ਐਸ . ਪੀ . ਐਸ . ਹਸਪਤਾਲ ਵਿਖੇ “ ਕੇਅਰ ਐਂਡ ਕੰਫਰਟ ਲਾਉਂਜ ” ਤਿੰਨ ਬੈੱਡਾਂ ਵਾਲੀ ਓ . ਪੀ . ਡੀ . ਦਾ ਉਦਘਾਟਨ
ਲੁਧਿਆਣਾ, 12 ਅਕਤੂਬਰ (ਡਾ. ਤਰਲੋਚਨ ਸਿੰਘ)-ਐਸ.
ਲੁਧਿਆਣਾ, 12 ਅਕਤੂਬਰ (ਡਾ. ਤਰਲੋਚਨ ਸਿੰਘ)-ਐਸ.ਪੀ.ਐਸ. ਹਸਪਤਾਲ ਵਲੋਂ ਮਰੀਜ਼ਾਂ ਨੂੰ ਬਿਹਤਰ ਸਹੂਲਤਾਂ, ਆਰਾਮਦਾਇਕ ਮਾਹੌਲ ਅਤੇ ਉੱਚ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਨੂੰ ਅੱਗੇ ਵਧਾਉਂਦਿਆਂ ਨਵੇਂ “ਕੇਅਰ ਐਂਡ ਕੰਫਰਟ ਲਾਉਂਜ” ਤਿੰਨ ਬੈੱਡਾਂ ਵਾਲੀ ਓ.ਪੀ.ਡੀ. ਦੀ ਸਥਾਪਨਾ ਕੀਤੀ ਗਈ, ਜਿਸ ਦਾ ਉਦਘਾਟਨ ਸਿਵਲ ਸਰਜਨ ਡਾ. ਰਮਨਦੀਪ ਕੌਰ ਨੇ ਕੀਤਾ। ਇਸ ਮੌਕੇ ਡਾ. ਰਮਨਦੀਪ ਕੌਰ ਨੇ ਐਸ.ਪੀ.ਐਸ. ਹਸਪਤਾਲ ਦੀ ਇਸ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਿਹਤ ਸੇਵਾਵਾਂ ਵਿਚ ਇਲਾਜ ਦੇ ਨਾਲ ਨਾਲ ਮਰੀਜ਼ਾਂ ਦੀ ਸਹੂਲਤ ਅਤੇ ਸੰਤੁਸ਼ਟੀ ਵੀ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਪ੍ਰਬੰਧਕਾਂ ਨੂੰ ਇਸ ਨਵੀਂ ਸਹੂਲਤ ਲਈ ਵਧਾਈ ਦਿੰਦਿਆਂ ਕਿਹਾ ਕਿ ਅਜਿਹੀਆਂ ਪਹਿਲਕਦਮੀਆਂ ਸਿਹਤ ਸੇਵਾਵਾਂ ਦੀ ਗੁਣਵੱਤਾ ਨੂੰ ਹੋਰ ਬਿਹਤਰ ਬਣਾਉਂਦੀਆਂ ਹਨ ਤੇ ਮਰੀਜ਼ਾਂ ਦਾ ਭਰੋਸਾ ਮਜ਼ਬੂਤ ਕਰਦੀਆਂ ਹਨ। ਹਸਪਤਾਲ ਦੇ ਸੀ.ਓ.ਓ. ਯੋਗੇਂਦਰ ਨਾਥ ਅਵਧਿਆ ਨੇ ਕਿਹਾ ਕਿ ਹਸਪਤਾਲ ਲਗਾਤਾਰ ਆਪਣੇ ਬੁਨਿਆਦੀ ਢਾਂਚੇ ਅਤੇ ਸੇਵਾਵਾਂ ਨੂੰ ਆਧੁਨਿਕ ਬਣਾ ਰਿਹਾ ਹੈ, ਤਾਂ ਜੋ ਮਰੀਜ਼ਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਹਸਪਤਾਲ ਦਾ ਉਦੇਸ਼ ਸਿਰਫ਼ ਇਲਾਜ ਮੁਹੱਈਆ ਕਰਵਾਉਣਾ ਹੀ ਨਹੀਂ, ਸਗੋਂ ਮਰੀਜ਼ਾਂ ਨੂੰ ਸਨਮਾਨਜਨਕ, ਸੁਰੱਖਿਅਤ ਅਤੇ ਆਰਾਮਦਾਇਕ ਸਿਹਤ ਸੇਵਾਵਾਂ ਦਾ ਅਨੁਭਵ ਪ੍ਰਦਾਨ ਕਰਨਾ ਵੀ ਹੈ। ਹਸਪਤਾਲ ਦੇ ਐਮ.