11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਗੁਰੂ ਨਾਨਕ ਖਾਲਸਾ ਕਾਲਜ ਵਿਖੇ ਇਨਾਮ ਵੰਡ ਸਮਾਰੋਹ ਕਰਵਾਇਆ

ਲੁਧਿਆਣਾ, 11 ਅਕਤੂਬਰ (ਜਸਵਿੰਦਰ ਸਿੰਘ)-ਗੁਰੂ ਨਾਨਕ ਖਾਲਸਾ ਕਾਲਜ ਫ਼ਾਰ ਵੁਮੈਨ ਦੇ ਯੁਵਕ ਭਲਾਈ ਵਿਭਾਗ ਵਲੋਂ ਅੰਦਰੂਨੀ ਗੁਣਵੱਤਾ ਭਰੋਸਾ ਸੈੱਲ ਦੀ ਅਗਵਾਈ ਹੇਠ, ਅੱਜ ਕਾਲਜ ਕੈਂਪਸ ਵਿਚ ਟੇਲੈਂਟ ਹੰਟ (ਪ੍ਰਤਿਭਾ ਖੋਜ) ਮੁਕਾਬਲਿਆਂ ਦੇ ਜੇਤੂਆਂ ਨੂੰ ਸਨਮਾਨਿਤ ਕਰਨ ਲਈ ਇਕ ਇਨਾਮ ਵੰਡ ਸਮਾਰੋਹ ਆਯੋਜਿਤ ਕੀਤਾ ਗਿਆ। ਇਨ੍ਹਾਂ ਮੁਕਾਬਲਿਆਂ ਵਿਚ ਸਾਹਿਤ, ਨਾਚ, ਲਲਿਤ ਕਲਾਵਾਂ, ਗ੍ਰਹਿ ਵਿਗਿਆਨ, ਫ਼ੈਸ਼ਨ ਡਿਜ਼ਾਈਨਿੰਗ ਅਤੇ ਸੰਗੀਤ ਵਰਗੀਆਂ ਵੱਖ-ਵੱਖ ਸ਼੍ਰੇਣੀਆਂ ਵਿਚ ਵਿਦਿਆਰਥਣਾਂ ਨੇ ਬਹੁਤ ਉਤਸ਼ਾਹ ਨਾਲ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 12-10-2026
ਲੁਧਿਆਣਾ, 11 ਅਕਤੂਬਰ (ਜਸਵਿੰਦਰ ਸਿੰਘ)-ਗੁਰੂ ਨਾਨਕ ਖਾਲਸਾ ਕਾਲਜ ਫ਼ਾਰ ਵੁਮੈਨ ਦੇ ਯੁਵਕ ਭਲਾਈ ਵਿਭਾਗ ਵਲੋਂ ਅੰਦਰੂਨੀ ਗੁਣਵੱਤਾ ਭਰੋਸਾ ਸੈੱਲ ਦੀ ਅਗਵਾਈ ਹੇਠ, ਅੱਜ ਕਾਲਜ ਕੈਂਪਸ ਵਿਚ ਟੇਲੈਂਟ ਹੰਟ (ਪ੍ਰਤਿਭਾ ਖੋਜ) ਮੁਕਾਬਲਿਆਂ ਦੇ ਜੇਤੂਆਂ ਨੂੰ ਸਨਮਾਨਿਤ ਕਰਨ ਲਈ ਇਕ ਇਨਾਮ ਵੰਡ ਸਮਾਰੋਹ ਆਯੋਜਿਤ ਕੀਤਾ ਗਿਆ। ਇਨ੍ਹਾਂ ਮੁਕਾਬਲਿਆਂ ਵਿਚ ਸਾਹਿਤ, ਨਾਚ, ਲਲਿਤ ਕਲਾਵਾਂ, ਗ੍ਰਹਿ ਵਿਗਿਆਨ, ਫ਼ੈਸ਼ਨ ਡਿਜ਼ਾਈਨਿੰਗ ਅਤੇ ਸੰਗੀਤ ਵਰਗੀਆਂ ਵੱਖ-ਵੱਖ ਸ਼੍ਰੇਣੀਆਂ ਵਿਚ ਵਿਦਿਆਰਥਣਾਂ ਨੇ ਬਹੁਤ ਉਤਸ਼ਾਹ ਨਾਲ ਭਾਗ ਲਿਆ। ਇਹ ਮੁਕਾਬਲੇ ਵਿਦਿਆਰਥਣਾਂ ਦੀ ਵਿਭਿੰਨ ਪ੍ਰਤਿਭਾ ਨੂੰ ਉਜਾਗਰ ਕਰਨ ਅਤੇ ਨਿਖਾਰਨ ਦੇ ਉਦੇਸ਼ ਨਾਲ ਕਰਵਾਏ ਗਏ ਸਨ। ਇਨਾਮ ਵੰਡ ਸਮਾਰੋਹ ਦਾ ਆਯੋਜਨ ਯੁਵਕ ਭਲਾਈ ਵਿਭਾਗ ਦੀਆਂ ਕੋਆਰਡੀਨੇਟਰਾਂ, ਡਾ. ਪੁਨਪ੍ਰੀਤ ਕੌਰ ਅਤੇ ਡੇਜ਼ੀ ਵਧਵਾ ਦੁਆਰਾ ਕੀਤਾ ਗਿਆ। ਸਮਾਰੋਹ ਦੌਰਾਨ, ਪ੍ਰਿੰਸੀਪਲ ਡਾ. ਮਨੀਤਾ ਕਾਹਲੋਂ ਨੇ ਜੇਤੂਆਂ ਅਤੇ ਭਾਗ ਲੈਣ ਵਾਲੀਆਂ ਵਿਦਿਆਰਥਣਾਂ ਨੂੰ ਉਨ੍ਹਾਂ ਦੇ ਸ਼ਾਨਦਾਰ ਯਤਨਾਂ ਲਈ ਵਧਾਈ ਦਿੱਤੀ। ਆਪਣੇ ਸੰਬੋਧਨ ਵਿਚ ਉਨ੍ਹਾਂ ਕਿਹਾ ਕਿ ਸਾਡੀਆਂ ਵਿਦਿਆਰਥਣਾਂ ਨੇ ਹਮੇਸ਼ਾ ਹੀ ਬੇਮਿਸਾਲ ਪ੍ਰਤਿਭਾ ਅਤੇ ਰਚਨਾਤਮਿਕਤਾ ਦਾ ਪ੍ਰਦਰਸ਼ਨ ਕੀਤਾ ਹੈ ਅਤੇ ਇਹ ਦੇਖ ਕੇ ਬਹੁਤ ਖ਼ੁਸ਼ੀ ਹੁੰਦੀ ਹੈ ਕਿ ਉਹ ਇੰਨੇ ਵਿਭਿੰਨ ਖੇਤਰਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੀਆਂ ਹਨ। ਅਜਿਹੇ ਮੁਕਾਬਲੇ ਨਾ ਸਿਰਫ਼ ਉਨ੍ਹਾਂ ਦੇ ਹੁਨਰ ਨੂੰ ਪ੍ਰਦਰਸ਼ਿਤ ਕਰਨ ਲਈ ਇਕ ਮੰਚ ਪ੍ਰਦਾਨ ਕਰਦੇ ਹਨ, ਸਗੋਂ ਉਨ੍ਹਾਂ ਵਿਚ ਆਤਮ-ਵਿਸ਼ਵਾਸ ਅਤੇ ਦ੍ਰਿੜ੍ਹਤਾ ਵੀ ਪੈਦਾ ਕਰਦੇ ਹਨ।
Ad Position 22
No active advertisement
ਪਿਛਲੀ ਖ਼ਬਰ ਮੀਟਿੰਗ ਦੌਰਾਨ ਨੰਬਰਦਾਰਾਂ ਦੀਆਂ ਅਹਿਮ ਸਮੱਸਿਆਵਾਂ ਨੂੰ ਵਿਚਾਰਿਆ ਅਗਲੀ ਖ਼ਬਰ ਬੀ . ਏ . ਦੂਜੇ ਸਮੈਸਟਰ ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ
Ad Position 24