ਸੂਬਾ ਸਰਕਾਰ ਦੀ ‘ ਯੁੱਧ ਨਸ਼ਿਆਂ ਵਿਰੁੱਧ ’ ਮੁਹਿੰਮ ਦੇ ਦਾਅਵਿਆਂ ’ ਤੇ ਉੱਠੇ ਸਵਾਲ , ਝੋਟਾ ਕਤਲ ਕਾਂਡ ਦੀ ਹੋਵੇ ਨਿਰਪੱਖ ਜਾਂਚ - ਸ਼ਿਵਾਲਿਕ
ਇਯਾਲੀ/ਥਰੀਕੇ, 13 ਅਕਤੂਬਰ (ਮਨਜੀਤ ਸਿੰਘ ਦੁੱਗਰੀ)-’ਅਕਾਲੀ ਦਲ ਵਾਰਿਸ ਪੰਜਾਬ ਦੇ’ ਹਲਕਾ ਗਿੱਲ ਦੇ ਇੰਚਾਰਜ ਤੇ ਉਮੀਦਵਾਰ ਦਰਸ਼ਨ ਸਿੰਘ ਸ਼ਿਵਾਲਿਕ ਨੇ ਮਾਨਸਾ ਵਿਖੇ ਪਰਮਿੰਦਰ ਸਿੰਘ ਝੋਟਾ ਦੇ ਕਤਲ ਦੀ ਘਟਨਾ ‘ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਜੇਕਰ ਪੰਜਾਬ ਵਿਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕ ਹੀ ਸੁਰੱਖਿਅਤ ਨਹੀਂ ਹਨ ਤਾਂ ਸੂਬਾ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਦਾਅਵਿਆਂ ‘ਤੇ ਸਵਾਲ ਉੱਠਣੇ ਸੁਭਾਵਿਕ ਹਨ। ਉਨ੍ਹਾਂ ਕਿਹਾ ਕਿ ਪਰਮਿੰਦਰ ਸਿੰਘ ਝੋਟਾ ਲੰਮੇ ਸਮੇਂ ਤੋਂ ਨਸ਼ਿਆਂ ਦੇ ਖ਼ਿਲਾਫ਼ ਆਵਾਜ਼ ਉਠਾ ਰਿਹਾ ਸੀ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢਣ ਲਈ ਯਤਨਸ਼ੀਲ ਸੀ।
ਇਯਾਲੀ/ਥਰੀਕੇ, 13 ਅਕਤੂਬਰ (ਮਨਜੀਤ ਸਿੰਘ ਦੁੱਗਰੀ)-’ਅਕਾਲੀ ਦਲ ਵਾਰਿਸ ਪੰਜਾਬ ਦੇ’ ਹਲਕਾ ਗਿੱਲ ਦੇ ਇੰਚਾਰਜ ਤੇ ਉਮੀਦਵਾਰ ਦਰਸ਼ਨ ਸਿੰਘ ਸ਼ਿਵਾਲਿਕ ਨੇ ਮਾਨਸਾ ਵਿਖੇ ਪਰਮਿੰਦਰ ਸਿੰਘ ਝੋਟਾ ਦੇ ਕਤਲ ਦੀ ਘਟਨਾ ‘ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਜੇਕਰ ਪੰਜਾਬ ਵਿਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕ ਹੀ ਸੁਰੱਖਿਅਤ ਨਹੀਂ ਹਨ ਤਾਂ ਸੂਬਾ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਦਾਅਵਿਆਂ ‘ਤੇ ਸਵਾਲ ਉੱਠਣੇ ਸੁਭਾਵਿਕ ਹਨ। ਉਨ੍ਹਾਂ ਕਿਹਾ ਕਿ ਪਰਮਿੰਦਰ ਸਿੰਘ ਝੋਟਾ ਲੰਮੇ ਸਮੇਂ ਤੋਂ ਨਸ਼ਿਆਂ ਦੇ ਖ਼ਿਲਾਫ਼ ਆਵਾਜ਼ ਉਠਾ ਰਿਹਾ ਸੀ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢਣ ਲਈ ਯਤਨਸ਼ੀਲ ਸੀ। ਉਸ ਦੇ ਕਤਲ ਦੀ ਖ਼ਬਰ ਨੇ ਪੰਜਾਬ ਦੇ ਉਨ੍ਹਾਂ ਪਰਿਵਾਰਾਂ ਦੀਆਂ ਚਿੰਤਾਵਾਂ ਹੋਰ ਵਧਾ ਦਿੱਤੀਆਂ ਹਨ, ਜਿਨ੍ਹਾਂ ਦੇ ਬੱਚੇ ਨਸ਼ਿਆਂ ਦੀ ਮਾਰ ਹੇਠ ਹਨ। ਉਨ੍ਹਾਂ ਕਿਹਾ ਕਿ ਇਸ ਘਟਨਾ ਨੂੰ ਸਿਰਫ਼ ਇਕ ਅਪਰਾਧਿਕ ਮਾਮਲਾ ਸਮਝ ਕੇ ਨਜ਼ਰਅੰਦਾਜ਼ ਨਹੀਂ ਕੀਤਾ ਜਾਣਾ ਚਾਹੀਦਾ, ਸਗੋਂ ਇਸ ਦੀ ਹਰ ਪਹਿਲੂ ਤੋਂ ਜਾਂਚ ਹੋਣੀ ਚਾਹੀਦੀ ਹੈ। ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਿਰਫ਼ ਵੱਡੇ-ਵੱਡੇ ਐਲਾਨ ਅਤੇ ਮੁਹਿੰਮਾਂ ਦੇ ਨਾਂਅ ਰੱਖਣਾ ਕਾਫ਼ੀ ਨਹੀਂ ਹੈ। ਸਰਕਾਰ ਨੂੰ ਇਹ ਸਾਬਤ ਕਰਨਾ ਪਵੇਗਾ ਕਿ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਜ਼ਮੀਨੀ ਪੱਧਰ ‘ਤੇ ਵੀ ਹੋ ਰਹੀ ਹੈ ਅਤੇ ਨਸ਼ਿਆਂ ਦੇ ਕਾਰੋਬਾਰ ਨਾਲ ਜੁੜੇ ਹਰ ਵਿਅਕਤੀ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਪਰਮਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੀ ਨਿਰਪੱਖ ਤੇ ਸਮਾਂਬੱਧ ਜਾਂਚ ਕਰਵਾਈ ਜਾਵੇ।