‘ ਅਕਾਲੀ ਦਲ ਵਾਰਿਸ ਪੰਜਾਬ ਦੇ’ ਹਲਕਾ ਗਿੱਲ ਦੀ ਹੋਈ ਅਹਿਮ ਮੀਟਿੰਗ
ਇਯਾਲੀ/ਥਰੀਕੇ, 12 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲਕਾ ਗਿੱਲ ਵਿਚ ਜਥੇਬੰਦਕ ਸਰਗਰਮੀਆਂ ਨੂੰ ਤੇਜ਼ ਕਰਦਿਆਂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਬਾੜੇਵਾਲ ਮਹਿਤਾਬ ਹਾਊਸ ਸਥਿਤ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਹਲਕਾ ਗਿੱਲ ਦੇ ਅਹੁਦੇਦਾਰਾਂ ਅਤੇ ਸਰਕਲ ਪ੍ਰਧਾਨਾਂ ਦੀ ਅਹਿਮ ਮੀਟਿੰਗ ਹਲਕਾ ਗਿੱਲ ਦੇ ਇੰਚਾਰਜ ਤੇ ਉਮੀਦਵਾਰ ਦਰਸ਼ਨ ਸਿੰਘ ਸ਼ਿਵਾਲਿਕ ਦੀ ਅਗਵਾਈ ਹੇਠ ਹੋਈ, ਜਿਸ ਵਿਚ ਪਾਰਟੀ ਦਾ ਜਥੇਬੰਦਕ ਢਾਂਚਾ ਮਜ਼ਬੂਤ ਕਰਨ ਲਈ ਬੂਥ ਪੱਧਰ ਤੱਕ ਪਹੁੰਚ ਬਣਾਉਣ ਅਤੇ ਘਰ-ਘਰ ਤੱਕ ਪਾਰਟੀ ਦੀਆਂ ਨੀਤੀਆਂ ਪਹੁੰਚਾਉਣ ਸਬੰਧੀ ਰਣਨੀਤੀ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਹਾਜ਼ਰੀਨਾਂ ਨੂੰ ਸੰਬੋਧਨ ਕਰਦਿਆਂ ਦਰਸ਼ਨ ਸਿੰਘ ਸ਼ਿਵਾਲਿਕ ਨੇ ਕਿਹਾ ਕਿ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀਆਂ ਪੰਜਾਬ ਪ੍ਰਤੀ ਉਸਾਰੂ ਸੋਚ ਵਾਲੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਜਥੇਬੰਦੀ ਦੇ ਹਰ ਪੱਧਰ ਦੇ ਆਗੂ ਅਤੇ ਵਰਕਰ ਸਰਗਰਮ ਭੂਮਿਕਾ ਨਿਭਾਉਣ।
‘
‘ਅਕਾਲੀ ਦਲ ਵਾਰਿਸ ਪੰਜਾਬ ਦੇ’ ਹਲਕਾ ਗਿੱਲ ਦੀ ਇੰਚਾਰਜ ਅਤੇ ਉਮੀਦਵਾਰ ਦਰਸ਼ਨ ਸਿੰਘ ਸ਼ਿਵਾਲਿਕ ਦੀ ਅਗਵਾਈ ਹੇਠ ਹੋਈ ਮੀਟਿੰਗ ਵਿਚ ਭਾਗ ਲੈਣ ਉਪਰੰਤ ਅਹੁਦੇਦਾਰ ਅਤੇ ਸਰਕਲ ਪ੍ਰਧਾਨ ਸਾਂਝੀ ਤਸਵੀਰ ਕਰਵਾਉਣ ਮੌਕੇ। ਅਜੀਤ ਤਸਵੀਰ
13-10-2026
