18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਪੀ.ਏ.ਯੂ. ਵਿਚ ਰਾਵੇ ਦੇ ਵਿਦਿਆਰਥੀਆਂ ਨੇ ਪ੍ਰਦਰਸ਼ਨੀ ਅਤੇ ਜਾਗਰੂਕਤਾ ਮੁਹਿੰਮ ਚਲਾਈ

ਲੁਧਿਆਣਾ, 17 ਅਕਤੂਬਰ (ਜਸਵਿੰਦਰ ਸਿੰਘ)-ਪੀ. ਏ.

Ad Position 21
No active advertisement
ਅਜੀਤ ਡੈਸਕ 18-10-2026
ਲੁਧਿਆਣਾ, 17 ਅਕਤੂਬਰ (ਜਸਵਿੰਦਰ ਸਿੰਘ)-ਪੀ.ਏ.ਯੂ. ਦੇ ਪਸਾਰ ਸਿੱਖਿਆ ਵਿਭਾਗ ਵਿਚ ਰਾਵੇ ਦੇ ਵਿਦਿਆਰਥੀਆਂ ਨੇ ਬਲਾਕ ਪੱਖੋਵਾਲ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਦੋਲੋਂ ਕਲਾਂ ਵਿਚ ਵਿਸ਼ੇਸ਼ ਭਾਸ਼ਣ ਅਤੇ ਪ੍ਰਦਰਸ਼ਨੀ ਦਾ ਆਯੋਜਨ ਕੀਤਾ। ਇਸ ਵਿਚ ਪੀ.ਏ.ਯੂ. ਦੇ ਵੱਖ-ਵੱਖ ਵਿਭਾਗਾਂ ਦੇ ਵਿਗਿਆਨੀਆਂ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ। ਬਿਜ਼ਨਸ ਸਟੱਡੀਜ਼ ਸਕੂਲ ਦੇ ਨਿਰਦੇਸ਼ਕ ਡਾ. ਰਮਨਦੀਪ ਸਿੰਘ ਨੇ ਖੇਤੀ ਉਦਮਤਾ ਬਾਰੇ ਪਿੰਡ ਵਾਸੀਆਂ ਨੂੰ ਪ੍ਰੇਰਿਤ ਕੀਤਾ। ਉਨ੍ਹਾਂ ਨੇ ਨਿਧੀ ਯੋਜਨਾ ਅਧੀਨ ਖੇਤੀ ਤੋਂ ਕਾਰੋਬਾਰ ਬਣਾਉਣ ਲਈ ਕੀਤੇ ਜਾਂਦੇ ਯਤਨਾਂ ਦਾ ਹਵਾਲਾ ਦਿੱਤਾ। ਇਸੇ ਵਿਭਾਗ ਦੇ ਡਾ. ਲਲਿਤ ਮੋਹਨ ਕਥੂਰੀਆ ਨੇ ਵੀ ਖੇਤੀ ਸਿਖਲਾਈਆਂ ਰਾਹੀਂ ਕਾਰੋਬਾਰ ਨਿਰਮਾਣ ਵਿਸ਼ੇ ਤੇ ਵਿਸ਼ੇਸ਼ ਭਾਸ਼ਣ ਦਿੰਦਿਆਂ ਇਸ ਦਿਸ਼ਾ ਵਿਚ ਪੀ.ਏ.ਯੂ. ਦੀਆਂ ਗਤੀਵਿਧੀਆਂ ਸਾਂਝੀਆਂ ਕੀਤੀਆਂ। ਖੇਤੀ ਅਰਥ ਵਿਗਿਆਨ ਡਾ. ਗੁਰਲਾਲ ਸਿੰਘ ਨੇ ਰਵਾਇਤੀ ਖੇਤੀ ਦੀ ਥਾਂ ਛੋਟੇ-ਛੋਟੇ ਕਾਰੋਬਾਰੀ ਉਦਮਾਂ ਬਾਰੇ ਵਿਸਥਾਰ ਨਾਲ ਗੱਲ ਕੀਤੀ। ਵਿਭਾਗ ਦੇ ਮੁਖੀ ਡਾ. ਵਿਪਨ ਕੁਮਾਰ ਰਾਮਪਾਲ ਨੇ ਵਿਭਾਗ ਵਲੋਂ ਪੇਂਡੂ ਲੋਕਾਂ ਅਤੇ ਦਰਮਿਆਨੇ ਕਿਸਾਨਾਂ ਲਈ ਚਲਾਈਆਂ ਜਾ ਰਹੀਆਂ ਜਾਗਰੂਕਤਾ ਮੁਹਿੰਮਾਂ ਦੀ ਗੱਲ ਕੀਤੀ। ਡਾ. ਗਗਨਦੀਪ ਕੌਰ ਅਤੇ ਡਾ. ਦਵਿੰਦਰ ਤਿਵਾੜੀ ਮੌਕੇ ’ਤੇ ਹਾਜ਼ਰ ਰਹੇ। ਰਾਵੇ ਗਰੁੱਪ ਦੇ ਇੰਚਾਰਜ ਡਾ. ਲਖਵਿੰਦਰ ਕੌਰ ਨੇ ਇਸ ਸੈਸ਼ਨ ਦਾ ਸੰਚਾਲਨ ਕੀਤਾ।
Ad Position 22
No active advertisement
ਪਿਛਲੀ ਖ਼ਬਰ ਐਚ.ਵੀ.ਐਮ. ਗਲੋਬਲ ਸਕੂਲ ’ਚ ਵਿਦਿਆਰਥੀ ਆਗੂਆਂ ਨੂੰ ਸੌਂਪੀਆਂ ਜ਼ਿੰਮੇਵਾਰੀਆਂ ਅਗਲੀ ਖ਼ਬਰ ਪੀ.ਏ.ਯੂ. ਦੇ ਵਿਗਿਆਨੀ ਨੂੰ ਸਟੈਨਫੋਰਡ ਯੂਨੀਵਰਸਿਟੀ ਨੇ ਮਾਨਤਾ ਦਿੱਤੀ
Ad Position 24