15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਭਾਜਪਾ ਨੇ ਘੇਰੀ ‘ਆਪ’ ਸਰਕਾਰ

ਲੁਧਿਆਣਾ, 14 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਮਾਨਸਾ ਵਿਚ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿਚ ਪੰਜਾਬ ਭਾਜਪਾ ਦੇ ਸੱਦੇ ’ਤੇ ਪਾਰਟੀ ਦੀ ਲੁਧਿਆਣਾ ਇਕਾਈ ਵਲੋਂ ਜ਼ਿਲ੍ਹਾ ਪ੍ਰਧਾਨ ਸੁਨੀਲ ਮੌਦਗਿਲ ਹੇਠ ਆਮ ਆਦਮੀ ਪਾਰਟੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਡਿਪਟੀ ਕਮਿਸ਼ਨਰ ਰਾਹੀਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮੰਗ ਪੱਤਰ ਭੇਜਿਆ। ਇਸ ਮੌਕੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ, ਜੀਵਨ ਗੁਪਤਾ, ਰਜਨੀਸ਼ ਧੀਮਾਨ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।

Ad Position 21
No active advertisement
ਪ੍ਰਸ਼ਾਸਨਿਕ ਅਧਿਕਾਰੀ ਨੂੰ ਮੰਗ ਪੱਤਰ ਦਿੰਦੇ ਹੋਏ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਨੀਲ ਮੌਦਗਿਲ, ਜੀਵਨ ਗੁਪਤਾ, ਅਨਿਲ ਸਰੀਨ, ਰਜਨੀਸ਼ ਧੀਮਾਨ ਤੇ ਹੋਰ। ਤਸਵੀਰ-ਸੇਵਕ ਸਿੰਘ 15-10-2026

ਲੁਧਿਆਣਾ, 14 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਮਾਨਸਾ ਵਿਚ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿਚ ਪੰਜਾਬ ਭਾਜਪਾ ਦੇ ਸੱਦੇ ’ਤੇ ਪਾਰਟੀ ਦੀ ਲੁਧਿਆਣਾ ਇਕਾਈ ਵਲੋਂ ਜ਼ਿਲ੍ਹਾ ਪ੍ਰਧਾਨ ਸੁਨੀਲ ਮੌਦਗਿਲ ਹੇਠ ਆਮ ਆਦਮੀ ਪਾਰਟੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਡਿਪਟੀ ਕਮਿਸ਼ਨਰ ਰਾਹੀਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮੰਗ ਪੱਤਰ ਭੇਜਿਆ। ਇਸ ਮੌਕੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ, ਜੀਵਨ ਗੁਪਤਾ, ਰਜਨੀਸ਼ ਧੀਮਾਨ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਆਗੂਆਂ ਨੇ ਮੰਗ ਕੀਤੀ ਕਿ ਝੋਟਾ ਕਤਲ ਕਾਂਡ ਦੀ ਸੀ.ਬੀ.ਆਈ. ਤੋਂ ਨਿਰਪੱਖ ਜਾਂਚ ਕਰਵਾਈ ਜਾਵੇ। ਪਾਰਟੀ ਨੇ ਮਾਮਲੇ ਨਾਲ ਸਬੰਧਿਤ ਕਾਲ ਰਿਕਾਰਡ, ਵਟਸਐਪ ਚੈਟ, ਸੀ.ਸੀ. ਟੀਵੀ ਫੁਟੇਜ ਅਤੇ ਹੋਰ ਡਿਜੀਟਲ ਸਬੂਤ ਸੁਰੱਖਿਅਤ ਰੱਖਣ ਦੀ ਮੰਗ ਵੀ ਕੀਤੀ। ਆਗੂਆਂ ਨੇ ਝੋਟਾ ਦੇ ਪਰਿਵਾਰ ਅਤੇ ਖਾਸ ਕਰਕੇ ਨਾਬਾਲਗ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਕਤਲ ਕਾਂਡ ਵਿਚ ਸ਼ਾਮਿਲ ਹਰੇਕ ਵਿਅਕਤੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਪਾਰਟੀ ਵਲੋਂ ਪੰਜਾਬ ਵਿਚ ਨਸ਼ਾ ਤਸਕਰੀ ਦੇ ਨੈੱਟਵਰਕ ਅਤੇ ਉਸ ਨੂੰ ਮਿਲ ਰਹੀ ਕਥਿਤ ਸਿਆਸੀ ਸਰਪ੍ਰਸਤੀ ਦੀ ਜਾਂਚ ਦੀ ਮੰਗ ਵੀ ਚੁੱਕੀ। ਇਸ ਦੌਰਾਨ ਭਾਜਪਾ ਆਗੂਆਂ ਨੇ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਅਤੇ ਕਾਨੂੰਨ ਵਿਵਸਥਾ ਨੂੰ ਲੈ ਕੇ ਵੀ ਸਵਾਲ ਚੁੱਕੇ। ਆਗੂਆਂ ਵਲੋਂ ਝੋਟਾ ਕਤਲ ਕਾਂਡ ਨੂੰ ਲੈ ਕੇ ਮੁੱਖ ਮੰਤਰੀ ਦੇ ਅਸਤੀਫ਼ੇ ਦੀ ਮੰਗ ਵੀ ਕੀਤੀ ਗਈ ਹੈ। ਇਸ ਮੌਕੇ ਡਾ. ਸਤੀਸ਼ ਕੁਮਾਰ ਤੇ ਹੋਰ ਵੀ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਲੁਧਿਆਣਾ ਜ਼ਿਲ੍ਹੇ ਵਿਚ 16 ਨਵੇਂ ਆਮ ਆਦਮੀ ਕਲੀਨਿਕ ਖੁੱਲ੍ਹਣ ਨਾਲ ਜ਼ਿਲ੍ਹੇ ਵਿਚ ਕੁੱਲ ਗਿਣਤੀ ਹੋਈ 147 ਕੈਬਨਿਟ ਮੰਤਰੀਆਂ... ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਨੂੰ ਇਨਸਾਫ ਦਿਵਾਉਣ ਲਈ ਐਸ . ਕੇ . ਐਮ . ਗੈਰ - ਸਿਆਸੀ ਵਲੋਂ ਬੰਦ ਦੀ ਹਮਾਇਤ
Ad Position 24