ਇਯਾਲੀ/ਥਰੀਕੇ, 12 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲਕਾ ਗਿੱਲ ਵਿਚ ਜਥੇਬੰਦਕ ਸਰਗਰਮੀਆਂ ਨੂੰ ਤੇਜ਼ ਕਰਦਿਆਂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਬਾੜੇਵਾਲ ਮਹਿਤਾਬ ਹਾਊਸ ਸਥਿਤ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਹਲਕਾ ਗਿੱਲ ਦੇ ਅਹੁਦੇਦਾਰਾਂ ਅਤੇ ਸਰਕਲ ਪ੍ਰਧਾਨਾਂ ਦੀ ਅਹਿਮ ਮੀਟਿੰਗ ਹਲਕਾ ਗਿੱਲ ਦੇ ਇੰਚਾਰਜ ਤੇ ਉਮੀਦਵਾਰ ਦਰਸ਼ਨ ਸਿੰਘ ਸ਼ਿਵਾਲਿਕ ਦੀ ਅਗਵਾਈ ਹੇਠ ਹੋਈ, ਜਿਸ ਵਿਚ ਪਾਰਟੀ ਦਾ ਜਥੇਬੰਦਕ ਢਾਂਚਾ ਮਜ਼ਬੂਤ ਕਰਨ ਲਈ ਬੂਥ ਪੱਧਰ ਤੱਕ ਪਹੁੰਚ ਬਣਾਉਣ ਅਤੇ ਘਰ-ਘਰ ਤੱਕ ਪਾਰਟੀ ਦੀਆਂ ਨੀਤੀਆਂ ਪਹੁੰਚਾਉਣ ਸਬੰਧੀ ਰਣਨੀਤੀ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਹਾਜ਼ਰੀਨਾਂ ਨੂੰ ਸੰਬੋਧਨ ਕਰਦਿਆਂ ਦਰਸ਼ਨ ਸਿੰਘ ਸ਼ਿਵਾਲਿਕ ਨੇ ਕਿਹਾ ਕਿ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀਆਂ ਪੰਜਾਬ ਪ੍ਰਤੀ ਉਸਾਰੂ ਸੋਚ ਵਾਲੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਜਥੇਬੰਦੀ ਦੇ ਹਰ ਪੱਧਰ ਦੇ ਆਗੂ ਅਤੇ ਵਰਕਰ ਸਰਗਰਮ ਭੂਮਿਕਾ ਨਿਭਾਉਣ। ਉਨ੍ਹਾਂ ਕਿਹਾ ਕਿ ਪਾਰਟੀ ਨਾਲ ਜੁੜਨ ਲਈ ਲੋਕਾਂ ਵਲੋਂ ਦਿਖਾਈ ਜਾ ਰਹੀ ਦਿਲਚਸਪੀ ਨੂੰ ਜਥੇਬੰਦਕ ਮਜ਼ਬੂਤੀ ਵਿਚ ਬਦਲਣ ਲਈ ਬੂਥ ਪੱਧਰ ਤੋਂ ਲੈ ਕੇ ਘਰ-ਘਰ ਤੱਕ ਸੰਪਰਕ ਮੁਹਿੰਮ ਚਲਾਉਣ ਦੀ ਲੋੜ ਹੈ। ਮੀਟਿੰਗ ਵਿਚ ਪਾਰਟੀ ਦੀਆਂ ਨੀਤੀਆਂ, ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣ ਅਤੇ ਆਉਣ ਵਾਲੇ ਸਮੇਂ ਵਿਚ ਜਥੇਬੰਦਕ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਬਾਰੇ ਵੀ ਵਿਚਾਰ ਸਾਂਝੇ ਕੀਤੇ ਗਏ। ਇਸ ਮੌਕੇ ਸਰਕਲ ਪ੍ਰਧਾਨਾਂ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਰਵਾਇਤੀ ਪਾਰਟੀਆਂ ਵਲੋਂ ਕੀਤੇ ਵਾਅਦਿਆਂ ਤੋਂ ਨਿਰਾਸ਼ ਲੋਕ ਸੂਬੇ ਵਿਚ ਨਸ਼ਿਆਂ ਅਤੇ ਗੈਂਗਸਟਰਵਾਦ ਦੀ ਸਮੱਸਿਆ ਤੋਂ ਮੁਕਤੀ ਦੇ ਨਾਲ-ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਚਾਹੁੰਦੇ ਹਨ। ਇਸ ਮੌਕੇ ਜਗਦੀਪ ਸਿੰਘ ਗਿੱਲ ਸੀਨੀਅਰ ਮੀਤ ਪ੍ਰਧਾਨ ਲੁਧਿਆਣਾ ਦਿਹਾਤੀ, ਹਰਜੀਤ ਸਿੰਘ ਮੀਤ ਪ੍ਰਧਾਨ ਲੁਧਿਆਣਾ ਦਿਹਾਤੀ, ਹਰਜੋਤ ਸਿੰਘ ਖ਼ਾਲਸਾ ਸਕੱਤਰ ਯੂਥ ਲੁਧਿਆਣਾ ਦਿਹਾਤੀ, ਮਨਜੋਤ ਸਿੰਘ ਡੇਹਲੋਂ ਪ੍ਰਧਾਨ ਯੂਥ ਵਿੰਗ ਹਲਕਾ ਗਿੱਲ, ਜਸਪ੍ਰੀਤ ਸਿੰਘ ਨਾਰੰਗਵਾਲ ਪ੍ਰਧਾਨ (ਆਈ.ਟੀ. ਵਿੰਗ) ਹਲਕਾ ਗਿੱਲ, ਹਰਪ੍ਰੀਤ ਸਿੰਘ ਹੈਪੀ ਠੱਕਰਵਾਲ, ਧਨਵੰਤ ਸਿੰਘ ਥਰੀਕੇ, ਕੰਵਲਜੀਤ ਸਿੰਘ ਥਰੀਕੇ, ਪਰਮਜੀਤ ਸਿੰਘ ਨੀਟੂ, ਸਤਿੰਦਰਪਾਲ ਸਿੰਘ ਖਹਿਰਾ ਬੇਟ, ਸਤਨਾਮ ਸਿੰਘ ਸੱਤਾ, ਸ਼ਮਸ਼ੇਰ ਸਿੰਘ ਲਾਡੋਵਾਲ, ਹਰਪਾਲ ਸਿੰਘ ਪਾਲੀ, ਤਲਵਿੰਦਰ ਸਿੰਘ ਆਲਮਗੀਰ, ਸੁਖਦੀਪ ਸਿੰਘ ਦਾਦ, ਬਲਵਿੰਦਰ ਸਿੰਘ ਹੈਪੀ ਕਾਲਖ, ਬੇਅੰਤ ਸਿੰਘ ਢੋਲਣ, ਮਨਪ੍ਰੀਤ ਸਿੰਘ ਸਮਰਾ (ਸਾਰੇ ਸਰਕਲ ਪ੍ਰਧਾਨ), ਕੁਲਜਿੰਦਰ ਸਿੰਘ, ਮੁਖਤਿਆਰ ਸਿੰਘ, ਨਿਸ਼ਾਨ ਸਿੰਘ ਨਾਰੰਗਵਾਲ, ਪ੍ਰਦੀਪ ਸਿੰਘ ਰੁੜਕਾ, ਸਿਮਰਨਜੀਤ ਸਿੰਘ, ਈਸ਼ਵਰਪਾਲ ਸਿੰਘ, ਗੁਰਜੰਟ ਸਿੰਘ ਗਰੇਵਾਲ (ਸਾਰੇ ਸਰਕਲ ਪ੍ਰਧਾਨ ਯੂਥ ਵਿੰਗ) ਤੋਂ ਇਲਾਵਾ ਹੋਰ ਅਹੁਦੇਦਾਰ ਵੀ ਸ਼ਾਮਿਲ ਹੋਏ।