ਕੌਂਸਲਰ ਪਤੀ ਬੋਪਾਰਾਏ ਦੇ ਯਤਨਾਂ ਸਦਕਾ ਢੰਡਾਰੀ ਖ਼ੁਰਦ ਮੇਨ ਜੀ.ਟੀ. ਰੋਡ ’ਤੇ ਬੱਸ ਅੱਡੇ ਦਾ ਨਿਰਮਾਣ ਕਾਰਜ ਸ਼ੁਰੂ
ਢੰਡਾਰੀ ਕਲਾਂ/ਲੁਧਿਆਣਾ, 17 ਅਕਤੂਬਰ (ਜਸਵੀਰ ਸਿੰਘ ਬੰਗਾ)-ਵਾਰਡ ਨੰਬਰ 25 ਤੋਂ ਕੌਂਸਲਰ ਸੁਖਜਿੰਦਰ ਕੌਰ ਤੇ ਕੌਂਸਲਰ ਪਤੀ ਸਮਾਜ ਸੇਵਕ ਕਮਲਜੀਤ ਸਿੰਘ ਬੋਪਾਰਾਏ ਦੇ ਯਤਨਾਂ ਸਦਕਾ ਢੰਡਾਰੀ ਖ਼ੁਰਦ ਮੇਨ ਜੀ. ਟੀ.
ਢੰਡਾਰੀ ਕਲਾਂ/ਲੁਧਿਆਣਾ, 17 ਅਕਤੂਬਰ (ਜਸਵੀਰ ਸਿੰਘ ਬੰਗਾ)-ਵਾਰਡ ਨੰਬਰ 25 ਤੋਂ ਕੌਂਸਲਰ ਸੁਖਜਿੰਦਰ ਕੌਰ ਤੇ ਕੌਂਸਲਰ ਪਤੀ ਸਮਾਜ ਸੇਵਕ ਕਮਲਜੀਤ ਸਿੰਘ ਬੋਪਾਰਾਏ ਦੇ ਯਤਨਾਂ ਸਦਕਾ ਢੰਡਾਰੀ ਖ਼ੁਰਦ ਮੇਨ ਜੀ.ਟੀ. ਰੋਡ (ਦਿੱਲੀ ਹਾਈਵੇ) ’ਤੇ ਬੱਸ ਸਟਾਪ ਦਾ ਨਿਰਮਾਣ ਕਾਰਜ ਸ਼ੁਰੂ ਹੋ ਗਿਆ ਹੈ, ਜੋ ਜਲਦ ਹੀ ਮੁਕੰਮਲ ਹੋ ਜਾਵੇਗਾ। ਇਸ ਮੌਕੇ ਢੰਡਾਰੀ ਖ਼ੁਰਦ ’ਚ ਬਣ ਰਹੇ ਬੱਸ ਸਟਾਪ ਦਾ ਜਾਇਜ਼ਾ ਲੈਂਦਿਆਂ ਕੌਂਸਲਰ ਪਤੀ ਕਮਲਜੀਤ ਸਿੰਘ ਬੋਪਾਰਾਏ ਨੇ ਦੱਸਿਆ ਕਿ ਵਾਰਡ ਵਾਸੀਆਂ ਨੂੰ ਬੱਸ ਉਡੀਕਣ ਲਈ ਸੜਕ ’ਤੇ ਖੁੱਲ੍ਹੇ ਅਸਮਾਨ ਹੇਠ ਖੜ੍ਹਨ ਲਈ ਮਜਬੂਰ ਹੋਣਾ ਪੈਂਦਾ ਸੀ। ਉਨ੍ਹਾਂ ਦੱਸਿਆ ਕਿ ਵਾਰਡ ਵਾਸੀਆਂ ਦੀ ਪਿਛਲੇ ਕਾਫ਼ੀ ਸਮੇਂ ਤੋਂ ਮੰਗ ਸੀ ਕਿ ਢੰਡਾਰੀ ਖ਼ੁਰਦ ਮੇਨ ਜੀ.ਟੀ. ਰੋਡ ’ਤੇ ਬੱਸ ਸਟਾਪ ਬਣਾਇਆ ਜਾਵੇ ਤਾਂ ਜੋ ਮੀਂਹ ਜਾਂ ਧੁੱਪ ਦੇ ਮੌਸਮ ਵਿਚ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਇਸ ਮੰਗ ਨੂੰ ਪ੍ਰਵਾਨ ਕਰਦਿਆਂ ਢੰਡਾਰੀ ਖ਼ੁਰਦ ਮੇਨ ਜੀ.ਟੀ. ਰੋਡ ’ਤੇ ਬੱਸ ਸਟਾਪ ਦਾ ਨਿਰਮਾਣ ਕਾਰਜ ਸ਼ੁਰੂ ਕਰਵਾ ਦਿੱਤਾ ਗਿਆ ਹੈ, ਜੋ ਜਲਦ ਹੀ ਤਿਆਰ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਬੱਸ ਸਟਾਪ ਨੂੰ ਸ਼ੈੱਡ ਪਾ ਕੇ ਤਿਆਰ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਦੇ ਬੈਠਣ ਲਈ ਕੁਰਸੀਆਂ ਵੀ ਲਗਾਈਆਂ ਜਾ ਰਹੀਆਂ ਹਨ ਤਾਂ ਜੋ ਬੱਸ ਉਡੀਕਣ ਸਮੇਂ ਲੋਕਾਂ ਨੂੰ ਕਿਸੇ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਵਾਰਡ ਦਾ ਵਿਕਾਸ ਹੀ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਵਾਰਡ ਵਾਸੀ ਨੂੰ ਕੋਈ ਦਿੱਕਤ ਪ੍ਰੇਸ਼ਾਨੀ ਪੇਸ਼ ਆਉਂਦੀ ਹੈ ਤਾਂ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਜਾਵੇ, ਜਿਸਨੂੰ ਤੁਰੰਤ ਦੂਰ ਕੀਤਾ ਜਾਵੇਗਾ।