ਇੰਟਰਨੈਸ਼ਨਲ ਸਿੱਖ ਫੈੱਡਰੇਸ਼ਨ ਵਲੋਂ ਪੰਜਾਬ ਬੰਦ ਦੇ ਸੱਦੇ ਨੂੰ ਪੂਰਨ ਹਮਾਇਤ
ਲੁਧਿਆਣਾ, 14 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਮਾਨਸਾ ਕਤਲ ਕਾਂਡ ਦੇ ਸਬੰਧ ਵਿਚ ਦਿੱਤੀ ਪੰਜਾਬ ਬੰਦ ਦੀ ਕਾਲ ਨੂੰ ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਵੱਲੋਂ ਪੂਰੀ ਹਮਾਇਤ ਦਿੱਤੀ ਗਈ। ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਦੇ ਪ੍ਰਧਾਨ ਭਾਈ ਮੇਜਰ ਸਿੰਘ ਖਾਲਸਾ ਅਤੇ ਸਕੱਤਰ ਜਨਰਲ ਭਾਈ ਬਲਜੀਤ ਸਿੰਘ ਬੀਤਾ ਨੇ ਕਿਹਾ ਕਿ ਕੱਲ ਜੋ ਮਾਨਸਾ ਵਿਖੇ ਸਿੱਖ ਆਗੂ ਪਰਵਿੰਦਰ ਸਿੰਘ ਝੋਟਾ ਨੂੰ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਤੇ ਇੱਕ ਮੈਡੀਕਲ ਸਟੋਰ ਦੇ ਮਾਲਕ ਵਲੋਂ ਸ਼ਰ੍ਹੇਆਮ ਗੋਲੀ ਮਾਰ ਕੇ ਮਾਰ ਦਿੱਤਾ ਗਿਆ, ਜਿਸਦੀ ਉਹ ਸਖਤ ਸ਼ਬਦਾਂ ਵਿਚ ਨਿੰਦਾ ਕਰਦੇ ਹਨ।
ਲੁਧਿਆਣਾ, 14 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਮਾਨਸਾ ਕਤਲ ਕਾਂਡ ਦੇ ਸਬੰਧ ਵਿਚ ਦਿੱਤੀ ਪੰਜਾਬ ਬੰਦ ਦੀ ਕਾਲ ਨੂੰ ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਵੱਲੋਂ ਪੂਰੀ ਹਮਾਇਤ ਦਿੱਤੀ ਗਈ। ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਦੇ ਪ੍ਰਧਾਨ ਭਾਈ ਮੇਜਰ ਸਿੰਘ ਖਾਲਸਾ ਅਤੇ ਸਕੱਤਰ ਜਨਰਲ ਭਾਈ ਬਲਜੀਤ ਸਿੰਘ ਬੀਤਾ ਨੇ ਕਿਹਾ ਕਿ ਕੱਲ ਜੋ ਮਾਨਸਾ ਵਿਖੇ ਸਿੱਖ ਆਗੂ ਪਰਵਿੰਦਰ ਸਿੰਘ ਝੋਟਾ ਨੂੰ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਤੇ ਇੱਕ ਮੈਡੀਕਲ ਸਟੋਰ ਦੇ ਮਾਲਕ ਵਲੋਂ ਸ਼ਰ੍ਹੇਆਮ ਗੋਲੀ ਮਾਰ ਕੇ ਮਾਰ ਦਿੱਤਾ ਗਿਆ, ਜਿਸਦੀ ਉਹ ਸਖਤ ਸ਼ਬਦਾਂ ਵਿਚ ਨਿੰਦਾ ਕਰਦੇ ਹਨ। ਉਨ੍ਹਾਂ ਸੂਬਾ ਸਰਕਾਰ ਤੋਂ ਦੋਸ਼ੀਆਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਰਨ ਦੀ ਅਪੀਲ ਕੀਤੀ । ਉਨ੍ਹਾਂ ਦੱਸਿਆ ਜੋ ਪੰਜਾਬ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਗਈ ਹੈ ਉਸ ਦੇ ਤਹਿਤ ਨਸ਼ਾ ਵੇਚਣ ਵਾਲਿਆਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ। ਫੈਡਰੇਸ਼ਨ ਆਗੂਆਂ ਨੇ ਕਿਹਾ ਕਿ ਜੋ ਜੁਝਾਰੂ ਜਥੇਬੰਦੀਆਂ ਵੱਲੋਂ ਭਲਕੇ ਪੰਜਾਬ ਬੰਦ ਦੀ ਸੱਦਾ ਦਿੱਤਾ ਗਿਆ ਹੈ। ਫੈਡਰੇਸ਼ਨ ਵਲੋਂ ਪੂਰਨ ਤੌਰ ‘ਤੇ ਹਮਾਇਤ ਕੀਤੀ ਗਈ ਹੈ