ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਪਰਗਟ ਸਿੰਘ ਦੀ ਅਗਵਾਈ ਹੇਠ 2027 ’ਚ ਕਾਂਗਰਸ ਦੀ ਸਰਕਾਰ ਬਣਨੀ ਤੈਅ-ਪਹਿਲਵਾਨ
ਲੁਧਿਆਣਾ, 13 ਅਕਤੂਬਰ (ਜਤਿੰਦਰ ਭੰਬੀ)-ਕਾਂਗਰਸ ਹਾਈਕਮਾਨ ਵਲੋਂ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕਰਨ ’ਤੇ ਜਿੱਥੇ ਕਾਂਗਰਸ ਪਾਰਟੀ ਸੂਬੇ ਵਿਚ ਹੋਰ ਮਜ਼ਬੂਤ ਹੋਵੇਗੀ, ਉਥੇ ਹੀ ਪਰਗਟ ਸਿੰਘ ਦੀ ਅਗਵਾਈ ਹੇਠ ਕਾਂਗਰਸ ਦੀ ਸਰਕਾਰ ਬਣਨੀ ਤੈਅ ਹੈ। ਇਹ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਗੁਰਮੇਲ ਸਿੰਘ ਪਹਿਲਵਾਨ ਨੇ ਗੱਲਬਾਤ ਕਰਦਿਆਂ ਕੀਤਾ।
ਲੁਧਿਆਣਾ, 13 ਅਕਤੂਬਰ (ਜਤਿੰਦਰ ਭੰਬੀ)-ਕਾਂਗਰਸ ਹਾਈਕਮਾਨ ਵਲੋਂ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕਰਨ ’ਤੇ ਜਿੱਥੇ ਕਾਂਗਰਸ ਪਾਰਟੀ ਸੂਬੇ ਵਿਚ ਹੋਰ ਮਜ਼ਬੂਤ ਹੋਵੇਗੀ, ਉਥੇ ਹੀ ਪਰਗਟ ਸਿੰਘ ਦੀ ਅਗਵਾਈ ਹੇਠ ਕਾਂਗਰਸ ਦੀ ਸਰਕਾਰ ਬਣਨੀ ਤੈਅ ਹੈ। ਇਹ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਗੁਰਮੇਲ ਸਿੰਘ ਪਹਿਲਵਾਨ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਲਗਾਉਣ ’ਤੇ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਾਈਕਮਾਨ ਵਲੋਂ ਲਿਆ ਗਿਆ ਫ਼ੈਸਲਾ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਕਾਂਗਰਸ ਪਾਰਟੀ ਅੰਦਰ ਪੈਦਾ ਹੋਈ ਖਿੱਚੋਤਾਣ ਵਾਲੀ ਸਥਿਤੀ ਹੁਣ ਪੂਰੀ ਤਰ੍ਹਾਂ ਨਾਲ ਸ਼ਾਂਤ ਹੋ ਗਈ ਹੈ ਅਤੇ ਕਾਂਗਰਸ ਪਾਰਟੀ ਹੁਣ ਪੂਰੀ ਤਰ੍ਹਾਂ ਨਾਲ ਇਕਜੁੱਟ ਹੈ। ਉਨ੍ਹਾਂ ਕਿਹਾ ਕਿ ਇਸ ਵਿਚ ਕੋਈ ਸ਼ੱਕ ਨਹੀਂ ਕਿ ਕਾਂਗਰਸ ਪਾਰਟੀ ਦਿਨ ਬ ਦਿਨ ਮਜ਼ਬੂਤੀ ਵੱਲ ਵਧ ਰਹੀ ਹੈ ਅਤੇ ਸੂਬੇ ਦੇ ਲੋਕ ਕਾਂਗਰਸ ਦੀ ਸਰਕਾਰ ਲਿਆਉਣ ਲਈ ਉਤਾਵਲੇ ਹੋਏ ਬੈਠੇ ਹਨ ਅਤੇ ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਬਣਨੀ ਲਗਭਗ ਤੈਅ ਹੈ।