13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪੀ . ਏ . ਯੂ . ਦੇ ਵਿਦਿਆਰਥੀਆਂ ਨੇ ਪੇਂਡੂ ਸਮਾਜ ਨੂੰ ਸਹਾਇਕ ਕਿੱਤਿਆਂ ਦੀ ਜਾਣਕਾਰੀ ਸੰਬੰਧੀ ਲਗਾਇਆ ਵਿਸ਼ੇਸ਼ ਕੈਂਪ

ਲੁਧਿਆਣਾ, 13 ਅਕਤੂਬਰ (ਜਸਵਿੰਦਰ ਸਿੰਘ)-ਪੀ. ਏ.

Ad Position 21
No active advertisement
ਅਜੀਤ ਡੈਸਕ 14-10-2026
ਲੁਧਿਆਣਾ, 13 ਅਕਤੂਬਰ (ਜਸਵਿੰਦਰ ਸਿੰਘ)-ਪੀ.ਏ.ਯੂ. ਦੇ ਬਾਗਬਾਨੀ ਅਤੇ ਖੇਤੀ ਜੰਗਲਾਤ ਕਾਲਜ ਦੇ ਵਿਦਿਆਰਥੀਆਂ ਨੇ ਰਾਵੇ ਪ੍ਰੋਗਰਾਮ ਅਧੀਨ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਹਸਨਪੁਰ ਦੇ ਵਸਨੀਕਾਂ ਨੂੰ ਜਾਗਰੂਕ ਕਰਨ ਲਈ ਅਤੇ ਸਹਾਇਕ ਕਿੱਤਿਆਂ ਰਾਹੀਂ ਖੇਤੀ ਆਮਦਨ ਤੇ ਸਵੈ ਰੁਜ਼ਗਾਰ ਵਧਾਉਣ ਲਈ ਇਕ ਵਿਸ਼ੇਸ਼ ਕੈਂਪ ਲਾਇਆ| ਇਸ ਕੈਂਪ ਰਾਹੀਂ ਵਿਦਿਆਰਥੀਆਂ ਅਤੇ ਮਾਹਿਰਾਂ ਨੇ ਪਸ਼ੂ ਪਾਲਣ, ਸ਼ਹਿਦ ਮੱਖੀ ਪਾਲਣ, ਖੁੰਬਾਂ ਦੀ ਕਾਸ਼ਤ ਅਤੇ ਹੋਰ ਖੇਤੀ ਅਧਾਰਿਤ ਕਿੱਤਿਆਂ ਨੂੰ ਅਪਨਾਉਣ ਲਈ ਕਿਸਾਨੀ ਸਮਾਜ ਨੂੰ ਪ੍ਰੇਰਿਤ ਕੀਤਾ| ਗੱਲਬਾਤ ਦੇ ਸੈਸ਼ਨਾਂ ਦੌਰਾਨ ਵਿਦਿਆਰਥੀਆਂ ਨੇ ਪਿੰਡ ਵਾਸੀਆਂ ਨੂੰ ਉਹਨਾਂ ਦੀਆਂ ਮੁੱਢਲੀਆਂ ਲੋੜਾਂ, ਆਰਥਿਕ ਯੋਗਤਾ ਦੇ ਅਧਾਰ ਤੇ ਵੱਖ-ਵੱਖ ਕਿੱਤੇ ਅਪਨਾਉਣ ਦੀ ਸਲਾਹ ਦਿੱਤੀ| ਪਿੰਡ ਵਾਸੀਆਂ ਨੂੰ ਇਸ ਗੱਲ ਤੇ ਜ਼ੋਰ ਦਿੱਤਾ ਗਿਆ ਕਿ ਮੌਜੂਦ ਸਰੋਤਾਂ, ਮਜ਼ਦੂਰੀ, ਲਾਗਤ ਰਾਸ਼ੀ ਅਤੇ ਮੰਡੀ ਦੀ ਜ਼ਰੂਰਤਾਂ ਦੇ ਹਿਸਾਬ ਨਾਲ ਆਪਣੇ ਕਿੱਤੇ ਦੀ ਚੋਣ ਕਰਨ ਅਤੇ ਆਪਣੇ ਪਰਿਵਾਰਾਂ ਦੀ ਆਮਦਨ ਵਿਚ ਇਜ਼ਾਫਾ ਕਰਨ| ਇਸ ਪ੍ਰੋਗਰਾਮ ਦੇ ਨਿਗਰਾਨ ਡਾ. ਜਸਵਿੰਦਰ ਸਿੰਘ ਬਰਾੜ ਅਤੇ ਡਾ. ਹਰਮੀਤ ਸਿੰਘ ਸਰਲਾਚ ਸਨ| ਇਸ ਤੋਂ ਇਲਾਵਾ ਬਾਗਬਾਨੀ ਵਿਕਾਸ ਅਧਿਕਾਰੀ ਡਾ. ਸ਼ੈਰੀ ਸੰਧੂ, ਭੂਮੀ ਸੰਭਾਲ ਅਧਿਕਾਰੀ ਡਾ. ਜਸਰਿਤੂ ਕੌਰ ਅਤੇ ਬਲਾਕ ਤਕਨਾਲੋਜੀ ਪ੍ਰਬੰਧਕ ਸਰਬਜੀਤ ਸਿੰਘ ਵੀ ਕੈਂਪ ਦੌਰਾਨ ਹਾਜ਼ਰ ਰਹੇ| ਇਹਨਾਂ ਅਧਿਕਾਰੀਆਂ ਨੇ ਵਿਦਿਆਰਥੀਆਂ ਦੇ ਇਸ ਉੱਦਮ ਦੀ ਸ਼ਲਾਘਾ ਕੀਤੀ ਅਤੇ ਨਾਲ ਹੀ ਖੇਤੀ ਵਿਭਿੰਨਤਾ ਅਤੇ ਆਮਦਨ ਵਿਚ ਵਾਧੇ ਲਈ ਜ਼ਰੂਰੀ ਨੁਕਤੇ ਵੀ ਦੱਸੇ| ਭਾਗ ਲੈਣ ਵਾਲੇ ਕਿਸਾਨਾਂ ਨੇ ਆਪਣੇ ਸ਼ੰਕਿਆਂ ਦੇ ਸਮਾਧਾਨ ਲਈ ਮਾਹਿਰਾਂ ਕੋਲੋਂ ਪੁੱਛਗਿੱਛ ਕੀਤੀ| ਪ੍ਰੋਗਰਾਮ ਦੇ ਇਕ ਹਿੱਸੇ ਦੇ ਤੌਰ ਤੇ ਸਬਜ਼ੀਆਂ ਦੇ ਬੀਜਾਂ ਦੀ ਕਿੱਟ ਕਿਸਾਨਾਂ ਵਿਚ ਵੰਡੀ ਗਈ ਤਾਂ ਜੋ ਉਹ ਆਪਣੇ ਘਰੇਲੂ ਵਰਤੋਂ ਲਈ ਲੋੜੀਂਦੀਆਂ ਸਬਜ਼ੀਆਂ ਉਗਾ ਸਕਣ| ਇਸ ਸਮੁੱਚੇ ਸਮਾਗਮ ਦਾ ਪ੍ਰਬੰਧ ਪਰਵਾਤ ਸਿੰਘ ਬਰਾੜ ਨੇ ਕੀਤਾ ਅਤੇ ਵਿਦਿਆਰਥੀਆਂ ਦੇ ਗੁਰੱਪ ਆਗੂ ਪੈਰੀ ਗਰਗ ਸਨ|
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਪਿਸਟਲ, ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ 4 ਵਿਅਕਤੀ ਗ੍ਰਿਫ਼ਤਾਰ - ਐੱਸ.ਐੱਸ.ਪੀ. ਲਾਂਬਾ ਅਗਲੀ ਖ਼ਬਰ ਦੋ ਰੋਜ਼ਾ ਰਾਸ਼ਟਰੀ ਸੈਮੀਨਾਰ ਕਰਵਾਇਆ
Ad Position 24