ਦਾਜ ਦੀ ਮੰਗ ਪੂਰੀ ਨਾ ਹੋਣ ’ਤੇ ਬੋਲਣ ਤੋਂ ਅਸਮਰਥ ਵਿਆਹੁਤਾ ਨੂੰ ਸਹੁਰੇ ਪਰਿਵਾਰ ਨੇ ਕੁੱਟ ਮਾਰ ਕੇ ਘਰੋਂ ਕੱਢਿਆ
ਲੁਧਿਆਣਾ, 16 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਬੋਲਣ ਤੋਂ ਅਸਮਰਥ ਵਿਆਹੁਤਾ ਨੂੰ ਸਹੁਰੇ ਪਰਿਵਾਰ ਦੇ ਮੈਂਬਰਾਂ ਵਲੋਂ ਦਾਜ ਦੀ ਮੰਗ ਪੂਰੀ ਨਾ ਹੋਣ ’ਤੇ ਕੁੱਟ ਮਾਰ ਕੇ ਘਰੋਂ ਬਾਹਰ ਕੱਢ ਦਿੱਤਾ। ਪੁਲਿਸ ਵਲੋਂ ਇਸ ਮਾਮਲੇ ਵਿਚ ਉਸ ਦੇ ਪਤੀ ਅਤੇ ਸੱਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਲੁਧਿਆਣਾ, 16 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਬੋਲਣ ਤੋਂ ਅਸਮਰਥ ਵਿਆਹੁਤਾ ਨੂੰ ਸਹੁਰੇ ਪਰਿਵਾਰ ਦੇ ਮੈਂਬਰਾਂ ਵਲੋਂ ਦਾਜ ਦੀ ਮੰਗ ਪੂਰੀ ਨਾ ਹੋਣ ’ਤੇ ਕੁੱਟ ਮਾਰ ਕੇ ਘਰੋਂ ਬਾਹਰ ਕੱਢ ਦਿੱਤਾ। ਪੁਲਿਸ ਵਲੋਂ ਇਸ ਮਾਮਲੇ ਵਿਚ ਉਸ ਦੇ ਪਤੀ ਅਤੇ ਸੱਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਵਲੋਂ ਇਹ ਕਾਰਵਾਈ ਪੀੜਤ ਲੜਕੀ ਕਾਜਲ ਦੀ ਮਾਂ ਰਮਾਵਤੀ ਦੇਵੀ ਵਾਸੀ ਫੋਕਲ ਪੁਆਇੰਟ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਉਸ ਦੇ ਪਤੀ ਰਾਜਾ ਅਤੇ ਸੱਸ ਮਾਲਤੀ ਦੇਵੀ ਵਾਸੀ ਫੋਕਲ ਪੁਆਇੰਟ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਲੜਕੀ ਬੋਲਣ ਤੋਂ ਅਸਮਰਥ ਹੈ ਅਤੇ ਉਸ ਦੀ ਸ਼ਾਦੀ ਇਸ ਸਾਲ ਫਰਵਰੀ ਮਹੀਨੇ ਵਿਚ ਹੋਈ ਸੀ। ਉਸ ਨੇ ਦੱਸਿਆ ਕਿ ਵਿਆਹ ਤੋਂ ਕੁੱਝ ਸਮੇਂ ਬਾਅਦ ਕਥਿਤ ਦੋਸ਼ੀਆਂ ਨੇ ਉਸ ਨੂੰ ਦਾਜ ਖ਼ਾਤਰ ਤੰਗ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਅਤੇ ਬੀਤੇ ਦਿਨ ਉਸ ਨੂੰ ਕੁੱਟ ਮਾਰ ਕੇ ਘਰੋਂ ਬਾਹਰ ਕੱਢ ਦਿੱਤਾ। ਉਸ ਨੇ ਦੱਸਿਆ ਕਿ ਉਸ ਦੀ ਲੜਕੀ ਗਰਭਵਤੀ ਹੈ । ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ। ਪੁਲਿਸ ਵਲੋਂ ਹਾਲ ਦੀ ਘੜੀ ਇਸ ਮਾਮਲੇ ਵਿਚ ਕੇਸ ਦਰਜ ਕਰਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ ਅਤੇ ਲੜਕੀ ਦੀ ਡਾਕਟਰੀ ਜਾਂਚ ਵੀ ਕਰਵਾਈ ਗਈ ਹੈ।