ਦਿਆਲ ਪਬਲਿਕ ਸਕੂਲ ਦੇ ਸੁਧੀਰ ਪਾਲ ਨੇ ਕਰਾਟੇ ’ਚ ਜਿੱਤਿਆ ਸੋਨ ਤਗ਼ਮਾ
ਲੁਧਿਆਣਾ, 17 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਦਿਆਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਤਾਜਪੁਰ ਰੋਡ ਦੇ ਵਿਦਿਆਰਥੀ ਸੁਧੀਰ ਪਾਲ ਨੇ ਪੰਜਾਬ ਰਾਜ ਪੱਧਰੀ ਕਰਾਟੇ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਮਗ਼ਾ ਜਿੱਤ ਕੇ ਪਹਿਲਾ ਸਥਾਨ ਹਾਸਲ ਕੀਤਾ। ਉਸਦੀ ਇਸ ਪ੍ਰਾਪਤੀ ਨਾਲ ਸਕੂਲ ਦਾ ਨਾਂਅ ਰੌਸ਼ਨ ਹੋਇਆ ਹੈ।
ਲੁਧਿਆਣਾ, 17 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਦਿਆਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਤਾਜਪੁਰ ਰੋਡ ਦੇ ਵਿਦਿਆਰਥੀ ਸੁਧੀਰ ਪਾਲ ਨੇ ਪੰਜਾਬ ਰਾਜ ਪੱਧਰੀ ਕਰਾਟੇ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਮਗ਼ਾ ਜਿੱਤ ਕੇ ਪਹਿਲਾ ਸਥਾਨ ਹਾਸਲ ਕੀਤਾ। ਉਸਦੀ ਇਸ ਪ੍ਰਾਪਤੀ ਨਾਲ ਸਕੂਲ ਦਾ ਨਾਂਅ ਰੌਸ਼ਨ ਹੋਇਆ ਹੈ। ਉਸ ਦੀ ਮਿਹਨਤ ਅਤੇ ਖੇਡ ਪ੍ਰਤੀ ਸਮਰਪਣ ਦੀ ਸਕੂਲ ਪ੍ਰਬੰਧਕਾਂ ਵਲੋਂ ਸ਼ਲਾਘਾ ਕੀਤੀ ਗਈ। ਮੈਨੇਜਿੰਗ ਡਾਇਰੈਕਟਰ ਕਮਲ ਦਿਆਲ ਅਤੇ ਪ੍ਰਿੰਸੀਪਲ ਬਲਬੀਰ ਕੌਰ ਨੇ ਉਸ ਦੀ ਵਧਾਈ ਦਿੰਦਿਆਂ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।