15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਰੋਸ ਪ੍ਰਦਰਸ਼ਨ

ਲੁਧਿਆਣਾ, 15 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਮਾਨਸਾ ਵਿਚ ਪਿਛਲੇ ਦਿਨੀਂ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਨੂੰ ਕਤਲ ਕਰਨ ਦੇ ਮਾਮਲੇ ਨੂੰ ਲੈ ਕੇ ਅੱਜ ਸ਼ਾਮ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਰੋਸ ਪ੍ਰਦਰਸ਼ਨ ਕੀਤਾ, ਜਿਸ ਵਿਚ ਭਾਰੀ ਗਿਣਤੀ ਵਿਚ ਅਕਾਲੀ ਵਰਕਰਾਂ ਤੇ ਆਗੂਆਂ ਨੇ ਹਿੱਸਾ ਲਿਆ। ਪ੍ਰਦਰਸ਼ਨਕਾਰੀਆਂ ਵਿਚ ਸ਼ਹਿਰੀ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ, ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ, ਪਰਉਪਕਾਰ ਸਿੰਘ ਘੁੰਮਣ, ਜਸਪਾਲ ਸਿੰਘ ਗਿਆਸਪੁਰਾ, ਜਗਬੀਰ ਸਿੰਘ ਸੋਖੀ, ਜੇ.

Ad Position 21
No active advertisement
ਅਜੀਤ ਡੈਸਕ 16-10-2026
ਲੁਧਿਆਣਾ, 15 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਮਾਨਸਾ ਵਿਚ ਪਿਛਲੇ ਦਿਨੀਂ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਨੂੰ ਕਤਲ ਕਰਨ ਦੇ ਮਾਮਲੇ ਨੂੰ ਲੈ ਕੇ ਅੱਜ ਸ਼ਾਮ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਰੋਸ ਪ੍ਰਦਰਸ਼ਨ ਕੀਤਾ, ਜਿਸ ਵਿਚ ਭਾਰੀ ਗਿਣਤੀ ਵਿਚ ਅਕਾਲੀ ਵਰਕਰਾਂ ਤੇ ਆਗੂਆਂ ਨੇ ਹਿੱਸਾ ਲਿਆ। ਪ੍ਰਦਰਸ਼ਨਕਾਰੀਆਂ ਵਿਚ ਸ਼ਹਿਰੀ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ, ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ, ਪਰਉਪਕਾਰ ਸਿੰਘ ਘੁੰਮਣ, ਜਸਪਾਲ ਸਿੰਘ ਗਿਆਸਪੁਰਾ, ਜਗਬੀਰ ਸਿੰਘ ਸੋਖੀ, ਜੇ. ਜੇ. ਅਰੋੜਾ, ਹਰਪ੍ਰੀਤ ਸਿੰਘ ਡੰਗ, ਸੁਰਜੀਤ ਸਿੰਘ ਦੰਗਾ ਪੀੜਿਤ, ਨਰੇਸ਼ ਧੀਂਗਾਨ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਗੂਆਂ ਨੇ ਕਿਹਾ ਕਿ ਅੱਜ ਸੂਬੇ ਦੀ ਕਾਨੂੰਨ ਵਿਵਸਥਾ ਵਿਗੜ ਚੁੱਕੀ ਹੈ ਅਤੇ ਅਪਰਾਧਿਕ ਵਾਰਦਾਤਾਂ ਵਿਚ ਦਿਨ-ਬ-ਦਿਨ ਨੂੰ ਵਾਧਾ ਹੋ ਰਿਹਾ, ਜਦਕਿ ਸਰਕਾਰ ਵਲੋਂ ਇਨ੍ਹਾਂ ਮਾਮਲਿਆਂ ਨੂੰ ਗੰਭੀਰਤਾ ਨਾਲ ਨਹੀਂ ਲਿਆ ਜਾ ਰਿਹਾ। ਉਨ੍ਹਾਂ ਦੱਸਿਆ ਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਅੱਜ ਸੂਬੇ ਵਿਚ ਜੰਗਲ ਰਾਜ ਹੈ, ਜਿਸ ਕਾਰਨ ਲੋਕਾਂ ਵਿਚ ਡਰ ਤੇ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਨੈਤਿਕਤਾ ਦੇ ਆਧਾਰ ‘ਤੇ ਆਪਣਾ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਇਸ ਮੌਕੇ ਰਛਪਾਲ ਸਿੰਘ ਫ਼ੌਜੀ ਤੇਜਾ ਸਿੰਘ ਖਾਲਸਾ, ਆਰ. ਡੀ. ਸ਼ਰਮਾ, ਕੁਲਦੀਪ ਸਿੰਘ ਖਾਲਸਾ, ਬੀਬੀ ਗੁਰਪ੍ਰੀਤ ਕੌਰ ਸਿਵੀਆ, ਆਕਾਸ਼ਦੀਪ ਭੱਠਲ ਤੋਂ ਕੁਲਵਿੰਦਰ ਕਿੰਦਾ, ਕਮਲ ਅਰੋੜਾ, ਸਿਮਰ, ਜੋਬਨ ਭੁੱਲਰ, ਜੀਵਨ ਸੁਨੇਤ, ਰਾਜਵਿੰਦਰ ਮਾਂਗਟ, ਸਿਮਰਨ, ਹਨੀ, ਸ਼ਿਵ ਕੁਮਾਰ, ਬਲਜੀਤ ਸਿੰਘ ਬਿੰਦਰਾ, ਮਨਮੋਹਨ ਸਿੰਘ ਮਨੀ, ਜਸਵਿੰਦਰ ਕੌਰ ਆਦਿ ਆਗੂ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ‘ਖੇਡਾਂ ਵਤਨ ਪੰਜਾਬ ਦੀਆਂ’ ’ਚ ਸਨੌਰ ਦੇ ਖਿਡਾਰੀਆਂ ਨੇ ਗੱਡੇ ਝੰਡੇ, 22 ਚਾਂਦੀ ਦੇ ਤਗਮੇ ਜਿੱਤ ਕੇ ਚਮਕਾਇਆ ਨਾਂਅ ਅਗਲੀ ਖ਼ਬਰ ਜੇਲ੍ਹ ਵਿਚੋਂ ਮੋਬਾਈਲ ਤੇ ਨਸ਼ੀਲੇ ਪਦਾਰਥ ਬਰਾਮਦ
Ad Position 24