13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਸਮਾਜ ਸੇਵਕ ਤੇ ਕਾਰੋਬਾਰੀ ਬੱਤਰਾ ਦਾ ਦਿਹਾਂਤ

ਲੁਧਿਆਣਾ, 12 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਸਮਾਜ ਸੇਵਕ ਤੇ ਕਾਰੋਬਾਰੀ ਗੁਰਮਿੰਦਰ ਸਿੰਘ ਟਿੰਮਾ ਬੱਤਰਾ ਦਾ ਅੱਜ ਦੁਪਹਿਰ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਸ਼ਾਮ ਵੇਲੇ ਮਾਡਲ ਟਾਊਨ ਐਕਸਟੈਨਸ਼ਨ ਸਥਿਤ ਸ਼ਮਸ਼ਾਨਘਾਟ ਵਿਚ ਕਰ ਦਿੱਤਾ ਗਿਆ, ਜਿਥੇ ਕਿ ਵੱਖ-ਵੱਖ ਵਰਗਾਂ ਦੇ ਪ੍ਰਤੀਨਿਧਾਂ ਨੇ ਉਨ੍ਹਾਂ ਨੂੰ ਅੰਤਿਮ ਵਿਦਾਈ ਦਿੱਤੀ ਅਤੇ ਬੱਤਰਾ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

Ad Position 21
No active advertisement
ਅਜੀਤ ਡੈਸਕ 13-10-2026
ਲੁਧਿਆਣਾ, 12 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਸਮਾਜ ਸੇਵਕ ਤੇ ਕਾਰੋਬਾਰੀ ਗੁਰਮਿੰਦਰ ਸਿੰਘ ਟਿੰਮਾ ਬੱਤਰਾ ਦਾ ਅੱਜ ਦੁਪਹਿਰ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਸ਼ਾਮ ਵੇਲੇ ਮਾਡਲ ਟਾਊਨ ਐਕਸਟੈਨਸ਼ਨ ਸਥਿਤ ਸ਼ਮਸ਼ਾਨਘਾਟ ਵਿਚ ਕਰ ਦਿੱਤਾ ਗਿਆ, ਜਿਥੇ ਕਿ ਵੱਖ-ਵੱਖ ਵਰਗਾਂ ਦੇ ਪ੍ਰਤੀਨਿਧਾਂ ਨੇ ਉਨ੍ਹਾਂ ਨੂੰ ਅੰਤਿਮ ਵਿਦਾਈ ਦਿੱਤੀ ਅਤੇ ਬੱਤਰਾ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਪ੍ਰਧਾਨ ਗੁਰਮੀਤ ਸਿੰਘ ਜਰਨੈਲ ਸਿੰਘ ਸੰਤੋਖ ਸਿੰਘ ਖੁਰਾਨਾ ਚਰਨਜੀਤ ਸਿੰਘ ਸੀਏ ਗੁਰਮੇਲ ਮੈਡੀਕਲ ਤੋਂ ਭਾਊ ਭਗਵਾਨ ਸਿੰਘ ਸਾਧੂ ਸਿੰਘ ਹਰਸਿਮਰਨ ਸਿੰਘ ਬਤਰਾ ਰੋਬੀ ਬਤਰਾ ਗੁਰਚਰਨ ਸਿੰਘ ਚੰਨ ਇੰਦਰਜੀਤ ਸਿੰਘ ਗੋਲਾ ਸਮੇਤ ਹੋਰ ਆਗੂ ਹਾਜ਼ਰ ਸਨ। ਗੁਰਮਿੰਦਰ ਸਿੰਘ ਬਤਰਾ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ ਸ਼ੁੱਕਰਵਾਰ ਦੁਪਹਿਰ 12.30 ਤੋਂ 2 ਵਜੇ ਤੱਕ ਮਾਡਲ ਟਾਊਨ ਐਕਸਟੈਨਸ਼ਨ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਹੋਵੇਗੀ। ਗੁਰਮਿੰਦਰ ਸਿੰਘ ਬਤਰਾ ਵੱਖ ਵੱਖ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਨਾਲ ਜੁੜੇ ਹੋਏ ਸਨ ਅਤੇ ਉਹ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਪ੍ਰਬੰਧਕੀ ਕਮੇਟੀ ਦੇ ਮੈਂਬਰ ਵੀ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਹੋਏ ਗੁਰਮਤਿ ਸਮਾਗਮ ’ ਚ ਸੰਗਤਾਂ ਨੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ ਅਗਲੀ ਖ਼ਬਰ ਆਰਕੀਟੈਕਚਰ, ਕੰਸਟਰੱਕਸ਼ਨ ਤੇ ਡੈਕੋਰ ਦੀ ਵਿਸ਼ਾਲ ਪ੍ਰਦਰਸ਼ਨੀ ਇੰਟੈੱਕ ਏਕਸਪੋ- 2026 ਦਾ ਸ਼ਾਨਦਾਰ 15ਵਾਂ ਐਡੀਸ਼ਨ 27 ਤੋਂ 30 ਨ...
Ad Position 24