ਹਲਕਾ ਸਾਹਨੇਵਾਲ ’ਚ ਕਾਂਗਰਸ ਦੀ ਹੋਈ ਮੀਟਿੰਗ ’ਚ ਪਾਰਟੀ ਦੀ ਮਜ਼ਬੂਤੀ ਲਈ ਕੀਤੀਆਂ ਵਿਚਾਰਾਂ
ਭਾਮੀਆਂ ਕਲਾਂ/ਲੁਧਿਆਣਾ, 14 ਅਕਤੂਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ‘ਚ ਕਾਂਗਰਸ ਦੀ ਮਜ਼ਬੂਤੀ ਨੂੰ ਲੈ ਕੇ ਹਲਕਾ ਸਾਹਨੇਵਾਲ ਦੇ ਕਾਂਗਰਸੀਆਂ ਨੇ ਸੀਨੀਅਰ ਕਾਂਗਰਸੀ ਆਗੂ, ਸਾਬਕਾ ਕੌਂਸਲਰ ਅਤੇ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਪਾਲ ਸਿੰਘ ਗਰੇਵਾਲ ਨਾਲ ਮੁਲਾਕਾਤ ਕਰਕੇ ਰਾਜਨੀਤਿਕ ਸਥਿਤੀ, ਲੋਕਾਂ ਦੀਆਂ ਸਮੱਸਿਆਵਾਂ ਅਤੇ ਕਾਂਗਰਸ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਪਾਲ ਸਿੰਘ ਗਰੇਵਾਲ ਨੇ ਕਿਹਾ ਕਿ ਕਾਂਗਰਸ ਦਿਨ ਪ੍ਰਤੀ ਦਿਨ ਮਜ਼ਬੂਤ ਹੋ ਰਹੀ ਹੈ ਅਤੇ ਆਮ ਆਦਮੀ ਪਾਰਟੀ ਦਾ ਆਏ ਦਿਨ ਗ੍ਰਾਫ ਡਿਗ ਰਿਹਾ ਹੈ, ਜੋ ਇਸ ਗੱਲ ਵੱਲ ਇਸ਼ਾਰਾ ਕਰਦਾ ਹੈ ਕਿ 2027 ‘ਚ ਕਾਂਗਰਸ ਦੀ ਸਰਕਾਰ ਬਣਨੀ ਤੈਅ ਹੈ ਅਤੇ ‘ਆਪ’ ਦਾ ਬੋਰੀਆ ਬਿਸਤਰਾ ਗੋਲ ਹੋਵੇਗਾ।
ਭਾਮੀਆਂ ਕਲਾਂ/ਲੁਧਿਆਣਾ, 14 ਅਕਤੂਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ‘ਚ ਕਾਂਗਰਸ ਦੀ ਮਜ਼ਬੂਤੀ ਨੂੰ ਲੈ ਕੇ ਹਲਕਾ ਸਾਹਨੇਵਾਲ ਦੇ ਕਾਂਗਰਸੀਆਂ ਨੇ ਸੀਨੀਅਰ ਕਾਂਗਰਸੀ ਆਗੂ, ਸਾਬਕਾ ਕੌਂਸਲਰ ਅਤੇ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਪਾਲ ਸਿੰਘ ਗਰੇਵਾਲ ਨਾਲ ਮੁਲਾਕਾਤ ਕਰਕੇ ਰਾਜਨੀਤਿਕ ਸਥਿਤੀ, ਲੋਕਾਂ ਦੀਆਂ ਸਮੱਸਿਆਵਾਂ ਅਤੇ ਕਾਂਗਰਸ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਪਾਲ ਸਿੰਘ ਗਰੇਵਾਲ ਨੇ ਕਿਹਾ ਕਿ ਕਾਂਗਰਸ ਦਿਨ ਪ੍ਰਤੀ ਦਿਨ ਮਜ਼ਬੂਤ ਹੋ ਰਹੀ ਹੈ ਅਤੇ ਆਮ ਆਦਮੀ ਪਾਰਟੀ ਦਾ ਆਏ ਦਿਨ ਗ੍ਰਾਫ ਡਿਗ ਰਿਹਾ ਹੈ, ਜੋ ਇਸ ਗੱਲ ਵੱਲ ਇਸ਼ਾਰਾ ਕਰਦਾ ਹੈ ਕਿ 2027 ‘ਚ ਕਾਂਗਰਸ ਦੀ ਸਰਕਾਰ ਬਣਨੀ ਤੈਅ ਹੈ ਅਤੇ ‘ਆਪ’ ਦਾ ਬੋਰੀਆ ਬਿਸਤਰਾ ਗੋਲ ਹੋਵੇਗਾ। ਇਸ ਮੌਕੇ ਸਾਬਕਾ ਕੌਂਸਲਰ ਸੁਖਵਿੰਦਰ ਸਿੰਘ ਬੱਲੂ, ਖ਼ਲੀਲ ਮੁਹੰਮਦ, ਸੁਖਪ੍ਰੀਤ ਸਿੰਘ ਢੀਂਡਸਾ, ਪ੍ਰਧਾਨ ਕਾਲਾ ਸਿੱਧੂ ਅਤੇ ਅਲੀ ਰਾਮਨਗਰ ਤੋਂ ਕਲਾਮੂਦੀਨ ਸਮੇਤ ਇਕੱਠੇ ਹੋਏ ਹੋਰਨਾਂ ਆਗੂਆਂ ਦੀ ਇਸ ਮੁਲਾਕਾਤ ਨੂੰ ਇਲਾਕੇ ਵਿਚ ਪਾਰਟੀ ਦੇ ਆਪਸੀ ਤਾਲਮੇਲ ਅਤੇ ਜਥੇਬੰਦਕ ਮਜ਼ਬੂਤੀ ਦੇ ਪੱਖੋਂ ਅਹਿਮ ਮੰਨਿਆ ਜਾ ਰਿਹਾ ਹੈ, ਜਿਸ ਦੌਰਾਨ ਉਪਰੋਕਤ ਆਗੂਆਂ ਨੇ ਕਿਹਾ ਕਿ ਪਾਲ ਸਿੰਘ ਗਰੇਵਾਲ ਬਹੁਤ ਹੀ ਇਮਾਨਦਾਰ ਨੇਕ ਛਵੀ ਦੇ ਮਾਲਕ ਸਮਝਦਾਰ ਤਜਰਬੇਕਾਰ ਅਤੇ ਸੀਨੀਅਰ ਆਗੂ ਹਨ, ਜਿਨ੍ਹਾਂ ਦੀ ਯੋਗ ਅਗਵਾਈ ਦੇ ਵਿਚ ਹਲਕੇ ਦੀ ਕਾਂਗਰਸ ਪਾਰਟੀ ਦੀ ਚੜ੍ਹਦੀ ਕਲਾ ਲਈ ਵਿਚਾਰ ਵਟਾਂਦਰਾ ਕੀਤਾ ਗਿਆ ਹੈ, ਜਿਸ ਦੌਰਾਨ ਪਾਲ ਸਿੰਘ ਗਰੇਵਾਲ ਨੇ ਵੀ ਕਿਹਾ ਕਿ ਕਿਸੇ ਵੀ ਰਾਜਨੀਤਿਕ ਪਾਰਟੀ ਦੀ ਅਸਲ ਤਾਕਤ ਉਸ ਦੇ ਵਰਕਰ ਅਤੇ ਆਮ ਲੋਕਾਂ ਨਾਲ ਉਸ ਦਾ ਸਿੱਧਾ ਸੰਪਰਕ ਹੁੰਦਾ ਹੈ। ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਮਜ਼ਬੂਤ ਕਰਨ ਲਈ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਮਿਲਜੁਲ ਕੇ ਕੰਮ ਕਰਨ ਦੀ ਲੋੜ ਹੈ। ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਨਾ, ਉਨ੍ਹਾਂ ਦੀ ਆਵਾਜ਼ ਨੂੰ ਸਬੰਧਿਤ ਮੰਚਾਂ ਤੱਕ ਪਹੁੰਚਾਉਣਾ ਅਤੇ ਲੋਕ ਹਿਤਾਂ ਲਈ ਡਟ ਕੇ ਖੜ੍ਹਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਇਲਾਕੇ ਦੇ ਕਾਂਗਰਸੀ ਆਗੂਆਂ ਵਿਚਕਾਰ ਆਪਸੀ ਤਾਲਮੇਲ ਵਧਾਉਣ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਤੱਕ ਪਹੁੰਚਾਉਣ ਲਈ ਗਤੀਵਿਧੀਆਂ ਤੇਜ਼ ਕਰਨ ’ਤੇ ਜ਼ੋਰ ਦਿੱਤਾ ਹੈ।