13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਬਾਂਸਲ ਇੰਡਸਟਰੀਜ਼ ’ਚ ਲੱਗੀ ਭਿਆਨਕ ਅੱਗ, ਦੂਰ-ਦੂਰ ਤੱਕ ਦਿਖੀਆਂ ਅੱਗ ਦੀਆਂ ਲਪਟਾਂ

ਢੰਡਾਰੀ ਕਲਾਂ/ਲੁਧਿਆਣਾ, 12 ਅਕਤੂਬਰ (ਜਸਵੀਰ ਸਿੰਘ ਬੰਗਾ)-ਵਿਧਾਨ ਸਭਾ ਹਲਕਾ ਦੱਖਣੀ ਅਧੀਨ ਆਉਂਦੇ ਇਲਾਕੇ ਜਸਪਾਲ ਬਾਂਗਰ ਸਥਿਤ ਬਾਂਸਲ ਇੰਡਸਟਰੀਜ਼ ‘ਚ ਤੜਕੇ ਭਿਆਨਕ ਅੱਗ ਲੱਗ ਗਈ। ਆਸਪਾਸ ਰਹਿੰਦੇ ਲੋਕਾਂ ਨੇ ਜਦ ਫੈਕਟਰੀ ਵਿਚੋਂ ਅੱਗ ਦੀਆਂ ਲਪਟਾਂ ਨਿਕਲਦੀਆਂ ਦੇਖੀਆਂ ਤਾਂ ਤੁਰੰਤ ਇਸਦੀ ਸੂਚਨਾ ਫੈਕਟਰੀ ਮਾਲਕ ਨੂੰ ਦਿੱਤੀ।

