ਗੁਰੂ ਨਾਨਕ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸ਼ਬਦ ਗਾਇਣ ਮੁਕਾਬਲੇ ’ਚ ਮਾਰੀ ਬਾਜ਼ੀ
ਲੁਧਿਆਣਾ, 17 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਗੁਰੂ ਨਾਨਕ ਪਬਲਿਕ ਸਕੂਲ, ਮਾਡਲ ਟਾਊਨ ਐਕਸਟੈਨਸ਼ਨ ਦੇ ਹੋਣਹਾਰ ਵਿਦਿਆਰਥੀਆਂ ਨੇ ਅੰਤਰ ਸਕੂਲ ਸ਼ਬਦ ਗਾਇਣ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ। ਸੰਤ ਕਰਤਾਰ ਸਿੰਘ ਕਮਾਲੀਵਾਲੇ ਐਜੂਕੇਸ਼ਨਲ ਇੰਸਟੀਚਿਊਟ ਵਲੋਂ ਕਰਵਾਏ ਗਏ ਇਸ ਮੁਕਾਬਲੇ ਵਿਚ ਸਕੂਲ ਦੀ ਟੀਮ ਨੇ ਰਨਿੰਗ ਟਰਾਫ਼ੀ ਵੀ ਆਪਣੇ ਨਾਂਅ ਕੀਤੀ।
ਲੁਧਿਆਣਾ, 17 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਗੁਰੂ ਨਾਨਕ ਪਬਲਿਕ ਸਕੂਲ, ਮਾਡਲ ਟਾਊਨ ਐਕਸਟੈਨਸ਼ਨ ਦੇ ਹੋਣਹਾਰ ਵਿਦਿਆਰਥੀਆਂ ਨੇ ਅੰਤਰ ਸਕੂਲ ਸ਼ਬਦ ਗਾਇਣ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ। ਸੰਤ ਕਰਤਾਰ ਸਿੰਘ ਕਮਾਲੀਵਾਲੇ ਐਜੂਕੇਸ਼ਨਲ ਇੰਸਟੀਚਿਊਟ ਵਲੋਂ ਕਰਵਾਏ ਗਏ ਇਸ ਮੁਕਾਬਲੇ ਵਿਚ ਸਕੂਲ ਦੀ ਟੀਮ ਨੇ ਰਨਿੰਗ ਟਰਾਫ਼ੀ ਵੀ ਆਪਣੇ ਨਾਂਅ ਕੀਤੀ। ਮੁਕਾਬਲੇ ਵਿਚ 15 ਸਕੂਲਾਂ ਨੇ ਭਾਗ ਲਿਆ। ਗੁਰੂ ਨਾਨਕ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਆਪਣੀ ਸੁਰੀਲੀ ਆਵਾਜ਼ ਅਤੇ ਸ਼ਾਨਦਾਰ ਗਾਇਕੀ ਨਾਲ ਸਭ ਨੂੰ ਪ੍ਰਭਾਵਿਤ ਕਰਦਿਆਂ ਪਹਿਲਾ ਸਥਾਨ ਪ੍ਰਾਪਤ ਕੀਤਾ। ਜੇਤੂ ਟੀਮ ਨੂੰ 1100 ਰੁਪਏ ਦੀ ਨਗਦ ਇਨਾਮੀ ਰਾਸ਼ੀ ਵੀ ਦਿੱਤੀ ਗਈ। ਸਕੂਲ ਦੇ ਪ੍ਰਿੰਸੀਪਲ ਦਰਸਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ।