18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਕੱਤਕ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ

ਲੁਧਿਆਣਾ, 17 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪੁਰਾਣੀ ਸਬਜ਼ੀ ਮੰਡੀ ਵਿਖੇ ਕੱਤਕ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਬੜੀ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ ਅੰਮ੍ਰਿਤ ਵੇਲੇ ਸ੍ਰੀ ਸੁਖਮਨੀ ਸਾਹਿਬ ਅਤੇ ਨਿੱਤਨੇਮ ਦੇ ਪਾਠ ਹੋਏ।

Ad Position 21
No active advertisement
ਅਜੀਤ ਡੈਸਕ 18-10-2026
ਲੁਧਿਆਣਾ, 17 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪੁਰਾਣੀ ਸਬਜ਼ੀ ਮੰਡੀ ਵਿਖੇ ਕੱਤਕ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਬੜੀ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ ਅੰਮ੍ਰਿਤ ਵੇਲੇ ਸ੍ਰੀ ਸੁਖਮਨੀ ਸਾਹਿਬ ਅਤੇ ਨਿੱਤਨੇਮ ਦੇ ਪਾਠ ਹੋਏ। ਭਾਈ ਅਵਤਾਰ ਸਿੰਘ ਦੇ ਜਥੇ ਨੇ ਆਸਾ ਦੀ ਵਾਰ ਦੇ ਕੀਰਤਨ ਅਤੇ ਗਿਆਨੀ ਸੁਖਵਿੰਦਰ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸਾਹਿਬ ਨੇ ਆਈ ਹੋਈ ਸੰਗਤ ਨੂੰ ਕੱਤਕ ਮਹੀਨੇ ਦੀ ਸੰਗਰਾਂਦ ਦੇ ਸਬੰਧ ਵਿਚ ਗੁਰਮਤਿ ਵਿਚਾਰ ਰਾਹੀਂ ਸਾਂਝ ਪਾਈ। ਸਰਬ ਰੋਗ ਦਾ ਆਉਖਦ ਨਾਮ ਮਿਸ਼ਨ ਟਰੱਸਟ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪੁਰਾਣੀ ਸਬਜ਼ੀ ਦੇ ਪ੍ਰਬੰਧਕਾਂ ਵਲੋਂ ਸਿਰੋਪਾਉ ਦੀ ਭੇਟ ਕਰਕੇ ਮਿਸ਼ਨ ਟਰੱਸਟ ਦੇ ਮੈਂਬਰਾਨ ਨੂੰ ਸਨਮਾਨਿਤ ਕੀਤਾ। ਵੱਡੀ ਗਿਣਤੀ ਵਿਚ ਪਹੁੰਚੀ ਸੰਗਤ ਨੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ। ਇਸ ਮੌਕੇ ਪਹੁੰਚੀਆਂ ਸੰਗਤਾਂ ਦਾ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਬਾਬਾ ਅਜੀਤ ਸਿੰਘ ਵਲੋਂ ਧੰਨਵਾਦ ਕੀਤਾ ਗਿਆ। ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਪ੍ਰਲਾਦ ਸਿੰਘ ਢੱਲ, ਜਸਪ੍ਰੀਤ ਸਿੰਘ, ਪ੍ਰੀਤਮ ਸਿੰਘ, ਮਨਿੰਦਰ ਸਿੰਘ, ਤ੍ਰਿਲੋਚਨ ਸਿੰਘ, ਜਗਜੀਤ ਸਿੰਘ ਜੱਗਾ ਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਦਸਵੇਂ ਵੰਸ਼ ਬਾਬਾ ਜਤਿੰਦਰਪਾਲ ਸਿੰਘ ਸੋਢੀ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਵੈਟ ਓ.ਟੀ.ਐਸ. ਸਕੀਮ 30 ਨਵੰਬਰ ਤੱਕ ਵਧਾਉਣ ਦਾ ਸਵਾਗਤ, ਪਰ ਰਿਫੰਡ ਦੇ ਮਸਲੇ ’ਤੇ ਵੀ ਤੁਰੰਤ ਕਾਰਵਾਈ...
Ad Position 24