12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਗਰੀਨ ਬੈਲਟ ’ ਤੇ ਸਕੂਲੀ ਬੱਸਾਂ ਦੀ ਪਾਰਕਿੰਗ ਖ਼ਿਲਾਫ਼ ਮੋਰਚਾ

ਲੁਧਿਆਣਾ, 12 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਲੋਧੀ ਕਲੱਬ ਰੋਡ ’ਤੇ ਗਰੀਨ ਬੈਲਟ ਨੂੰ ਸਕੂਲੀ ਬੱਸਾਂ ਦੀ ਪਾਰਕਿੰਗ ਵਜੋਂ ਵਰਤੇ ਜਾਣ ਦੇ ਮਾਮਲੇ ਖ਼ਿਲਾਫ਼ ਨਗਰ ਨਿਗਮ ਦੇ ਸਹਿਯੋਗ ਨਾਲ ਪਬਲਿਕ ਐਕਸ਼ਨ ਕਮੇਟੀ ਵਲੋਂ ਕਾਰਵਾਈ ਕੀਤੀ ਗਈ। ਕਮੇਟੀ ਦੇ ਮੈਂਬਰਾਂ ਨੇ ਸੈਕਰਡ ਹਾਰਟ ਸੀਨੀਅਰ ਸੈਕੰਡਰੀ ਸਕੂਲ ਦੇ ਨਾਲ ਲੱਗਦੀ ਗਰੀਨ ਬੈਲਟ ਵਿਚ ਬੂਟੇ ਲਗਾ ਕੇ ਪਾਰਕਿੰਗ ਕਾਰਨ ਹੋ ਰਹੇ ਕਬਜ਼ੇ ਨੂੰ ਖ਼ਤਮ ਕਰਵਾਉਣ ਦੀ ਮੁਹਿੰਮ ਚਲਾਈ।

Ad Position 21
No active advertisement
ਅਜੀਤ ਡੈਸਕ 13-10-2026
ਲੁਧਿਆਣਾ, 12 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਲੋਧੀ ਕਲੱਬ ਰੋਡ ’ਤੇ ਗਰੀਨ ਬੈਲਟ ਨੂੰ ਸਕੂਲੀ ਬੱਸਾਂ ਦੀ ਪਾਰਕਿੰਗ ਵਜੋਂ ਵਰਤੇ ਜਾਣ ਦੇ ਮਾਮਲੇ ਖ਼ਿਲਾਫ਼ ਨਗਰ ਨਿਗਮ ਦੇ ਸਹਿਯੋਗ ਨਾਲ ਪਬਲਿਕ ਐਕਸ਼ਨ ਕਮੇਟੀ ਵਲੋਂ ਕਾਰਵਾਈ ਕੀਤੀ ਗਈ। ਕਮੇਟੀ ਦੇ ਮੈਂਬਰਾਂ ਨੇ ਸੈਕਰਡ ਹਾਰਟ ਸੀਨੀਅਰ ਸੈਕੰਡਰੀ ਸਕੂਲ ਦੇ ਨਾਲ ਲੱਗਦੀ ਗਰੀਨ ਬੈਲਟ ਵਿਚ ਬੂਟੇ ਲਗਾ ਕੇ ਪਾਰਕਿੰਗ ਕਾਰਨ ਹੋ ਰਹੇ ਕਬਜ਼ੇ ਨੂੰ ਖ਼ਤਮ ਕਰਵਾਉਣ ਦੀ ਮੁਹਿੰਮ ਚਲਾਈ। ਕਮੇਟੀ ਆਗੂਆਂ ਵਲੋਂ ਕਿਹਾ ਗਿਆ ਕਿ ਗਰੀਨ ਬੈਲਟ ਜਨਤਕ ਹਿਤ ਅਤੇ ਵਾਤਵਰਣ ਦੀ ਸੁਰੱਖਿਆ ਲਈ ਹੁੰਦੀ ਹੈ, ਇਸ ਨੂੰ ਵਾਹਨਾਂ ਦੀ ਪਾਰਕਿੰਗ ਲਈ ਵਰਤਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਬੂਟਿਆਂ ਦੇ ਨਾਲ ਹੀ ਟ੍ਰੀ ਗਾਰਡ ਵੀ ਲਗਾਏ ਗਏ ਹਨ ਤਾਂ ਜੋ ਨਵੇਂ ਲਗਾਏ ਬੂਟਿਆਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ। ਪਬਲਿਕ ਐਕਸ਼ਨ ਕਮੇਟੀ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਕੂਲੀ ਬੱਸਾਂ ਜਾਂ ਹੋਰ ਵਾਹਨਾਂ ਵਲੋਂ ਬੂਟਿਆਂ ਅਤੇ ਟ੍ਰੀ ਗਾਰਡਾਂ ਨੂੰ ਨੁਕਸਾਨ ਪਹੁੰਚਾ ਕੇ ਮੁੜ ਗਰੀਨ ਬੈਲਟ ਵਿਚ ਪਾਰਕਿੰਗ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਮਾਮਲੇ ਨੂੰ ਨੈਸ਼ਨਲ ਗਰੀਨ ਟ੍ਰਿਬਿਊਨਲ ਦੇ ਧਿਆਨ ਵਿਚ ਲਿਆ ਕੇ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਜਾਵੇਗੀ। ਇਸ ਮੌਕੇ ਮੋਹਿਤ ਸੱਗੜ, ਗੁਰਪ੍ਰੀਤ ਸਿੰਘ, ਜਸਕੀਰਤ ਸਿੰਘ, ਕੁਲਦੀਪ ਸਿੰਘ, ਅਮਨਦੀਪ ਸਿੰਘ, ਕਪਿਲ ਅਰੋੜਾ, ਬ੍ਰਿਜ ਭੂਸ਼ਣ, ਡਾ. ਸੁਖਜੀਤ ਸਿੰਘ, ਹੈਪੀ, ਪਰਮਿੰਦਰ ਸਿੰਘ ਅਤੇ ਨੀਰਜ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਫਰਦ ਕੇਂਦਰ ਕੰਪਿਊਟਰ ਐਸੋਸੀਏਸ਼ਨ ਪੰਜਾਬ ਵਲੋਂ ਜਥੇਬੰਦੀ ਦੀ ਮਜ਼ਬੂਤੀ ਲਈ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਅਗਲੀ ਖ਼ਬਰ ਗੁਰੂ ਨਾਨਕ ਦਰਬਾਰ ਝਾਂਡੇ ਵਿਖੇ ਅੱਸੂ ਮਹੀਨੇ ਦੀ ਪੂਰਨਮਾਸ਼ੀ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਹੋਈਆਂ ਨਤਮਸਤਕ
Ad Position 24