Ad Position 21
No active advertisement
ਅਜੀਤ ਡੈਸਕ 13-10-2026


ਫਾਇਰ ਬ੍ਰਿਗੇਡ ਦੀਆਂ 40 ਦੇ ਕਰੀਬ ਗੱਡੀਆਂ ਨੇ ਭਾਰੀ ਮੁਸ਼ੱਕਤ ਤੋਂ ਬਾਅਦ ਪਾਇਆ ਅੱਗ ’ਤੇ ਕਾਬੂ

ਢੰਡਾਰੀ ਕਲਾਂ/ਲੁਧਿਆਣਾ, 12 ਅਕਤੂਬਰ (ਜਸਵੀਰ ਸਿੰਘ ਬੰਗਾ)-ਵਿਧਾਨ ਸਭਾ ਹਲਕਾ ਦੱਖਣੀ ਅਧੀਨ ਆਉਂਦੇ ਇਲਾਕੇ ਜਸਪਾਲ ਬਾਂਗਰ ਸਥਿਤ ਬਾਂਸਲ ਇੰਡਸਟਰੀਜ਼ ‘ਚ ਤੜਕੇ ਭਿਆਨਕ ਅੱਗ ਲੱਗ ਗਈ। ਆਸਪਾਸ ਰਹਿੰਦੇ ਲੋਕਾਂ ਨੇ ਜਦ ਫੈਕਟਰੀ ਵਿਚੋਂ ਅੱਗ ਦੀਆਂ ਲਪਟਾਂ ਨਿਕਲਦੀਆਂ ਦੇਖੀਆਂ ਤਾਂ ਤੁਰੰਤ ਇਸਦੀ ਸੂਚਨਾ ਫੈਕਟਰੀ ਮਾਲਕ ਨੂੰ ਦਿੱਤੀ। ਸੂਚਨਾ ਮਿਲਦੇ ਫੈਕਟਰੀ ਮਾਲਕ ਮੌਕੇ ‘ਤੇ ਪਹੁੰਚੇ, ਪਹਿਲਾਂ ਉਨ੍ਹਾਂ ਆਪਣੇ ਪੱਧਰ ‘ਤੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ, ਪਰ ਹਾਲਾਤ ਬੇਕਾਬੂ ਹੁੰਦੇ ਦੇਖ ਉਨ੍ਹਾਂ ਇਸਦੀ ਸੂਚਨਾ ਫਾਇਰ ਬ੍ਰਿਗੇਡ ਵਿਭਾਗ ਨੂੰ ਦਿੱਤੀ। ਸੂਚਨਾ ਮਿਲਦੇ ਫਾਇਰ ਬ੍ਰਿਗੇਡ ਦੀਆਂ 40 ਦੇ ਕਰੀਬ ਗੱਡੀਆਂ ਨੇ ਤਿੰਨ ਘੰਟੇ ਦੀ ਭਾਰੀ ਮੁਸ਼ੱਕਤ ਤੋਂ ਬਾਅਦ ਅੱਗ ਤੇ ਕਾਬੂ ਪਾਇਆ। ਅੱਗ ਲੱਗਣ ਦੌਰਾਨ ਫੈਕਟਰੀ ‘ਚੋਂ ਨਿਕਲ ਰਿਹਾ ਧੂੰਆਂ ਇੰਨਾ ਕੁ ਜ਼ਹਿਰੀਲਾ ਸੀ ਕਿ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਬਾਹਰ ਖੜ੍ਹ ਕੇ ਹੀ ਪਾਣੀ ਦੀਆਂ ਬੁਛਾਰਾਂ ਮਾਰ ਪਹਿਲਾਂ ਅੱਗ ਤੇ ਕਾਬੂ ਪਾਇਆ, ਫਿਰ ਸਮੋਗ ਨੂੰ ਖਤਮ ਕੀਤਾ। ਫਾਇਰ ਸਟੇਸ਼ਨ ਅਫ਼ਸਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ 8 ਵਜੇ ਦੇ ਕਰੀਬ ਫੈਕਟਰੀ ‘ਚ ਅੱਗ ਲੱਗਣ ਦੀ ਸੂਚਨਾ ਮਿਲੀ। ਉਨ੍ਹਾਂ ਦੱਸਿਆ ਕਿ ਅੱਗ ਇੰਨੀ ਭਿਆਨਕ ਸੀ ਕਿ ਵੱਖ-ਵੱਖ ਫਾਇਰ ਸਟੇਸ਼ਨਾਂ ਤੋਂ ਆਈਆਂ 40 ਦੇ ਕਰੀਬ ਗੱਡੀਆਂ ਨੇ ਤਿੰਨ ਘੰਟੇ ਦੀ ਕੜੀ ਮੁਸ਼ੱਕਤ ਤੋਂ ਬਾਅਦ ਅੱਗ ਤੇ ਕਾਬੂ ਪਾਇਆ। ਉਨ੍ਹਾਂ ਦੱਸਿਆ ਕਿ ਫੈਕਟਰੀ ਅੰਦਰ ਰਬੜ ਅਤੇ ਪਲਾਸਟਿਕ ਦਾ ਦਾਣਾ ਆਦਿ ਤਿਆਰ ਕੀਤੇ ਜਾਂਦੇ ਸਨ। ਉਨ੍ਹਾਂ ਦੱਸਿਆ ਕਿ ਫੈਕਟਰੀ ਐਲ ਟਾਈਪ ਬਣੀ ਹੋਈ ਸੀ, ਜਿਸ ਕਰਕੇ ਫਾਇਰ ਬ੍ਰਿਗੇਡ ਮੁਲਾਜ਼ਮਾਂ ਨੂੰ ਅੱਗ ਬੁਝਾਉਣ ਲਈ ਕਾਫ਼ੀ ਜੱਦੋ ਜਹਿਦ ਕਰਨੀ ਪਈ। ਅੱਗ ਲੱਗਣ ਦੀ ਸੂਚਨਾ ਮਿਲਦੇ ਪੁਲਿਸ ਅਧਿਕਾਰੀ ਵੀ ਮੌਕੇ ‘ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਫਿਲਹਾਲ ਅੱਗ ਲੱਗਣ ਦੇ ਸਹੀ ਕਾਰਨਾਂ ਬਾਰੇ ਪਤਾ ਲਗਾਇਆ ਜਾ ਰਿਹਾ ਹੈ, ਪਰ ਹੁਣ ਤੱਕ ਦੀ ਜਾਂਚ ਦੌਰਾਨ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਫੈਕਟਰੀ ‘ਚ ਅੱਗ ਲੱਗਣ ਕਾਰਨ ਕੋਈ ਵੀ ਜਾਨੀ ਨੁਕਸਾਨ ਤੋਂ ਬਚਾਅ ਰਿਹਾ, ਜਦ ਕਿ ਫੈਕਟਰੀ ‘ਚ ਪਏ ਸਮਾਨ ਦਾ ਕਿੰਨਾ ਨੁਕਸਾਨ ਹੋਇਆ ਹੈ, ਇਹ ਜਾਂਚ ਤੋਂ ਬਾਅਦ ਹੀ ਪਤਾ ਲੱਗ ਸਕੇਗਾ।

Ad Position 22
No active advertisement
ਪਿਛਲੀ ਖ਼ਬਰ ਲੁਧਿਆਣਾ ਜ਼ਿਲ੍ਹੇ ਦੀ ਅੰਤਿਮ ਵੋਟਰ ਸੂਚੀ ਜਾਰੀ ਅਗਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਜਨਰਲ ਬਾਡੀ ਮੀਟਿੰਗ
Ad Position 24