14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਧਾਰਮਿਕ ਅਸਥਾਨਾਂ ਨੂੰ ਸਿਆਸੀ ਨਿਸ਼ਾਨਾ ਬਣਾਕੇ ਸੁਰਖੀਆਂ ਬਟੋਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ - ਭੁਪਿੰਦਰ ਸਿੰਘ ਭਿੰਦਾ

ਲੁਧਿਆਣਾ, 13 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ (ਬ) ਸ਼ਹਿਰੀ ਦੇ ਪ੍ਰਧਾਨ ਸ. ਭੁਪਿੰਦਰ ਸਿੰਘ ਭਿੰਦਾ ਨੇ ਮਨਵਿੰਦਰ ਸਿੰਘ ਗਿਆਸਪੁਰਾ ਵਲੋਂ ਗੁਰੂ ਘਰ ਦੇ ਸਕੱਤਰੇਤ ਵਿਰੁੱਧ ਦਿੱਤੇ ਬਿਆਨਾਂ ਨੂੰ ਬੇਹੱਦ ਗੰਭੀਰ, ਇਤਰਾਜ਼ਯੋਗ ਅਤੇ ਨਿੰਦਣਯੋਗ ਕਰਾਰ ਦਿੰਦਿਆਂ ਕਿਹਾ ਹੈ ਕਿ ਕਿਸੇ ਵੀ ਧਾਰਮਿਕ ਅਸਥਾਨ ਨੂੰ ਸਿਆਸੀ ਲਾਹੇ ਲਈ ਨਿਸ਼ਾਨਾ ਬਣਾਉਣਾ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

Ad Position 21
No active advertisement
ਅਜੀਤ ਡੈਸਕ 14-10-2026
ਲੁਧਿਆਣਾ, 13 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ (ਬ) ਸ਼ਹਿਰੀ ਦੇ ਪ੍ਰਧਾਨ ਸ. ਭੁਪਿੰਦਰ ਸਿੰਘ ਭਿੰਦਾ ਨੇ ਮਨਵਿੰਦਰ ਸਿੰਘ ਗਿਆਸਪੁਰਾ ਵਲੋਂ ਗੁਰੂ ਘਰ ਦੇ ਸਕੱਤਰੇਤ ਵਿਰੁੱਧ ਦਿੱਤੇ ਬਿਆਨਾਂ ਨੂੰ ਬੇਹੱਦ ਗੰਭੀਰ, ਇਤਰਾਜ਼ਯੋਗ ਅਤੇ ਨਿੰਦਣਯੋਗ ਕਰਾਰ ਦਿੰਦਿਆਂ ਕਿਹਾ ਹੈ ਕਿ ਕਿਸੇ ਵੀ ਧਾਰਮਿਕ ਅਸਥਾਨ ਨੂੰ ਸਿਆਸੀ ਲਾਹੇ ਲਈ ਨਿਸ਼ਾਨਾ ਬਣਾਉਣਾ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਸ. ਭਿੰਦਾ ਨੇ ਕਿਹਾ ਕਿ ਗੁਰੂ ਘਰ ਵਰਗੇ ਪਵਿੱਤਰ ਅਸਥਾਨ ਨੂੰ ਬੇਹੱਦ ਗੰਭੀਰ ਤੇ ਇਤਰਾਜ਼ਯੋਗ ਸ਼ਬਦਾਂ ਨਾਲ ਜੋੜਨਾ ਸਿਰਫ਼ ਸਿਆਸੀ ਬਿਆਨਬਾਜ਼ੀ ਨਹੀਂ, ਸਗੋਂ ਲੱਖਾਂ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਮਾਮਲਾ ਹੈ। ਧਾਰਮਿਕ ਅਸਥਾਨ ਕਿਸੇ ਵੀ ਆਗੂ ਲਈ ਸਿਆਸੀ ਦੋਸ਼ਾਂ ਅਤੇ ਸੁਰਖੀਆਂ ਦਾ ਮੰਚ ਨਹੀਂ ਹੋ ਸਕਦੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਕੋਲ ਕਿਸੇ ਸੰਸਥਾ ਜਾਂ ਵਿਅਕਤੀ ਵਿਰੁੱਧ ਕੋਈ ਗੰਭੀਰ ਸਬੂਤ ਹਨ ਤਾਂ ਉਹ ਉਨ੍ਹਾਂ ਨੂੰ ਸੰਬੰਧਤ ਕਾਨੂੰਨੀ ਤੇ ਸੰਵਿਧਾਨਕ ਸੰਸਥਾਵਾਂ ਅੱਗੇ ਪੇਸ਼ ਕਰੇ। ਬਿਨਾਂ ਸਬੂਤਾਂ ਦੇ ਗੰਭੀਰ ਦੋਸ਼ ਲਗਾ ਕੇ ਸੰਗਤਾਂ ਦੀਆਂ ਭਾਵਨਾਵਾਂ ਨਾਲ ਖੇਡਣਾ ਨਾ ਤਾਂ ਸਿਆਸੀ ਮਰਿਆਦਾ ਹੈ ਅਤੇ ਨਾ ਹੀ ਪੰਜਾਬ ਦੀ ਸਾਂਝੀਵਾਲਤਾ ਵਾਲੀ ਰਵਾਇਤ ਦੇ ਅਨੁਕੂਲ ਹੈ। ਸ. ਭਿੰਦਾ ਨੇ ਮੰਗ ਕੀਤੀ ਕਿ ਇਸ ਪੂਰੇ ਮਾਮਲੇ ਦੀ ਨਿਰਪੱਖ ਤੇ ਡੂੰਘਾਈ ਨਾਲ ਜਾਂਚ ਕਰਵਾਈ ਜਾਵੇ ਅਤੇ ਜੇਕਰ ਬਿਆਨਾਂ ਵਿਚ ਕਾਨੂੰਨ ਦੀ ਉਲੰਘਣਾ ਜਾਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਕੋਈ ਤੱਤ ਸਾਹਮਣੇ ਆਉਂਦਾ ਹੈ ਤਾਂ ਸੰਬੰਧਤ ਵਿਅਕਤੀ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਸੂਬਾ ਸਰਕਾਰ ਦੀ ‘ ਯੁੱਧ ਨਸ਼ਿਆਂ ਵਿਰੁੱਧ ’ ਮੁਹਿੰਮ ਦੇ ਦਾਅਵਿਆਂ ’ ਤੇ ਉੱਠੇ ਸਵਾਲ , ਝੋਟਾ ਕਤਲ ਕਾਂਡ ਦੀ ਹੋਵੇ ਨਿਰਪੱਖ... ਅਗਲੀ ਖ਼ਬਰ ਡੇਹਲੋਂ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਹਲਕਾ ਗਿੱਲ ਵਲੋਂ ਨਸ਼ਿਆਂ ਖ਼ਿਲਾਫ਼ ਲਲਕਾਰ ਰੈਲੀ
Ad Position 24