ਗਰੇਵਾਲ ਨੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਕੀਤੀ ਨਿਖੇਧੀ
ਲੁਧਿਆਣਾ, 13 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਅਤੇ ਵਰਕਿੰਗ ਕਮੇਟੀ ਮੈਂਬਰ ਹਿਤੇਸ਼ਇੰਦਰ ਸਿੰਘ ਗਰੇਵਾਲ ਨੇ ਮਾਨਸਾ ਵਿਖੇ ਅੱਜ ਦਿਨ ਦਿਹਾੜੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਘਟਨਾ ‘ਤੇ ਦੁੱਖ ਪ੍ਰਗਟ ਕਰਦਿਆਂ ਮੁੱਖ ਮੰਤਰੀ ਤੋਂ ਅਸਤੀਫੇ ਦੀ ਮੰਗ ਕੀਤੀ ਹੈ। ਅੱਜ ਇੱਥੇ ਗੱਲਬਾਤ ਕਰਦਿਆਂ ਹਿਤੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ.
ਲੁਧਿਆਣਾ, 13 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਅਤੇ ਵਰਕਿੰਗ ਕਮੇਟੀ ਮੈਂਬਰ ਹਿਤੇਸ਼ਇੰਦਰ ਸਿੰਘ ਗਰੇਵਾਲ ਨੇ ਮਾਨਸਾ ਵਿਖੇ ਅੱਜ ਦਿਨ ਦਿਹਾੜੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਘਟਨਾ ‘ਤੇ ਦੁੱਖ ਪ੍ਰਗਟ ਕਰਦਿਆਂ ਮੁੱਖ ਮੰਤਰੀ ਤੋਂ ਅਸਤੀਫੇ ਦੀ ਮੰਗ ਕੀਤੀ ਹੈ। ਅੱਜ ਇੱਥੇ ਗੱਲਬਾਤ ਕਰਦਿਆਂ ਹਿਤੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ.ਪਰਵਿੰਦਰ ਸਿੰਘ ‘ਝੋਟੇ’ ਦਾ ਦਿਨ-ਦਿਹਾੜੇ ਬੇਰਹਿਮੀ ਨਾਲ ਕੀਤਾ ਗਿਆ ਕਤਲ ਪੰਜਾਬ ਵਿਚ ਤਹਿਸ ਨਹਿਸ ਹੋ ਚੁੱਕੀ ਅਮਨ-ਕਾਨੂੰਨ ਦੀ ਸਥਿਤੀ ਦਾ ਇੱਕ ਹੋਰ ਸਬੂਤ ਹੈ। ਉਨ੍ਹਾਂ ਕਿਹਾ ਕਿ ਇਹ ਕੋਈ ਪਹਿਲੀ ਘਟਨਾ ਨਹੀਂ ਹੈ। ਪਿਛਲੇ ਕੁਝ ਮਹੀਨਿਆਂ ਦੌਰਾਨ ਡਿਊਟੀ ਤੋਂ ਵਾਪਸ ਪਰਤ ਰਹੇ ਪੁਲਿਸ ਮੁਲਾਜ਼ਮਾਂ ਦੇ ਕਤਲ ਦੀਆਂ ਘਟਨਾਵਾਂ ਨੇ ਆਮ ਲੋਕਾਂ ਦੇ ਨਾਲ-ਨਾਲ ਪੁਲਿਸ ਮੁਲਾਜ਼ਮਾਂ ਦੀ ਸੁਰੱਖਿਆ ‘ਤੇ ਵੀ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇੱਕ ਪਾਸੇ ਭਗਵੰਤ ਮਾਨ ਸਰਕਾਰ ਨਸ਼ਿਆਂ ਵਿਰੁੱਧ ‘ਯੁੱਧ’ ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ, ਦੂਜੇ ਪਾਸੇ ਸਵਾਲ ਇਹ ਹੈ ਕਿ ਜਦੋਂ ਲੋਕ ਦਿਨ-ਦਿਹਾੜੇ ਸੁਰੱਖਿਅਤ ਨਹੀਂ, ਤਾਂ ਸਰਕਾਰ ਦੇ ਇਹਨਾਂ ਦਾਅਵਿਆਂ ਦਾ ਕੀ ਮਤਲਬ ਹੈ? ਮੁੱਖ ਮੰਤਰੀ ਭਗਵੰਤ ਮਾਨ ਨੂੰ ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਕਾਇਮ ਰੱਖਣ ਵਿਚ ਆਪਣੀ ਸਰਕਾਰ ਦੀ ਨਾਕਾਮੀ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ ਹੈ। ਗਰੇਵਾਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਖੋਖਲੇ ਨਾਅਰੇ ਅਤੇ ਪ੍ਰਚਾਰ ਨਹੀਂ, ਸਗੋਂ ਸੁਰੱਖਿਆ, ਇਨਸਾਫ਼ ਅਤੇ ਜਵਾਬਦੇਹ ਸਰਕਾਰ ਚਾਹੀਦੀ ਹੈ। ਅਸੀਂ ਪਰਵਿੰਦਰ ਸਿੰਘ ਝੋਟੇ ਲਈ ਇਨਸਾਫ਼ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕਰਦੇ ਹਾਂ।