14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਸ਼ੇਰਪੁਰ ਚੌਕ ਤੋਂ ਸ਼ਹਿਰ ਅੰਦਰ ਦਾਖ਼ਲ ਹੋਣ ਵਾਲੀ ਸੜਕ ਦੇ ਹਾਲਾਤ ਬਣੇ ਬਦ ਤੋਂ ਬਦਤਰ ਸੜਕ ’ਤੇ ਖੜ੍ਹੇ ਪਾਣੀ ਤੇ ਪਏ ਵੱਡ-ਅਕਾਰੀ ਟੋਇਆਂ ਕਾਰਨ ਨਿੱਤ ਵਾਪਰ ਰਹੇ ਨੇ ਹਾਦਸੇ

ਜਸਵੀਰ ਸਿੰਘ ਬੰਗਾ ਢੰਡਾਰੀ ਕਲਾਂ/ਲੁਧਿਆਣਾ, 13 ਅਕਤੂਬਰ-ਸ਼ੇਰਪੁਰ ਚੌਕ ਤੋਂ ਸ਼ਹਿਰ ਅੰਦਰ ਦਾਖ਼ਲ ਹੋਣ ਵਾਲੀ ਸੜਕ ਦੀ ਹਾਲਤ ਬਦ ਤੋਂ ਬਦਤਰ ਬਣੀ ਹੋਈ ਹੈ। ਸੜਕ ’ਤੇ ਵੱਡ-ਅਕਾਰੀ ਟੋਏ ਪਏ ਹੋਏ ਹਨ, ਜਿਸ ਕਾਰਨ ਆਏ ਦਿਨ ਇੱਥੇ ਕੋਈ ਨਾ ਕੋਈ ਹਾਦਸਾ ਵਾਪਰਦਾ ਹੀ ਰਹਿੰਦਾ ਹੈ।

Ad Position 21
No active advertisement
ਜਸਪਾਲ ਸਿੰਘ ਗਿਆਸਪੁਰਾ 14-10-2026
ਜਸਵੀਰ ਸਿੰਘ ਬੰਗਾ
ਢੰਡਾਰੀ ਕਲਾਂ/ਲੁਧਿਆਣਾ, 13 ਅਕਤੂਬਰ-ਸ਼ੇਰਪੁਰ ਚੌਕ ਤੋਂ ਸ਼ਹਿਰ ਅੰਦਰ ਦਾਖ਼ਲ ਹੋਣ ਵਾਲੀ ਸੜਕ ਦੀ ਹਾਲਤ ਬਦ ਤੋਂ ਬਦਤਰ ਬਣੀ ਹੋਈ ਹੈ। ਸੜਕ ’ਤੇ ਵੱਡ-ਅਕਾਰੀ ਟੋਏ ਪਏ ਹੋਏ ਹਨ, ਜਿਸ ਕਾਰਨ ਆਏ ਦਿਨ ਇੱਥੇ ਕੋਈ ਨਾ ਕੋਈ ਹਾਦਸਾ ਵਾਪਰਦਾ ਹੀ ਰਹਿੰਦਾ ਹੈ। ਥੋੜ੍ਹਾ ਜਿਹਾ ਮੀਂਹ ਪੈਣ ਤੋਂ ਬਾਅਦ ਇਹ ਸੜਕ ਛੱਪੜ ਦਾ ਰੂਪ ਧਾਰਨ ਕਰ ਜਾਂਦੀ ਹੈ। ਐਨ.ਐਚ.ਏ.ਆਈ. ਅਧੀਨ ਆਉਂਦੀ ਇਸ ਸੜਕ ਨੂੰ ਸਬੰਧਿਤ ਅਧਿਕਾਰੀਆਂ ਨੇ ਵੀ ਪੂਰੀ ਤਰ੍ਹਾਂ ਨਾਲ ਅਣਗੌਲਿਆ ਕੀਤਾ ਹੋਇਆ ਹੈ, ਜਿਸ ਦਾ ਖ਼ਮਿਆਜ਼ਾ ਵਾਹਨ ਚਾਲਕਾਂ ਨੂੰ ਭੁਗਤਣਾ ਪੈ ਰਿਹਾ ਹੈ। ਇਸ ਸੜਕ ’ਤੇ ਆਪਣਾ ਕਾਰੋਬਾਰ ਕਰ ਰਹੇ ਦੁਕਾਨਦਾਰ ਵੀ ਬੇਹੱਦ ਪ੍ਰੇਸ਼ਾਨ ਨਜ਼ਰ ਆ ਰਹੇ ਹਨ। ਦੁਕਾਨਦਾਰਾਂ ਦਾ ਕਹਿਣਾ ਹੈ ਕਿ ਐਨ.ਐਚ.ਏ.ਆਈ. ਦੇ ਅਧਿਕਾਰੀਆਂ ਵਲੋਂ ਇਸ ਸੜਕ ਨੂੰ ਬਿਲਕੁਲ ਹੀ ਅੱਖੋਂ ਪਰੋਖੇ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਸੜਕ ਦੀ ਹਾਲਤ ਬੇਹੱਦ ਤਰਸਯੋਗ ਹੋਣ ਕਾਰਨ ਗਾਹਕ ਵੀ ਉਨ੍ਹਾਂ ਦੀਆਂ ਦੁਕਾਨਾਂ ਤੱਕ ਨਹੀਂ ਪਹੁੰਚ ਰਹੇ, ਜਿਸ ਕਾਰਨ ਉਨ੍ਹਾਂ ਨੂੰ ਕਈ ਕਿਸਮ ਦੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੁਕਾਨਦਾਰਾਂ ਨੇ ਦੱਸਿਆ ਕਿ ਇਸ ਸੜਕ ’ਤੇ ਜਿੱਥੇ ਆਏ ਦਿਨ ਹਾਦਸੇ ਵਾਪਰਦੇ ਹਨ, ਉੱਥੇ ਹੀ ਈ-ਰਿਕਸ਼ਾ ਪਲਟਣੇ ਵੀ ਆਮ ਜਿਹੀ ਗੱਲ ਹੋ ਗਈ ਹੈ। ਉਥੇ ਮੌਜੂਦ ਲੋਕਾਂ ਨੇ ਦੱਸਿਆ ਕਿ ਸੜਕ ’ਤੇ ਬਣੇ ਮੇਨਹੋਲਾਂ ਦੇ ਢੱਕਣ ਟੁੱਟੇ ਹੋਣ ਕਾਰਨ, ਉਨ੍ਹਾਂ ਵਿਚੋਂ ਨਿਕਲ ਰਿਹਾ ਫ਼ੈਕਟਰੀਆਂ ਦਾ ਜ਼ਹਿਰੀਲਾ ਪਾਣੀ ਸੜਕ ’ਤੇ ਜਮ੍ਹਾ ਹੋ ਜਾਂਦਾ ਹੈ, ਜਿਸ ਕਾਰਨ ਇੱਥੋਂ ਲੰਘਣ ਵਾਲੇ ਰਾਹਗੀਰਾਂ ਨੂੰ ਮੂੰਹ ਢੱਕ ਕੇ ਲੰਘਣ ਲਈ ਮਜਬੂਰ ਹੋਣਾ ਪੈਂਦਾ ਹੈ। ਸ਼ੇਰਪੁਰ ਚੌਕ ਸ਼ਹਿਰ ਦਾ ਸਭ ਤੋਂ ਵਿਅਸਤ ਚੌਕ ਹੈ, ਜਿੱਥੋਂ ਕਿ ਰੋਜ਼ਾਨਾ ਹੀ ਅਧਿਕਾਰੀਆਂ ਅਤੇ ਸਿਆਸੀ ਆਗੂਆਂ ਦਾ ਆਉਣਾ ਜਾਣਾ ਲੱਗਿਆ ਰਹਿੰਦਾ ਹੈ, ਪਰ ਕਿਸੇ ਵੀ ਅਧਿਕਾਰੀ ਜਾਂ ਸਿਆਸੀ ਆਗੂ ਦੀ ਇਸ ਸੜਕ ਦੀ ਖਸਤਾ ਹਾਲਤ ਵੱਲ ਨਜ਼ਰ ਨਹੀਂ ਪੈਂਦੀ, ਜਾਂ ਫਿਰ ਅਧਿਕਾਰੀ ਇਸ ਸੜਕ ਤੋਂ ਅੱਖਾਂ ਮੀਟ ਕੇ ਲੰਘ ਜਾਂਦੇ ਹਨ, ਜੋ ਕਿ ਆਪਣੇ ਆਪ ਵਿਚ ਵੀ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕਰ ਰਿਹਾ ਹੈ। ਸੜਕ ’ਤੇ ਸਥਿਤ ਆਪਣਾ ਕਾਰੋਬਾਰ ਕਰ ਰਹੇ ਦੁਕਾਨਦਾਰਾਂ ਨੇ ਐਨ.ਐਚ.ਏ.ਆਈ. ਦੇ ਅਧਿਕਾਰੀਆਂ ਪਾਸੋਂ ਮੰਗ ਕੀਤੀ ਕਿ ਇਸ ਸੜਕ ਨੂੰ ਬਣਾਉਣ ਦਾ ਕੰਮ ਜਲਦ ਸ਼ੁਰੂ ਕੀਤਾ ਜਾਵੇ ਤਾਂ ਜੋ ਦੁਕਾਨਦਾਰਾਂ ਅਤੇ ਰਾਹਗੀਰਾਂ ਨੂੰ ਰਾਹਤ ਮਿਲ ਸਕੇ।
Ad Position 22
No active advertisement
ਪਿਛਲੀ ਖ਼ਬਰ ਵੱਖ - ਵੱਖ ਥਾਵਾਂ ਤੋਂ ਭਾਰੀ ਮਾਤਰਾ ’ ਚ ਨਸ਼ੀਲੇ ਪਦਾਰਥ ਬਰਾਮਦ ਅਗਲੀ ਖ਼ਬਰ ਐਨ.ਐਚ.ਏ.ਆਈ. ਦੇ ਅਧਿਕਾਰੀਆਂ ਦੀ ਲਾਪ੍ਰਵਾਹੀ ਦਾ ਨਤੀਜਾ ਭੁਗਤ ਰਹੇ ਹਨ ਲੋਕ-ਸੰਧੂ
Ad Position 24