ਮਾਲਵਾ ਦੇ ਈ.ਐਲ.ਸੀ. ਵਲੋਂ ਵੋਟਰ ਜਾਗਰੂਕਤਾ ਕੈਂਪ
ਲੁਧਿਆਣਾ, 16 ਅਕਤਬੂਰ (ਜਤਿੰਦਰ ਭੰਬੀ)-ਮਾਲਵਾ ਸੈਂਟਰਲ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੁਮੈਨ ਦੇ ਇਲੈਕਟੋਰਲ ਲਿਟਰੇਸੀ ਕਲੱਬ ਵਲੋਂ ਕਾਲਜ ਦੀ ਕਾਰਜਕਾਰੀ ਪ੍ਰਿੰਸੀਪਲ ਡਾ. ਤ੍ਰਿਪਤਾ ਦੀ ਅਗਵਾਈ ਅਤੇ ਡਾ.
ਲੁਧਿਆਣਾ, 16 ਅਕਤਬੂਰ (ਜਤਿੰਦਰ ਭੰਬੀ)-ਮਾਲਵਾ ਸੈਂਟਰਲ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੁਮੈਨ ਦੇ ਇਲੈਕਟੋਰਲ ਲਿਟਰੇਸੀ ਕਲੱਬ ਵਲੋਂ ਕਾਲਜ ਦੀ ਕਾਰਜਕਾਰੀ ਪ੍ਰਿੰਸੀਪਲ ਡਾ. ਤ੍ਰਿਪਤਾ ਦੀ ਅਗਵਾਈ ਅਤੇ ਡਾ. ਜਯਾ ਬਤਰਾ, ਰਜਨੀ ਅਗਰਵਾਲ ਅਤੇ ਸ਼ੁਭਮ ਬਲੂਨੀ (ਕੋਆਰਡੀਨੇਟਰਾਂ) ਦੀ ਦੇਖ-ਰੇਖ ਹੇਠ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਦਾ ਮੁੱਖ ਉਦੇਸ਼ ਆਨਲਾਈਨ ਵੋਟਰ ਰਜਿਸਟਰੇਸ਼ਨ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨਾ ਸੀ। ਕੈਂਪ ਦੌਰਾਨ ਡਾ. ਜਯਾ ਬਤਰਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਲੋਕਤੰਤਰ ਵਿਚ ਵੋਟਰਾਂ ਦੀ ਭੂਮਿਕਾ ਅਤੇ ਉਨ੍ਹਾਂ ਦੇ ਅਧਿਕਾਰਾਂ ਬਾਰੇ ਜਾਗਰੂਕ ਕੀਤਾ। ਇਸ ਮੌਕੇ ਵਿਦਿਆਰਥੀਆਂ ਨੂੰ ਦੱਸਿਆ ਜੇਕਰ ਵੋਟਰ ਵਜੋਂ ਆਪਣੀ ਰਜਿਸਟਰੇਸ਼ਨ ਨਹੀਂ ਕਰਵਾਈ, ਤਾਂ ਆਪਣੀ ਰਜਿਸਟਰੇਸ਼ਨ ਕਰਵਾਉਣ। ਇਲੈਕਟੋਰਲ ਲਿਟਰੇਸੀ ਕਲੱਬ ਦੀ ਪ੍ਰਧਾਨ ਰੂਪਮਪ੍ਰੀਤ ਨੇ ਆਪਣੇ ਵਿਚਾਰਪੂਰਨ ਭਾਸ਼ਣ ਵਿਚ ਭਾਰਤ ਵਿਚ ਔਰਤਾਂ ਦੇ ਵੋਟ ਪਾਉਣ ਦੇ ਅਧਿਕਾਰ ਲਈ ਕੀਤੇ ਗਏ ਇਤਿਹਾਸਕ ਸੰਘਰਸ਼ਾਂ ਬਾਰੇ ਚਾਨਣਾ ਪਾਇਆ। ਅੰਤ ਵਿਚ, ਕਲੱਬ ਦੀ ਕੋਆਰਡੀਨੇਟਰ ਸ਼੍ਰੀਮਤੀ ਰਜਨੀ ਅਗਰਵਾਲ ਨੇ ਕੈਂਪ ਵਿਚ ਸਰਗਰਮੀ ਨਾਲ ਭਾਗ ਲੈਣ ਵਾਲੇ ਸਾਰੇ ਭਾਗੀਦਾਰਾਂ ਦਾ ਰਸਮੀ ਤੌਰ ’ਤੇ ਧੰਨਵਾਦ ਕੀਤਾ।