ਭਾਜਪਾ ਆਗੂ ਐਡਵੋਕੇਟ ਬਿਕਰਮ ਸਿੰਘ ਸਿੱਧੂ ਨੇ ਘੇਰੀ ‘ਆਪ’ ਸਰਕਾਰ
ਨਸ਼ਿਆਂ ਤੇ ਅਮਨ ਕਾਨੂੰਨ ’ਤੇ ਚੁੱਕੇ ਸਵਾਲ
ਲੁਧਿਆਣਾ, 17 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਐਡਵੋਕੇਟ ਬਿਕਰਮ ਸਿੰਘ ਸਿੱਧੂ ਨੇ ਪੰਜਾਬ ਵਿਚ ਵੱਧ ਰਹੇ ਨਸ਼ਿਆਂ ਅਤੇ ਅਮਨ ਕਾਨੂੰਨ ਦੀ ਸਥਿਤੀ ਨੂੰ ਲੈਕੇ ‘ਆਪ’ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਨਸ਼ਿਆਂ, ਕਤਲਾਂ, ਗੈਂਗਵਾਰ ਅਤੇ ਫਿਰੌਤੀ ਦੀਆਂ ਘਟਨਾਵਾਂ ਕਾਰਨ ਲੋਕਾਂ ਵਿਚ ਡਰ ਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।
ਐ
ਐਡਵੋਕੇਟ ਬਿਕਰਮ ਸਿੰਘ ਸਿੱਧੂ
18-10-2026
ਲੁਧਿਆਣਾ, 17 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਐਡਵੋਕੇਟ ਬਿਕਰਮ ਸਿੰਘ ਸਿੱਧੂ ਨੇ ਪੰਜਾਬ ਵਿਚ ਵੱਧ ਰਹੇ ਨਸ਼ਿਆਂ ਅਤੇ ਅਮਨ ਕਾਨੂੰਨ ਦੀ ਸਥਿਤੀ ਨੂੰ ਲੈਕੇ ‘ਆਪ’ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਨਸ਼ਿਆਂ, ਕਤਲਾਂ, ਗੈਂਗਵਾਰ ਅਤੇ ਫਿਰੌਤੀ ਦੀਆਂ ਘਟਨਾਵਾਂ ਕਾਰਨ ਲੋਕਾਂ ਵਿਚ ਡਰ ਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਸਿੱਧੂ ਨੇ ਮਾਨਸਾ ਵਿਚ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ‘ਤੇ ਦੁੱਖ ਪ੍ਰਗਟ ਕਰਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਹਰ ਰੂਪ ਅਤੇ ਇਸਦੇ ਕਾਰੋਬਾਰ ਨਾਲ ਜੁੜੇ ਲੋਕਾਂ ਵਿਰੁੱਧ ਬਿਨਾਂ ਕਿਸੇ ਲਿਹਾਜ਼ ਦੇ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਸਰਕਾਰ ਨੂੰ ਨਸ਼ਿਆਂ ਦੇ ਖ਼ਾਤਮੇ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਠੋਸ ਕਦਮ ਚੁੱਕਣ ਦੀ ਅਪੀਲ ਕੀਤੀ।