ਨਸ਼ੀਲੀਆਂ ਗੋਲੀਆਂ ਸਮੇਤ ਨੌਜਵਾਨ ਕਾਬੂ
ਲੁਧਿਆਣਾ, 16 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਕੁਲਦੀਪ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਪੀਰੂਬੰਦਾ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ 35 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਪੁਲਿਸ ਵਲੋਂ ਉਸ ਨੂੰ ਭੱਟੀਆਂ ਰੋਡ ਤੋਂ ਕਾਬੂ ਕੀਤਾ ਗਿਆ ਹੈ।
ਲੁਧਿਆਣਾ, 16 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਕੁਲਦੀਪ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਪੀਰੂਬੰਦਾ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ 35 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਪੁਲਿਸ ਵਲੋਂ ਉਸ ਨੂੰ ਭੱਟੀਆਂ ਰੋਡ ਤੋਂ ਕਾਬੂ ਕੀਤਾ ਗਿਆ ਹੈ। ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ। ਕੁੱਟਮਾਰ ਦਾ ਮਾਮਲਾ ਪੁਲਿਸ ਨੇ ਪ੍ਰੇਮ ਪਾਹਵਾ ਵਾਸੀ ਭਾਮੀਆਂ ਕਲਾਂ ਦੀ ਸ਼ਿਕਾਇਤ ‘ਤੇ ਰਵੀ, ਰਾਘਵ, ਕਰਨ, ਪ੍ਰਥਮ, ਆਕਾਸ਼, ਵਿਕਾਸ, ਉਜਵਲ, ਹੈਰੀ ਅਤੇ ਛੇ ਹੋਰਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉਤੇ ਉਸਦੀ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ। ਲੜਾਈ ਦਾ ਕਾਰਨ ਪੈਸੇ ਦਾ ਲੈਣ-ਦੇਣ ਦੱਸਿਆ ਜਾਂਦਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮੋਟਰਸਾਈਕਲ ਚੋਰੀ ਸਥਾਨਕ ਫੋਕਲ ਪੁਆਇੰਟ ਤੋਂ ਚੋਰਾਂ ਵਲੋਂ ਕ੍ਰਿਸ਼ਨ ਕੁਮਾਰ ਮਿਸ਼ਰਾ ਵਾਸੀ ਭਾਮੀਆਂ ਕਲਾਂ ਦਾ ਮੋਟਰਸਾਈਕਲ ਚੋਰੀ ਕਰ ਲਿਆ ਗਿਆ। ਪੁਲਿਸ ਨੇ ਇਸ ਸਬੰਧੀ ਕੇਸ ਦਰਜ ਕਰ ਲਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ। ਨਸ਼ਾ ਕਰਦੇ ਨੌਜਵਾਨ ਕਾਬੂ ਪੁਲਿਸ ਨੇ ਹਰਪ੍ਰੀਤ ਸਿੰਘ ਵਾਸੀ ਆਦਰਸ਼ ਨਗਰ ਅਤੇ ਬਸੰਤ ਕੁਮਾਰ ਵਾਸੀ ਟਰਾਂਸਪੋਰਟ ਨਗਰ ਨੂੰ ਤਾਜਪੁਰ ਰੋਡ ਨੇੜੇ ਨਸ਼ਾ ਕਰਦੇ ਕਾਬੂ ਕੀਤਾ ਹੈ। ਪੁਲਿਸ ਨੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਕ ਹੋਰ ਅਜਿਹੇ ਮਾਮਲੇ ਵਿਚ ਪੁਲਿਸ ਨੇ ਜਤਿੰਦਰ ਸਿੰਘ ਵਾਸੀ ਦੋਰਾਹਾ ਨੂੰ ਵੀ ਨਸ਼ਾ ਕਰਦੇ ਕਾਬੂ ਕੀਤਾ ਹੈ। ਕਥਿਤ ਦੋਸ਼ੀ ਆਤਮ ਨਗਰ ਨੇੜੇ ਨਸ਼ਾ ਕਰ ਰਹੇ ਸਨ। ਥਾਣਾ ਨੰਬਰ ਅੱਠ ਦੀ ਪੁਲਿਸ ਨੇ ਰਵਿੰਦਰ ਕੁਮਾਰ ਵਾਸੀ ਦੇਵ ਨਗਰ ਨੂੰ ਵੀ ਨਸ਼ਾ ਕਰਦੇ ਰੋਜ਼ ਗਾਰਡਨ ਨੇੜਿਓਂ ਕਾਬੂ ਕੀਤਾ ਹੈ। ਥਾਣਾ ਡਿਵੀਜ਼ਨ ਨੰਬਰ ਪੰਜ ਦੀ ਪੁਲਿਸ ਨੇ ਬੱਸ ਸਟੈਂਡ ਨੇੜੇ ਨਸ਼ਾ ਕਰ ਰਹੇ ਮਨੋਜ ਕਨੌਜੀਆ ਨੂੰ ਵੀ ਕਾਬੂ ਕੀਤਾ ਹੈ। ਇਹਨਾਂ ਸਾਰਿਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ।