ਲਾਡੋਵਾਲ ਚੌਕ ਹੇਠਾਂ ਅੰਡਰਬ੍ਰਿਜ ਜਾਂ ਫਲਾਈਓਵਰ ਬਣਾ ਕੇ ਟਰੈਫ਼ਿਕ ਸਮੱਸਿਆ ਹੱਲ ਕੀਤੀ ਜਾਵੇ-ਕੌਮੀ ਪ੍ਰਧਾਨ ਆਜ਼ਾਦ
ਲਾਡੋਵਾਲ, 12 ਅਕਤੂਬਰ (ਬਲਬੀਰ ਸਿੰਘ ਰਾਣਾ)-ਆਲ ਇੰਡੀਆ ਹਿਊਮਨ ਰਾਈਟਸ ਕੌਂਸਲ ਦੇ ਕੌਮੀ ਪ੍ਰਧਾਨ ਆਸਾ ਸਿੰਘ ਆਜ਼ਾਦ ਲਾਡੋਵਾਲ ਚੌਕ ਵਿਚ ਟਰੈਫ਼ਿਕ ਜਾਮ ਲੱਗਣ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਹਾਈਵੇਅ ’ਤੇ ਜਾਮ ਲੱਗਣ ਕਾਰਨ ਆਮ ਜਨਤਾ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਕਿਉਂਕਿ ਹਾਈਵੇਅ ’ਤੇ ਵਧਦੇ ਟਰੈਫ਼ਿਕ ਕਾਰਨ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਜਾਂਦੀਆਂ ਹਨ, ਜਿਸ ਨਾਲ ਰਾਹਗੀਰਾਂ ਅਤੇ ਹੋਰਾਂ ਦਾ ਕੀਮਤੀ ਸਮਾਂ ਬਰਬਾਦ ਹੁੰਦਾ ਹੈ ਅਤੇ ਇਸ ਵੱਡੀ ਸਮੱਸਿਆ ਨਾਲ ਆਮ ਲੋਕਾਂ ਅਤੇ ਵਾਹਨ ਚਾਲਕਾਂ ਨੂੰ ਆਪਣੇ ਨਿਰਧਾਰਿਤ ਸਮੇਂ ’ਤੇ ਮੰਜ਼ਿਲ ਤੱਕ ਪਹੁੰਚਣ ਵਿਚ ਢੇਰ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਕੌਮੀ ਪ੍ਰਧਾਨ ਆਜ਼ਾਦ ਨੇ ਸਰਕਾਰ ਪਾਸੋਂ ਮੰਗ ਕਰਦਿਆਂ ਕਿਹਾ ਕਿ ਲਾਡੋਵਾਲ ਹਾਈਵੇਅ ’ਤੇ ਅੰਡਰ ਬ੍ਰਿਜ ਜਾਂ ਫਲਾਈਓਵਰ ਪੁਲ ਬਣਾਇਆ ਜਾਵੇ ਤਾਂ ਜੋ ਜਾਮ ਲੱਗਣ ਦੀ ਬਜਾਏ ਆਵਾਜਾਈ ਸੁਖਾਵੇਂ ਅਤੇ ਸੁਚਾਰੂ ਢੰਗ ਨਾਲ ਚੱਲਦੀ ਰਹੇ ਅਤੇ ਲੋਕਾਂ ਨੂੰ ਜਾਮ ਵਾਲੀ ਸਮੱਸਿਆ ਤੋਂ ਨਿਜਾਤ ਮਿਲ ਸਕੇ।
ਕ
ਕੌਮੀ ਪ੍ਰਧਾਨ ਆਸਾ ਸਿੰਘ ਆਜ਼ਾਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ, ਨਾਲ ਗੁਰਪ੍ਰੀਤ ਸਿੰਘ ਅਤੇ ਹੋਰ। ਤਸਵੀਰ-ਬਲਬੀਰ ਸਿੰਘ ਰਾਣਾ
13-10-2026
ਲਾਡੋਵਾਲ, 12 ਅਕਤੂਬਰ (ਬਲਬੀਰ ਸਿੰਘ ਰਾਣਾ)-ਆਲ ਇੰਡੀਆ ਹਿਊਮਨ ਰਾਈਟਸ ਕੌਂਸਲ ਦੇ ਕੌਮੀ ਪ੍ਰਧਾਨ ਆਸਾ ਸਿੰਘ ਆਜ਼ਾਦ ਲਾਡੋਵਾਲ ਚੌਕ ਵਿਚ ਟਰੈਫ਼ਿਕ ਜਾਮ ਲੱਗਣ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਹਾਈਵੇਅ ’ਤੇ ਜਾਮ ਲੱਗਣ ਕਾਰਨ ਆਮ ਜਨਤਾ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਕਿਉਂਕਿ ਹਾਈਵੇਅ ’ਤੇ ਵਧਦੇ ਟਰੈਫ਼ਿਕ ਕਾਰਨ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਜਾਂਦੀਆਂ ਹਨ, ਜਿਸ ਨਾਲ ਰਾਹਗੀਰਾਂ ਅਤੇ ਹੋਰਾਂ ਦਾ ਕੀਮਤੀ ਸਮਾਂ ਬਰਬਾਦ ਹੁੰਦਾ ਹੈ ਅਤੇ ਇਸ ਵੱਡੀ ਸਮੱਸਿਆ ਨਾਲ ਆਮ ਲੋਕਾਂ ਅਤੇ ਵਾਹਨ ਚਾਲਕਾਂ ਨੂੰ ਆਪਣੇ ਨਿਰਧਾਰਿਤ ਸਮੇਂ ’ਤੇ ਮੰਜ਼ਿਲ ਤੱਕ ਪਹੁੰਚਣ ਵਿਚ ਢੇਰ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਕੌਮੀ ਪ੍ਰਧਾਨ ਆਜ਼ਾਦ ਨੇ ਸਰਕਾਰ ਪਾਸੋਂ ਮੰਗ ਕਰਦਿਆਂ ਕਿਹਾ ਕਿ ਲਾਡੋਵਾਲ ਹਾਈਵੇਅ ’ਤੇ ਅੰਡਰ ਬ੍ਰਿਜ ਜਾਂ ਫਲਾਈਓਵਰ ਪੁਲ ਬਣਾਇਆ ਜਾਵੇ ਤਾਂ ਜੋ ਜਾਮ ਲੱਗਣ ਦੀ ਬਜਾਏ ਆਵਾਜਾਈ ਸੁਖਾਵੇਂ ਅਤੇ ਸੁਚਾਰੂ ਢੰਗ ਨਾਲ ਚੱਲਦੀ ਰਹੇ ਅਤੇ ਲੋਕਾਂ ਨੂੰ ਜਾਮ ਵਾਲੀ ਸਮੱਸਿਆ ਤੋਂ ਨਿਜਾਤ ਮਿਲ ਸਕੇ। ਉਨ੍ਹਾਂ ਕਿਹਾ ਕਿ ਹਾਲੇ ਤਾਂ ਟਰੈਫ਼ਿਕ ਪੁਲਿਸ ਕਰਮਚਾਰੀ ਆਪਣੀ ਡਿਊਟੀ ਦੌਰਾਨ ਆਵਾਜਾਈ ਨੂੰ ਬਹਾਲ ਰੱਖਣ ਵਿਚ ਅਹਿਮ ਭੂਮਿਕਾ ਨਿਭਾ ਰਹੇ ਹਨ, ਪਰ ਕਈ ਵਾਰ ਕੋਈ ਅਣਸੁਖਾਂਵੀ ਘਟਨਾ ਵਾਪਰ ਜਾਵੇ ਤਾਂ ਆਵਾਜਾਈ ਬਹਾਲ ਕਰਨ ਵਿਚ ਘੰਟਿਆਂ ਵਧੀ ਸਮਾਂ ਲੱਗ ਜਾਂਦਾ ਹੈ। ਕੌਮੀ ਪ੍ਰਧਾਨ ਆਜ਼ਾਦ ਨੇ ਸਬੰਧਿਤ ਵਿਭਾਗ ਅਤੇ ਪ੍ਰਸ਼ਾਸਨ ਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣ ਲਈ ਅਪੀਲ ਕਰਦਿਆਂ ਕਿਹਾ ਕਿ ਜਿੰਨਾ ਚਿਰ ਲਾਡੋਵਾਲ ਚੌਕ ਹੇਠ ਅੰਡਰ ਬ੍ਰਿਜ ਜਾਂ ਫਲਾਈਓਵਰ ਪੁਲ ਨਹੀਂ ਬਣਾਇਆ ਜਾਂਦਾ, ਉਨਾ ਚਿਰ ਇਲਾਕੇ ਦੇ ਲੋਕਾਂ ਨੂੰ ਇਸ ਸਮੱਸਿਆ ਤੋਂ ਰਾਹਤ ਨਹੀਂ ਮਿਲ ਸਕਦੀ, ਜਦ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਡੋਵਾਲ ਵਿਚ ਪੜ੍ਹ ਰਹੇ ਬੱਚਿਆਂ ਨੂੰ ਵੀ ਇਸ ਗੰਭੀਰ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੌਕੇ ਚੇਅਰਮੈਨ ਚੇਤ ਰਾਮ ਰਤਨ, ਗੁਰਪ੍ਰੀਤ ਸਿੰਘ ਚੇਅਰਮੈਨ ਪੰਜਾਬ ਆਰ.ਟੀ.ਆਈ. ਵਿੰਗ ਅਤੇ ਐਡਵੋਕੇਟ ਵਿਸ਼ਾਲ ਸ਼ਰਮਾ ਡਿਪਟੀ ਚੀਫ਼ ਲੀਗਲ ਸੈੱਲ ਪੰਜਾਬ ਆਦਿ ਵੀ ਮੌਜੂਦ ਸਨ।