ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਸੇਵਾ ਕੇਂਦਰ ਮੁਲਾਜ਼ਮਾਂ ਦਾ ਰੋਸ
ਲੁਧਿਆਣਾ, 12 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਲੰਮੇ ਸਮੇਂ ਤੋ ਲਟਕਦੀਆਂ ਮੰਗਾਂ ਨੂੰ ਲੈਕੇ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਯੂਨੀਅਨ ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮੁਲਾਜ਼ਮਾਂ ਦੀਆਂ ਮੰਗਾਂ ਦਾ ਜਲਦ ਨਿਪਟਾਰਾ ਨਾ ਕੀਤਾ ਗਿਆ ਅਤੇ ਗੱਲਬਾਤ ਲਈ ਮੀਟਿੰਗ ਨਾ ਬੁਲਾਈ ਗਈ ਤਾਂ ਸੰਘਰਸ਼ ਨੂੰ ਹੋਰ ਤੇਜ ਕੀਤਾ ਜਾਵੇਗਾ।
ਲੁਧਿਆਣਾ, 12 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਲੰਮੇ ਸਮੇਂ ਤੋ ਲਟਕਦੀਆਂ ਮੰਗਾਂ ਨੂੰ ਲੈਕੇ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਯੂਨੀਅਨ ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮੁਲਾਜ਼ਮਾਂ ਦੀਆਂ ਮੰਗਾਂ ਦਾ ਜਲਦ ਨਿਪਟਾਰਾ ਨਾ ਕੀਤਾ ਗਿਆ ਅਤੇ ਗੱਲਬਾਤ ਲਈ ਮੀਟਿੰਗ ਨਾ ਬੁਲਾਈ ਗਈ ਤਾਂ ਸੰਘਰਸ਼ ਨੂੰ ਹੋਰ ਤੇਜ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਸਰਕਾਰ ਵਲੋਂ ਮੰਗਾਂ ਸਬੰਧੀ ਟਾਲ ਮਟੋਲ ੋਵਾਲਾ ਰਵੱਈਆ ਜਾਰੀ ਰਿਹਾ ਤਾਂ ਮਹਾਰੈਲੀ ਕੀਤੀ ਜਾਵੇਗੀ। ਆਗੂਆਂ ਨੇ ਅਪੀਲ ਕੀਤੀ ਕਿ ਟਾਲ ਮਟੋਲ ਦੀ ਨੀਤੀ ਛੱਡ ਕੇ ਤੁਰੰਤ ਯੂਨੀਅਨ ਨੂੰ ਗੱਲਬਾਤ ਲਈ ਸੱਦਾ ਦਿੱਤਾ ਜਾਵੇ ਅਤੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਦਾ ਗੱਲਬਾਤ ਰਾਹੀਂ ਹੱਲ ਕੀਤਾ ਜਾਵੇ। ਆਗੂਆਂ ਨੇ ਕਿਹਾ ਕਿ ਮਸਲੇ ਹੱਲ ਨਾ ਹੋਣ ਦੀ ਸੂਰਤ ਵਿਚ ਸੰਘਰਸ਼ ਨੂੰ ਸੂਬਾ ਪੱਧਰ ਤੇ ਹੋਰ ਤਿੱਖਾ ਕੀਤਾ ਜਾਵੇਗਾ।