17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਜੈ ਜਗਦੰਬਾ ਕਲੱਬ ਵਲੋਂ ਢੰਡਾਰੀ ਕਲਾਂ ’ਚ 28ਵਾਂ ਵਿਸ਼ਾਲ ਮਾਂ ਭਗਵਤੀ ਜਾਗਰਣ 19 ਨੂੰ

ਢੰਡਾਰੀ ਕਲਾਂ/ਲੁਧਿਆਣਾ, 17 ਅਕਤੂਬਰ (ਜਸਵੀਰ ਸਿੰਘ ਬੰਗਾ)-ਜੈ ਜਗਦੰਬਾ ਕਲੱਬ ਵਲੋਂ 28ਵਾਂ ਵਿਸ਼ਾਲ ਮਾਂ ਭਗਵਤੀ ਜਾਗਰਣ 19 ਅਕਤੂਬਰ ਦਿਨ ਸੋਮਵਾਰ ਨੂੰ ਢੰਡਾਰੀ ਕਲਾਂ ਵਿਖੇ ਕਰਵਾਇਆ ਜਾ ਰਿਹਾ ਹੈ ਅਤੇ 20 ਅਕਤੂਬਰ ਨੂੰ ਭੰਡਾਰਾ ਚੱਲੇਗਾ, ਜਿਸ ਦੀਆਂ ਤਿਆਰੀਆਂ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੀਆਂ ਹਨ। ਜਾਗਰਣ ਦੌਰਾਨ ਪ੍ਰੀਤੀ ਰਾਏ ਮਿਊਜ਼ੀਕਲ ਗਰੁੱਪ ਵਲੋਂ ਸਾਰੀ ਰਾਤ ਮਾਂ ਦਾ ਗੁਣਗਾਨ ਕੀਤਾ ਜਾਵੇਗਾ।

Ad Position 21
No active advertisement
ਅਜੀਤ ਡੈਸਕ 18-10-2026
ਢੰਡਾਰੀ ਕਲਾਂ/ਲੁਧਿਆਣਾ, 17 ਅਕਤੂਬਰ (ਜਸਵੀਰ ਸਿੰਘ ਬੰਗਾ)-ਜੈ ਜਗਦੰਬਾ ਕਲੱਬ ਵਲੋਂ 28ਵਾਂ ਵਿਸ਼ਾਲ ਮਾਂ ਭਗਵਤੀ ਜਾਗਰਣ 19 ਅਕਤੂਬਰ ਦਿਨ ਸੋਮਵਾਰ ਨੂੰ ਢੰਡਾਰੀ ਕਲਾਂ ਵਿਖੇ ਕਰਵਾਇਆ ਜਾ ਰਿਹਾ ਹੈ ਅਤੇ 20 ਅਕਤੂਬਰ ਨੂੰ ਭੰਡਾਰਾ ਚੱਲੇਗਾ, ਜਿਸ ਦੀਆਂ ਤਿਆਰੀਆਂ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੀਆਂ ਹਨ। ਜਾਗਰਣ ਦੌਰਾਨ ਪ੍ਰੀਤੀ ਰਾਏ ਮਿਊਜ਼ੀਕਲ ਗਰੁੱਪ ਵਲੋਂ ਸਾਰੀ ਰਾਤ ਮਾਂ ਦਾ ਗੁਣਗਾਨ ਕੀਤਾ ਜਾਵੇਗਾ। ਇਸ ਮੌਕੇ ਪ੍ਰਬੰਧਕ ਰਾਜੂ ਸਿੰਘ, ਅਮਰਜੀਤ ਯਾਦਵ, ਬ੍ਰਿਜੇਸ਼ ਸਿੰਘ ਤੇ ਰਾਜ ਕੁਮਾਰ ਨੇ ਵਾਰਡ ਨੰਬਰ 32 ਢੰਡਾਰੀ ਕਲਾਂ ਤੋਂ ਕੌਂਸਲਰ ਜਸਵਿੰਦਰ ਸਿੰਘ ਵੀਰੂ ਨੂੰ ਜਾਗਰਣ ਵਿਚ ਸ਼ਾਮਿਲ ਹੋਣ ਲਈ ਸੱਦਾ ਪੱਤਰ ਦਿੱਤਾ। ਪ੍ਰਬੰਧਕਾਂ ਨੇ ਦੱਸਿਆ ਕਿ ਜਾਗਰਣ ਵਿਚ ਪ੍ਰਸਿੱਧ ਗਾਇਕ ਪੁੱਜ ਰਹੇ ਹਨ, ਜੋ ਪੂਰੀ ਰਾਤ ਮਾਂ ਦਾ ਗੁਣਗਾਨ ਕਰਨਗੇ। ਉਨ੍ਹਾਂ ਦੱਸਿਆ ਕਿ 20 ਅਕਤੂਬਰ ਨੂੰ ਭੰਡਾਰਾ ਲਗਾਇਆ ਜਾਵੇਗਾ। ਇਸ ਮੌਕੇ ਕੌਂਸਲਰ ਜਸਵਿੰਦਰ ਸਿੰਘ ਵੀਰੂ ਨੇ ਪ੍ਰਬੰਧਕਾਂ ਦੀ ਹੌਂਸਲਾ ਅਫਜਾਈ ਕਰਦਿਆਂ ਕਿਹਾ ਕਿ ਪ੍ਰਬੰਧਕਾਂ ਵਲੋਂ ਕੀਤੇ ਜਾ ਰਹੇ ਇਸ ਉਪਰਾਲੇ ਦੀ ਜਿੰਨੀ ਸ਼ਲਾਘਾ ਕੀਤੀ ਜਾਵੇ ਘੱਟ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਾਰੇ ਧਰਮਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ, ਇਸ ਨਾਲ ਜਿੱਥੇ ਆਪਸੀ ਭਾਈਚਾਰਕ ਸਾਂਝ ਮਜ਼ਬੂਤ ਹੁੰਦੀ ਹੈ, ਉਥੇ ਹੀ ਰਿਸ਼ਤਿਆਂ ਵਿਚ ਕੁੜੱਤਣ ਦੀ ਥਾਂ ਪਿਆਰ ਦੀ ਭਾਵਨਾ ਵੀ ਵਧਦੀ ਹੈ।
Ad Position 22
No active advertisement
ਪਿਛਲੀ ਖ਼ਬਰ ਨਵਰਾਤਰੀ ਦੇ ਮੌਕੇ ਮਾਂ ਬਗਲਾਮੁਖੀ ਧਾਮ ਵਿਖੇ ਵਿਸ਼ੇਸ਼ ਹਵਨ ਯੱਗ ਦਾ ਆਯੋਜਨ ਅਗਲੀ ਖ਼ਬਰ ਭੈਰਾਜ ਸਿੰਘ ਆਮ ਆਦਮੀ ਪਾਰਟੀ ਟਰੇਡ ਵਿੰਗ ਦੇ ਜ਼ਿਲ੍ਹਾ ਵਾਈਸ ਕੋਆਰਡੀਨੇਟਰ ਨਿਯੁਕਤ
Ad Position 24