12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਫਰਦ ਕੇਂਦਰ ਕੰਪਿਊਟਰ ਐਸੋਸੀਏਸ਼ਨ ਪੰਜਾਬ ਵਲੋਂ ਜਥੇਬੰਦੀ ਦੀ ਮਜ਼ਬੂਤੀ ਲਈ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ

ਲੁਧਿਆਣਾ, 12 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਫਰਦ ਕੇਂਦਰ ਕੰਪਿਊਟਰ ਐਸੋਸੀਏਸ਼ਨ ਪੰਜਾਬ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਦੌਰਾਨ ਜਥੇਬੰਦੀ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਅਤੇ ਮਹਿਲਾ ਸਟਾਫ਼ ਮੈਂਬਰਾਂ ਨੂੰ ਜਥੇਬੰਦੀ ਦੇ ਪ੍ਰੋਗਰਾਮਾਂ ਨਾਲ ਜੋੜਨ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਹਰਪ੍ਰੀਤ ਕੌਰ ਸਾਹਨੇਵਾਲ, ਗੁਰਦੀਪ ਕੌਰ ਡੇਹਲੋਂ ਅਤੇ ਮਨਪ੍ਰੀਤ ਕੌਰ ਪਾਇਲ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ, ਜੋ ਜ਼ਿਲ੍ਹੇ ਦੀਆਂ ਮਹਿਲਾ ਸਟਾਫ਼ ਮੈਂਬਰਾਂ ਨੂੰ ਜਥੇਬੰਦੀ ਦੀਆਂ ਗਤੀਵਿਧੀਆਂ ਅਤੇ ਪ੍ਰੋਗਰਾਮਾਂ ਬਾਰੇ ਜਾਣੂ ਕਰਵਾਉਣਗੀਆਂ।

Ad Position 21
No active advertisement
ਅਜੀਤ ਡੈਸਕ 13-10-2026
ਲੁਧਿਆਣਾ, 12 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਫਰਦ ਕੇਂਦਰ ਕੰਪਿਊਟਰ ਐਸੋਸੀਏਸ਼ਨ ਪੰਜਾਬ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਦੌਰਾਨ ਜਥੇਬੰਦੀ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਅਤੇ ਮਹਿਲਾ ਸਟਾਫ਼ ਮੈਂਬਰਾਂ ਨੂੰ ਜਥੇਬੰਦੀ ਦੇ ਪ੍ਰੋਗਰਾਮਾਂ ਨਾਲ ਜੋੜਨ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਹਰਪ੍ਰੀਤ ਕੌਰ ਸਾਹਨੇਵਾਲ, ਗੁਰਦੀਪ ਕੌਰ ਡੇਹਲੋਂ ਅਤੇ ਮਨਪ੍ਰੀਤ ਕੌਰ ਪਾਇਲ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ, ਜੋ ਜ਼ਿਲ੍ਹੇ ਦੀਆਂ ਮਹਿਲਾ ਸਟਾਫ਼ ਮੈਂਬਰਾਂ ਨੂੰ ਜਥੇਬੰਦੀ ਦੀਆਂ ਗਤੀਵਿਧੀਆਂ ਅਤੇ ਪ੍ਰੋਗਰਾਮਾਂ ਬਾਰੇ ਜਾਣੂ ਕਰਵਾਉਣਗੀਆਂ। ਮੀਟਿੰਗ ਦੌਰਾਨ ਆਗੂਆਂ ਨੇ ਕਿਹਾ ਕਿ ਜਥੇਬੰਦੀ ਵਲੋਂ ਕਰਵਾਏ ਜਾਣ ਵਾਲੇ ਹਰ ਪ੍ਰੋਗਰਾਮ ਵਿਚ ਮੈਂਬਰਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਈ ਜਾਵੇਗੀ। ਆਗੂਆਂ ਨੇ ਕਿਹਾ ਕਿ 15 ਅਕਤੂਬਰ ਨੂੰ ਫਰਦ ਕੇਂਦਰ ਯੂਨੀਅਨ ਨਾਲ ਹੋਣ ਵਾਲੀ ਮੀਟਿੰਗ ਵਿਚ ਜੇਕਰ ਮੰਗਾਂ ਦਾ ਪੱਕਾ ਹੱਲ ਨਾ ਨਿਕਲਿਆ ਤਾਂ ਪੰਜਾਬ ਪੱਧਰ ’ਤੇ ਲਏ ਜਾਣ ਵਾਲੇ ਫ਼ੈਸਲੇ ਅਨੁਸਾਰ ਅਗਲਾ ਸੰਘਰਸ਼ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 17 ਅਕਤੂਬਰ ਨੂੰ ਧੂਰੀ ਵਿਕੇ ਪੰਜਾਬ ਜਥੇਬੰਦੀ ਵਲੋਂ ਕੀਤੇ ਜਾਣ ਵਾਲੇ ਰੋਸ ਪ੍ਰਦਰਸ਼ਨ ਅਤੇ ਧਰਨੇ ਵਿਚ ਜ਼ਿਲ੍ਹਾ ਲੁਧਿਆਣਾ ਦੇ ਮੈਂਬਰ ਵਧ ਚੜ੍ਹ ਕੇ ਹਿੱਸਾ ਲੈਣਗੇ। ਆਗੂਆਂ ਨੇ ਸਰਕਾਰ ਤੋਂ ਮੰਗਾਂ ਦਾ ਪੱਕਾ ਹੱਲ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਮਸਲੇ ਹੱਲ ਨਾ ਹੋਏ ਤਾਂ ਉਹ ਪਰਿਵਾਰਾਂ ਸਮੇਤ ਧਰਨੇ ਵਿਚ ਸ਼ਾਮਿਲ ਹੋਣ ਲਈ ਮਜ਼ਬੂਤ ਹੋਣਗੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਮਨਦੀਪ ਸਿੰਘ, ਮੋਹਨ ਭਗਤ, ਸੁਮਿਤ ਸ਼ਰਮਾ, ਮਨਪ੍ਰੀਤ ਸਿੰਘ, ਸੋਨੂੰ ਰਾਏਕੋਟ, ਗੁਰਵਿੰਦਰ ਸਿੰਘ, ਪ੍ਰੀਤਮ ਸਿੰਘ, ਬੇਅੰਤ ਸਿੰਘ, ਅਮਨਦੀਪ ਸਿੰਘ ਸਾਊ, ਨਿਤਿਨ ਬਾਂਸਲ, ਬਲਵਿੰਦਰ ਸਿੰਘ, ਟੇਕ ਚੰਦ ਖੰਨਾ ਅਤੇ ਬਲਜਿੰਦਰ ਸਿੰਘ ਲੱਖੋਵਾਲ ਸਮੇਤ ਹੋਰ ਮੈਂਬਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸਿੰਘਾਂ ਸ਼ਹੀਦਾਂ ਵਿਖੇ ਹਫ਼ਤਾਵਾਰੀ ਧਾਰਮਿਕ ਸਮਾਗਮ ਅਗਲੀ ਖ਼ਬਰ ਗਰੀਨ ਬੈਲਟ ’ ਤੇ ਸਕੂਲੀ ਬੱਸਾਂ ਦੀ ਪਾਰਕਿੰਗ ਖ਼ਿਲਾਫ਼ ਮੋਰਚਾ
Ad Position 24