿੰਘ ਮੇਹਲੋਂ ਸਰਪ੍ਰਸਤ ਤੇ ਹਰਿੰਦਰ ਸਿੰਘ ਲੱਖੋਵਾਲ ਪ੍ਰਧਾਨ ਪੰਜਾਬ ਨੇ ਸਾਂਝਾ ਬਿਆਨ ਦਿੰਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਚੰਡੀਗੜ੍ਹ ਕਿਸਾਨ ਮੋਰਚੇ ਦੌਰਾਨ ਮੰਨੀਆਂ ਗਈਆਂ ਜਿਵੇਂ ਕਿ ਪਾਣੀਆਂ ਦਾ ਮਸਲਾ, ਧਾਰਾ 78, 79, 80 ਨੂੰ ਰੱਦ ਕਰਨਾ, ਕਿਸਾਨਾਂ ਦੇ ਕਰਜ਼ੇ ਉੱਪਰ ਵਨ ਟਾਈਮ ਸੈਟਲਮੈਂਟ, ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਫ਼ਸਲਾਂ ਦੇ ਮੁੱਲ ਤੈਅ ਕਰਨੇ, ਲੈਂਡ ਪੂਲਿੰਗ ਕਾਨੂੰਨ ਰੱਦ ਕਰਨਾ, ਗੰਨੇ ਦੇ ਭਾਅ ਵਿਚ 500 ਰੁਪਏ ਦਾ ਵਾਧਾ ਅਜਿਹੀਆਂ ਕਈ ਮੰਗਾਂ ਜਿਨ੍ਹਾਂ ਨੂੰ ਸਰਕਾਰ ਨੇ ਮੰਨ ਕੇ ਕਿਸਾਨਾਂ ਦਾ ਧਰਨਾ ਇਕ ਮਹੀਨੇ ਦਾ ਸਮਾਂ ਲੈ ਕੇ ਚੁਕਾਇਆ ਸੀ, ਪਰ ਅਜੇ ਤੱਕ ਕੋਈ ਵੀ ਕਾਰਵਾਈ ਪੰਜਾਬ ਸਰਕਾਰ ਦੁਆਰਾ ਨਹੀਂ ਕੀਤੀ ਗਈ। ਕਿਸਾਨਾਂ ਦੀਆਂ ਮੰਗਾਂ ਨੂੰ ਲਾਗੂ ਕਰਨ ਲਈ ਪੰਜਾਬ ਵਿਧਾਨ ਸਭਾ ਵਿਚ ਤੁਰੰਤ ਮਤਾ ਲਿਆਂਦਾ ਜਾਵੇ। ਸਰਕਾਰ ਸਿਰਫ਼ ਭਰੋਸਿਆਂ ਤੱਕ ਸੀਮਤ ਰਹਿਣ ਦੀ ਬਜਾਏ ਠੋਸ ਫ਼ੈਸਲੇ ਲਵੇ, ਤਾਂ ਜੋ ਕਿਸਾਨਾਂ ਨੂੰ ਆਪਣੇ ਹੱਕਾਂ ਲਈ ਮੁੜ ਸੜਕਾਂ ‘ਤੇ ਉਤਰਨ ਲਈ ਮਜਬੂਰ ਨਾ ਹੋਣਾ ਪਵੇ। ਲੱਖੋਵਾਲ ਨੇ ਕਿਹਾ ਕਿ ਜੇਕਰ ਸਰਕਾਰ ਫੌਰੀ ਤੌਰ ’ਤੇ ਇਸ ’ਤੇ ਅਮਲ ਨਹੀਂ ਕਰਦੀ ਤਾਂ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਪਰਮਿੰਦਰ ਸਿੰਘ ਪਾਲਮਾਜ਼ਰਾ ਤੇ ਪਰਸ਼ੋਤਮ ਸਿੰਘ ਗਿੱਲ, ਨਿਰਮਲ ਸਿੰਘ ਝੰਡੂਕੇ ਨੇ ਕੇਂਦਰ ਸਰਕਾਰ ਵਲੋਂ ਕਣਕ ਦੇ ਭਾਅ ਵਿਚ ਕੀਤੇ 25 ਪੈਸੇ ਪ੍ਰਤੀ ਕਿੱਲੋ ਦੇ ਮਾਮੂਲੀ ਵਾਧੇ ਨੂੰ ਮੁੱਢੋਂ ਨਕਾਰਦਿਆਂ ਇਸ ਨੂੰ ਕਿਸਾਨਾਂ ਨਾਲ ਧੋਖਾ ਕਰਾਰ ਦਿੱਤਾ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਹਰਮਿੰਦਰ ਸਿੰਘ ਖਹਿਰਾ ਤੇ ਬਲਦੇਵ ਸਿੰਘ ਪੂਨੀਆਂ, ਹਰਦਿਆਲ ਸਿੰਘ ਨੇ ਕੋਆਪਰੇਟਿਵ ਸੁਸਾਇਟੀਆਂ ਵਿਚ ਕਿਸਾਨਾਂ ਦੇ ਹੱਦ ਕਰਜ਼ੇ ਨਵੇਂ ਸਿਰੇ ਤੋਂ ਬਣਾਉਣ ਦੇ ਸਰਕਾਰੀ ਫ਼ੈਸਲੇ ‘ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਇਸ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ। ਯੂਨੀਅਨ ਨੇ ਮੰਗ ਕੀਤੀ ਕਿ ਕਿਸਾਨਾਂ ਦੇ ਮੌਜੂਦਾ ਹੱਦ ਕਰਜ਼ਿਆਂ ਨੂੰ ਬਿਨਾਂ ਕਿਸੇ ਵਾਧੂ ਬੋਝ ਦੇ ਜਾਰੀ ਰੱਖਿਆ ਜਾਵੇ ਅਤੇ ਇਸ ਮਾਮਲੇ ਵਿਚ ਕਿਸਾਨ ਜਥੇਬੰਦੀਆਂ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇ। ਅੱਜ ਦੀ ਮੀਟਿੰਗ ਵਿਚ ਮਨਜੀਤ ਸਿੰਘ ਢੀਂਡਸਾ, ਜੋਗਿੰਦਰ ਸਿੰਘ ਢਿੱਲੋਂ, ਚਰਨਜੀਤ ਸਿੰਘ, ਅਵਤਾਰ ਸਿੰਘ, ਹਰਪਿੰਦਰ ਸਿੰਘ, ਸੁਰਜੀਤ ਸਿੰਘ, ਚਰਨਜੀਤ ਸਿੰਘ ਮੁੰਡੀਆਂ, ਗੁਰਮੀਤ ਸਿੰਘ ਲੰਬੀ ਢਾਬ, ਭੁਪਿੰਦਰ ਸਿੰਘ ਦੌਲਤਪੁਰ, ਦਵਿੰਦਰ ਸਿੰਘ ਮੋਹਾਲੀ, ਰਾਵਤ ਸਿੰਘ ਕੋਟਲਾ, ਗੁਰਮੇਲ ਸਿੰਘ ਭੇਡਪੁਰੀ ਸਾਰੇ ਪ੍ਰਧਾਨ ਰਘੁਬੀਰ ਸਿੰਘ ਕੂੰਮ ਕਲਾਂ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਲੋਕ ਪੰਜਾਬ ਸਰਕਾਰ ਦੇ ਕੰਮਾਂ ’ ਤੇ ਮੋਹਰ ਲਾ ਕੇ ਭਗਵੰਤ ਮਾਨ ਨੂੰ ਦੁਬਾਰਾ ਮੁੱਖ ਮੰਤਰੀ ਬਣਾਉਗੇ - ਵਿਜੈ ਦਾਨਵ ਅਗਲੀ ਖ਼ਬਰ ਵੈਟਰਨਰੀ ਯੂਨੀਵਰਸਿਟੀ ਵਲੋਂ ਔਰਤਾਂ ਦੀ ਸਿਹਤ ਅਤੇ ਕੈਂਸਰ ਬਾਰੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ
Ad Position 24