ਡੀ. ਜੈ ਸਿੰਘ ਸੰਧੂ ਨੇ ਕਿਹਾ ਕਿ ਆਧੁਨਿਕ ਡਾਕਟਰੀ ਸਹੂਲਤਾਂ ਦੇ ਨਾਲ ਨਾਲ ਮਰੀਜ਼ਾਂ ਨੂੰ ਬਿਹਤਰ ਅਨੁਭਵ ਪ੍ਰਦਾਨ ਕਰਨਾ ਵੀ ਹਸਪਤਾਲ ਦੀ ਪ੍ਰਮੁੱਖ ਤਰਜੀਹ ਹੈ। ‘ਕੇਅਰ ਐਂਡ ਕੰਫਰਟ ਲਾਉਂਜ’ ਇਸੇ ਸੋਚ ਦਾ ਨਤੀਜਾ ਹੈ, ਜਿੱਥੇ ਮਰੀਜ਼ਾਂ ਨੂੰ ਵਧੇਰੇ ਸਹੂਲਤਾਂ, ਨਿਜਤਾ ਅਤੇ ਆਰਾਮਦਾਇਕ ਮਾਹੌਲ ਮਿਲੇਗਾ। ਇਸ ਮੌਕੇ ਸਤਿਗੁਰੂ ਉਦੇ ਸਿੰਘ ਜੀ ਨੇ ਹਸਪਤਾਲ ਦੀ ਇਸ ਪਹਿਲਕਦਮੀ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਮਨੁੱਖਤਾ ਦੀ ਸੇਵਾ ਸਭ ਤੋਂ ਵੱਡੀ ਸੇਵਾ ਹੈ। ਉਨ੍ਹਾਂ ਕਿਹਾ ਕਿ ਬਿਹਤਰ ਇਲਾਜ ਦੇ ਨਾਲ ਨਾਲ ਮਰੀਜ਼ਾਂ ਨੂੰ ਸਨਮਾਨ, ਸੰਵੇਦਨਸ਼ੀਲਤਾ ਅਤੇ ਆਰਾਮਦਾਇਕ ਮਾਹੌਲ ਪ੍ਰਦਾਨ ਕਰਨਾ ਵੀ ਸਿਹਤ ਸੇਵਾਵਾਂ ਦਾ ਇਕ ਮਹੱਤਵਪੂਰਨ ਹਿੱਸਾ ਹੈ। ਹਸਪਤਾਲ ਪ੍ਰਬੰਧਕਾਂ ਨੇ ਦੱਸਿਆ ਕਿ ਐਸ.ਪੀ.ਐਸ. ਹਸਪਤਾਲ ਆਧੁਨਿਕ ਤਕਨਾਲੋਜੀ, ਤਜਰਬੇਕਾਰ ਡਾਕਟਰਾਂ ਅਤੇ ਮਰੀਜ਼ ਕੇਂਦਰਿਤ ਸੇਵਾਵਾਂ ਰਾਹੀਂ ਖੇਤਰ ਦੇ ਲੋਕਾਂ ਨੂੰ ਉੱਚ ਗੁਣਵੱਤਾ ਵਾਲੀਆਂ ਸਿਹਤ ਸੇਵਾਵਾਂ ਪ੍ਰਦਾਨ ਕਰ ਲਈ ਵਚਨਬੱਧ ਹੈ। ਆਉਣ ਵਾਲੇ ਸਮੇਂ ਵਿਚ ਵੀ ਹਸਪਤਾਲ ਵਲੋਂ ਮਰੀਜ਼ਾਂ ਦੀ ਸਹੂਲਤ ਅਤੇ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਨਵੀਆਂ ਪਹਿਲਕਦਮੀਆਂ ਜਾਰੀ ਰੱਖੀਆਂ ਜਾਣਗੀਆਂ।