ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਨਿਕਲੀ ਫੂਕ-ਹੈਪੀ ਗਿੱਲ
ਭਾਮੀਆਂ ਕਲਾਂ/ਲੁਧਿਆਣਾ, 14 ਅਕਤੂਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਕਾਂਗਰਸ ਦੀ ਟਿਕਟ ਦੇ ਦਾਅਵੇਦਾਰ ਵਜੋਂ ਜਾਣੇ ਜਾਂਦੇ ਹੈਪੀ ਗਿੱਲ ਨੇ ਪਰਮਿੰਦਰ ਝੋਟੇ ਦੀ ਹੋਈ ਮੌਤ ’ਤੇ ਦੁੱਖ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਸੂਬੇ ਦੀ ‘ਆਪ’ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਇਹ ਵਾਅਦਾ ਕੀਤਾ ਸੀ ਕਿ ਪੰਜਾਬ ਵਿਚੋਂ ਨਸ਼ਾ ਜੜ੍ਹੋਂ ਖ਼ਤਮ ਕਰ ਦਿੱਤਾ ਜਾਵੇਗਾ, ਨਾ ਕਿ ਇਹ ਕਿ ਨਸ਼ਿਆਂ ਦਾ ਵਿਰੋਧ ਕਰਨ ਵਾਲਿਆਂ ਦਾ ਨਸ਼ਾ ਵੇਚਣ ਵਾਲੇ ਕਥਿਤ ਤੌਰ ’ਤੇ ਕਤਲ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ਾ ਵੇਚਣ ਵਾਲਿਆਂ ਦੇ ਹੌਂਸਲੇ ਇੰਨੇ ਜ਼ਿਆਦਾ ਬੁਲੰਦ ਹੋ ਚੁੱਕੇ ਹਨ ਕਿ ਨਸ਼ਿਆਂ ਦਾ ਵਿਰੋਧ ਕਰਨ ਵਾਲੇ ਝੋਟੇ ਵਰਗੇ ਨਸ਼ਾ ਵਿਰੋਧੀ ਨੌਜਵਾਨਾਂ ਦਾ ਕਥਿਤ ਤੌਰ ’ਤੇ ਕਤਲ ਕੀਤਾ ਜਾ ਰਿਹਾ ਹੈ, ਤਾਂ ਕਿ ਨਸ਼ਾ ਵੇਚਣ ਵਾਲਿਆਂ ਦਾ ਵਿਰੋਧ ਕਰਨ ਦੀ ਕੋਈ ਹਿੰਮਤ ਨਾ ਕਰ ਸਕੇ।
ਭਾਮੀਆਂ ਕਲਾਂ/ਲੁਧਿਆਣਾ, 14 ਅਕਤੂਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਕਾਂਗਰਸ ਦੀ ਟਿਕਟ ਦੇ ਦਾਅਵੇਦਾਰ ਵਜੋਂ ਜਾਣੇ ਜਾਂਦੇ ਹੈਪੀ ਗਿੱਲ ਨੇ ਪਰਮਿੰਦਰ ਝੋਟੇ ਦੀ ਹੋਈ ਮੌਤ ’ਤੇ ਦੁੱਖ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਸੂਬੇ ਦੀ ‘ਆਪ’ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਇਹ ਵਾਅਦਾ ਕੀਤਾ ਸੀ ਕਿ ਪੰਜਾਬ ਵਿਚੋਂ ਨਸ਼ਾ ਜੜ੍ਹੋਂ ਖ਼ਤਮ ਕਰ ਦਿੱਤਾ ਜਾਵੇਗਾ, ਨਾ ਕਿ ਇਹ ਕਿ ਨਸ਼ਿਆਂ ਦਾ ਵਿਰੋਧ ਕਰਨ ਵਾਲਿਆਂ ਦਾ ਨਸ਼ਾ ਵੇਚਣ ਵਾਲੇ ਕਥਿਤ ਤੌਰ ’ਤੇ ਕਤਲ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ਾ ਵੇਚਣ ਵਾਲਿਆਂ ਦੇ ਹੌਂਸਲੇ ਇੰਨੇ ਜ਼ਿਆਦਾ ਬੁਲੰਦ ਹੋ ਚੁੱਕੇ ਹਨ ਕਿ ਨਸ਼ਿਆਂ ਦਾ ਵਿਰੋਧ ਕਰਨ ਵਾਲੇ ਝੋਟੇ ਵਰਗੇ ਨਸ਼ਾ ਵਿਰੋਧੀ ਨੌਜਵਾਨਾਂ ਦਾ ਕਥਿਤ ਤੌਰ ’ਤੇ ਕਤਲ ਕੀਤਾ ਜਾ ਰਿਹਾ ਹੈ, ਤਾਂ ਕਿ ਨਸ਼ਾ ਵੇਚਣ ਵਾਲਿਆਂ ਦਾ ਵਿਰੋਧ ਕਰਨ ਦੀ ਕੋਈ ਹਿੰਮਤ ਨਾ ਕਰ ਸਕੇ। ਉਨ੍ਹਾਂ ਕਿਹਾ ਕਿ ਬੜੇ ਹੀ ਦੁੱਖ ਦੀ ਗੱਲ ਹੈ ਕਿ ਇਕ ਪਾਸੇ ਪੰਜਾਬ ਅੰਦਰ ਆਏ ਦਿਨ ਪੰਜਾਬ ਦੀ ਨੌਜਵਾਨੀ ਨਸ਼ਿਆਂ ਦੀ ਭੇਟ ਚੜ ਰਹੀ ਹੈ ਅਤੇ ਉਨ੍ਹਾਂ ਦੇ ਘਰਾਂ ’ਚ ਪੈ ਰਹੇ ਕੀਰਨੇ ਸੁਣੇ ਨਹੀਂ ਜਾ ਰਹੇ ਅਤੇ ਦੂਜੇ ਪਾਸੇ ਨਸ਼ਿਆਂ ਦਾ ਵਿਰੋਧ ਕਰਨ ਵਾਲਿਆਂ ਨੂੰ ਅਜਾਈਂ ਮੌਤ ਦੇ ਮੂੰਹ ਜਾਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਪੰਜਾਬ ‘ਚ ਹਾਲਾਤ ਇਹ ਬਣੇ ਹੋਏ ਹਨ, ਜੇ ਕੋਈ ਨਸ਼ੇ ਦਾ ਵਿਰੋਧ ਕਰਦਾ ਤਾਂ ਪੁਲਿਸ ਵਲੋਂ ਉਸ ’ਤੇ ਤਸ਼ੱਦਦ ਢਾਹਿਆ ਜਾ ਰਿਹਾ ਹੈ ਅਤੇ ਨਸ਼ਾ ਵੇਚਣ ਵਾਲਿਆਂ ਵਲੋਂ ਕਤਲ ਕੀਤਾ ਜਾ ਰਿਹਾ ਹੈ।