18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਪੰਜਾਬ ਬੰਦ ਦੌਰਾਨ ਮੁੱਖ ਮੰਤਰੀ ਦੇ ਪੋਸਟਰ ਪਾੜਨ ਅਤੇ ਦੁਕਾਨ ਦੀ ਭੰਨਤੋੜ ਕਰਨ ਦੇ ਮਾਮਲੇ ਵਿਚ ਕੇਸ ਦਰਜ

ਲੁਧਿਆਣਾ, 17 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਪਿਛਲੇ ਦਿਨੀਂ ਪੰਜਾਬ ਬੰਦ ਦੌਰਾਨ ਮੁੱਖ ਮੰਤਰੀ ਦੇ ਪੋਸਟਰ ਪਾੜਨ ਅਤੇ ਇਕ ਦੁਕਾਨ ਦੀ ਭੰਨ ਤੋੜ ਕਰਨ ਮਾਮਲਿਆਂ ਵਿਚ ਦੋ ਕੇਸ ਵੱਖ-ਵੱਖ ਥਾਣਿਆਂ ਵਿਚ ਦਰਜ ਕੀਤੇ ਹਨ। ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੇ ਮੈਟਰੋ ਰੋਡ ’ਤੇ ਪ੍ਰਦਰਸ਼ਨਕਾਰੀਆਂ ਵਲੋਂ ਮੁੱਖ ਮੰਤਰੀ ਦੇ ਪੋਸਟਰ ਅਤੇ ਹੋਰਡਿੰਗ ਪਾੜਨ ਦੇ ਮਾਮਲੇ ਵਿਚ ਕੇਸ ਦਰਜ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 18-10-2026
ਲੁਧਿਆਣਾ, 17 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਪਿਛਲੇ ਦਿਨੀਂ ਪੰਜਾਬ ਬੰਦ ਦੌਰਾਨ ਮੁੱਖ ਮੰਤਰੀ ਦੇ ਪੋਸਟਰ ਪਾੜਨ ਅਤੇ ਇਕ ਦੁਕਾਨ ਦੀ ਭੰਨ ਤੋੜ ਕਰਨ ਮਾਮਲਿਆਂ ਵਿਚ ਦੋ ਕੇਸ ਵੱਖ-ਵੱਖ ਥਾਣਿਆਂ ਵਿਚ ਦਰਜ ਕੀਤੇ ਹਨ। ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੇ ਮੈਟਰੋ ਰੋਡ ’ਤੇ ਪ੍ਰਦਰਸ਼ਨਕਾਰੀਆਂ ਵਲੋਂ ਮੁੱਖ ਮੰਤਰੀ ਦੇ ਪੋਸਟਰ ਅਤੇ ਹੋਰਡਿੰਗ ਪਾੜਨ ਦੇ ਮਾਮਲੇ ਵਿਚ ਕੇਸ ਦਰਜ ਕੀਤਾ ਹੈ। ਹਾਲ ਦੀ ਘੜੀ ਇਸ ਮਾਮਲੇ ਵਿਚ ਕਿਸੇ ਵੀ ਵਿਅਕਤੀ ਨੂੰ ਨਾਮਜ਼ਦ ਨਹੀਂ ਕੀਤਾ ਗਿਆ ਹੈ। ਪੁਲਿਸ ਵਲੋਂ ਉਥੇ ਲੱਗੇ ਸੀ.ਸੀ. ਟੀਵੀ ਕੈਮਰਿਆਂ ਦੀ ਫੁਟੇਜ ਵੀ ਕਬਜ਼ੇ ਵਿਚ ਲੈ ਲਈ ਹੈ ਤਾਂ ਜੋ ਇਹਨਾਂ ਦੋਸ਼ੀਆਂ ਦਾ ਪਤਾ ਲਗਾਇਆ ਜਾ ਸਕੇ, ਪਰ ਦੇਰ ਸ਼ਾਮ ਤੱਕ ਪੁਲਿਸ ਨੂੰ ਸਫਲਤਾ ਨਹੀਂ ਮਿਲੀ ਸੀ। ਦੂਜੇ ਮਾਮਲੇ ਵਿਚ ਥਾਣਾ ਟਿੱਬਾ ਦੀ ਪੁਲਿਸ ਨੇ ਗੰਦਾ ਨਾਲਾ ਰੋਡ ਟਿੱਬਾ ਸਥਿਤ ਸੰਦੀਪ ਚਿੱਲ ਪੁਆਇੰਟ ਦੀ ਭੰਨਤੋੜ ਕਰਨ ਦੇ ਮਾਮਲੇ ਵਿਚ ਚਾਰ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਉਕਤ ਦੁਕਾਨਦਾਰ ਇਹਨਾਂ ਕਥਿਤ ਦੋਸ਼ੀਆਂ ਨੇ ਘੇਰ ਲਿਆ ਸੀ ਅਤੇ ਦੁਕਾਨ ਅੰਦਰ ਵੜ ਕੇ ਬੁਰੀ ਤਰ੍ਹਾਂ ਨਾਲ ਭੰਨਤੋੜ ਕੀਤੀ ਅਤੇ ਦੁਕਾਨਦਾਰ ਦੀ ਵੀ ਕੁੱਟਮਾਰ ਕੀਤੀ। ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚ ਗਏ ਸਨ। ਪੁਲਿਸ ਵਲੋਂ ਮਾਮਲਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿਚ ਜਿਹੜਾ ਵੀ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਸਰਪੰਚ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਦੇ ਮਾਮਲੇ ਵਿਚ ਪਿਓ-ਪੁੱਤਰ ਗ੍ਰਿਫ਼ਤਾਰ ਜ਼ਮੀਨੀ ਵਿਵਾਦ ਬਣਿਆ ਕਤਲ ਦਾ ਕਾਰਨ ਅਗਲੀ ਖ਼ਬਰ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਕੱਤਕ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ
Ad Position 24